• Home
  • »
  • News
  • »
  • national
  • »
  • ARVIND KEJRIWAL ANNOUCES RS 50000 EX GRATIA TO FAMILY THAT HAD COVID DEATH

ਕੋਰੋਨਾ ਕਾਰਨ ਬਣੇ ਹਾਲਾਤ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਵੱਲੋਂ ਚਾਰ ਵੱਡੇ ਐਲਾਨ

ਅਰਵਿੰਦ ਕੇਜਰੀਵਾਲ ਮੁੜ ਚੁਣੇ ਗਏ AAP ਦੇ ਕੌਮੀ ਕਨਵੀਨਰ (ਫਾਇਲ ਫੋਟੋ)

ਅਰਵਿੰਦ ਕੇਜਰੀਵਾਲ ਮੁੜ ਚੁਣੇ ਗਏ AAP ਦੇ ਕੌਮੀ ਕਨਵੀਨਰ (ਫਾਇਲ ਫੋਟੋ)

  • Share this:
    ਕੋਰੋਨਾ ਕਾਰਨ ਬਣੇ ਹਾਲਾਤ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਚਾਰ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਹਰ ਪਾਸਿਓਂ ਆਮ ਆਦਮੀ ਨੂੰ ਮਾਰ ਪੈ ਰਹੀ ਹੈ। ਲੋਕਾਂ ਦੀਆਂ ਨੌਕਰੀਆਂ ਖ਼ਤਮ ਹੋ ਗਈਆਂ ਹਨ। ਬਹੁਤ ਸਾਰੇ ਲੋਕ ਹਨ ਜਿਨ੍ਹਾਂ ਨੂੰ ਖਾਣੇ ਵਿੱਚ ਮੁਸ਼ਕਲ ਆ ਰਹੀ ਹੈ। ਬਹੁਤ ਸਾਰੇ ਲੋਕਾਂ ਦੇ ਘਰ ਕਮਾਉਣ ਵਾਲੇ ਦੀ ਮੌਤ ਹੋ ਚੁੱਕੀ ਹੈ। ਕੋਈ ਕਮਾਉਣ ਵਾਲਾ ਨਹੀਂ ਬਚਿਆ।

    ਅਸੀਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਵਜੋਂ ਅੱਜ ਚਾਰ ਐਲਾਨ ਕਰਨ ਜਾ ਰਹੇ ਹਾਂ।

    1. 72 ਲੱਖ ਲੋਕਾਂ ਕੋਲ ਰਾਸ਼ਨ ਕਾਰਡ ਹਨ, ਜਿਨ੍ਹਾਂ ਨੂੰ ਸਰਕਾਰ ਰਾਸ਼ਨ ਦਿੰਦੀ ਹੈ। 5 ਕਿੱਲੋ ਰਾਸ਼ਨ ਤੇ ਥੋੜ੍ਹੇ ਬਹੁਤ ਪੈਸਾ ਲੈਂਦੇ ਹਨ। ਹੁਣ 10 ਕਿਲੋ ਮੁਫਤ ਰਾਸ਼ਨ ਦਿੱਤਾ ਜਾਵੇਗਾ, ਜਿਸ ਵਿਚ 5 ਕਿਲੋ ਰਾਸ਼ਨ ਕੇਂਦਰ ਵੱਲੋਂ ਆ ਰਿਹਾ ਹੈ। ਦਿੱਲੀ ਸਰਕਾਰ ਉਨ੍ਹਾਂ ਲੋਕਾਂ ਨੂੰ ਵੀ ਰਾਸ਼ਨ ਦੇਣ ਜਾ ਰਹੀ ਹੈ ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹਨ। ਗਰੀਬਾਂ ਨੂੰ ਰਾਸ਼ਨ ਦਿੱਤਾ ਜਾਵੇਗਾ। ਇਸ ਨੂੰ ਦੋ ਤੋਂ ਚਾਰ ਦਿਨਾਂ ਵਿੱਚ ਲਾਗੂ ਕਰ ਦਿੱਤਾ ਜਾਵੇਗਾ।

    2. ਜਿਨ੍ਹਾਂ ਨੇ ਕੋਰੋਨਾ ਕਾਰਨ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਨੂੰ 50 ਹਜ਼ਾਰ ਦਾ ਮੁਆਵਜ਼ਾ ਮਿਲੇਗਾ।


    3. ਇੱਥੇ ਬਹੁਤ ਸਾਰੇ ਪਰਿਵਾਰ ਹਨ ਜਿਨ੍ਹਾਂ ਦੇ ਕਮਾਉਣ ਵਾਲੇ ਵਿਅਕਤੀ ਦੀ ਮੌਤ ਹੋ ਗਈ ਹੈ, ਉਨ੍ਹਾਂ ਨੂੰ 50 ਹਜ਼ਾਰ ਰੁਪਏ ਤੋਂ ਇਲਾਵਾ 2500 ਰੁਪਏ ਪੈਨਸ਼ਨ ਦਿੱਤੀ ਜਾਏਗੀ।

    4. ਉਹ ਬੱਚੇ ਜਿਨ੍ਹਾਂ ਦੇ ਮਾਪਿਆਂ ਦੀ ਮੌਤ ਹੋ ਗਈ ਜਾਂ ਜਿਨ੍ਹਾਂ ਦੇ ਮਾਂ ਜਾਂ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਸੀ ਅਤੇ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਕਰੋਨਾ ਕਾਰਨ ਹੋਈ ਹੈ ਤਾਂ ਅਜਿਹੇ ਹਰੇਕ ਬੱਚੇ ਨੂੰ 2500 ਰੁਪਏ 25 ਸਾਲਾਂ ਲਈ ਦਿੱਤੇ ਜਾਣਗੇ। ਉਨ੍ਹਾਂ ਦੀ ਸਿਖਿਆ ਵੀ ਮੁਫਤ ਦਿੱਤੀ ਜਾਵੇਗੀ।
    Published by:Gurwinder Singh
    First published: