ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਕਾਂਜੀਉਲਰ ਇਲਾਕੇ 'ਚ ਹੋਏ ਮੁਕਾਬਲੇ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ ਹਨ।
ਮਾਰੇ ਗਏ ਅੱਤਵਾਦੀਆਂ 'ਚੋਂ ਇਕ ਦੀ ਪਛਾਣ ਸ਼ੋਪੀਆਂ ਦੇ ਜਾਨ ਮੁਹੰਮਦ ਲੋਨ ਵਜੋਂ ਹੋਈ ਹੈ। ਉਹ ਹਾਲ ਹੀ ਵਿੱਚ ਕੁਲਗਾਮ ਜ਼ਿਲ੍ਹੇ ਵਿੱਚ 2 ਜੂਨ ਨੂੰ ਬੈਂਕ ਮੈਨੇਜਰ ਵਿਜੇ ਕੁਮਾਰ ਦੀ ਹੱਤਿਆ ਤੋਂ ਇਲਾਵਾ ਹੋਰ ਦਹਿਸ਼ਤੀ ਘਟਨਾਵਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਪਾਇਆ ਗਿਆ ਸੀ।
ਘਟਨਾ ਦੀ ਪੁਸ਼ਟੀ ਕਰਦੇ ਹੋਏ ਆਈਜੀ ਕਸ਼ਮੀਰ ਨੇ ਕਿਹਾ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦੋ ਅੱਤਵਾਦੀ ਬੁੱਧਵਾਰ ਤੜਕੇ ਸ਼ੋਪੀਆਂ ਵਿੱਚ ਇੱਕ ਮੁਕਾਬਲੇ ਵਿੱਚ ਮਾਰੇ ਗਏ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਇਨ੍ਹਾਂ ਵਿੱਚੋਂ ਇੱਕ ਅੱਤਵਾਦੀ ਬੈਂਕ ਮੈਨੇਜਰ ਵਿਜੇ ਕੁਮਾਰ ਉੱਤੇ ਹਮਲਾ ਕਰਨ ਵਿੱਚ ਸ਼ਾਮਲ ਪਾਇਆ ਗਿਆ ਸੀ।
ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਪਤਾ ਲਗਾਇਆ ਸੀ ਕਿ ਇੱਕ ਅੱਤਵਾਦੀ ਦਾ ਚਿਹਰਾ ਸ਼ੋਪੀਆਂ ਦੇ ਅੱਤਵਾਦੀ ਜਾਨ ਮੁਹੰਮਦ ਲੋਨ ਨਾਲ ਮਿਲ ਰਿਹਾ ਸੀ। ਉਸ ਦੇ ਮਾਪਿਆਂ ਨੇ ਆਪਣੇ ਪੁੱਤਰ ਦੀ ਪਛਾਣ ਕਰ ਲਈ ਹੈ। ਸ਼ੋਪੀਆਂ ਮੁਕਾਬਲੇ 'ਚ ਮਾਰੇ ਗਏ ਦੂਜੇ ਅੱਤਵਾਦੀ ਦੀ ਪਛਾਣ ਤੁਫੈਲ ਗਨਈ ਵਜੋਂ ਹੋਈ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jammu and kashmir