Home /News /national /

ਦਿੱਲੀ ਕਤਲ ਮਾਮਲਾ : ਅਰਵਿੰਦ ਕੇਜਰੀਵਾਲ ਨੇ ਕੀਤਾ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਦਿੱਲੀ ਕਤਲ ਮਾਮਲਾ : ਅਰਵਿੰਦ ਕੇਜਰੀਵਾਲ ਨੇ ਕੀਤਾ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਦਿੱਲੀ ਕਤਲ ਮਾਮਲਾ : ਪੀੜਤ ਦੀ ਮਾਤਾ ਦਾ ਇਲਾਜ਼ ਕਰਵਾਏਗੀ ਦਿੱਲੀ ਸਰਕਾਰ-ਅਰਵਿੰਦ ਕੇਜਰੀਵਾਲ

ਦਿੱਲੀ ਕਤਲ ਮਾਮਲਾ : ਪੀੜਤ ਦੀ ਮਾਤਾ ਦਾ ਇਲਾਜ਼ ਕਰਵਾਏਗੀ ਦਿੱਲੀ ਸਰਕਾਰ-ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਦੇ ਵੱਲੋਂ ਮ੍ਰਿਤਕ ਬੱਚੀ ਦੀ ਮਾਂ ਦਾ ਪੂਰਾ ਇਲਾਜ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ ਹੈ।ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਪੀੜਤ ਦੀ ਮਾਤਾ ਦੇ ਨਾਲ ਗੱਲ ਕੀਤੀ ਹੈ।ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਧੀ ਨੂੰ ਇਨਸਾਫ ਦਿਵਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਉਹ ਸਭ ਤੋਂ ਵੱਡੇ ਵਕੀਲ ਨੂੰ ਇਸ ਪਰਿਵਾਰ ਨੂੰ ਇਨਸਾਫ ਦਵਾਉਣ ਦੇ ਲਈ ਮੈਦਾਨ ਵਿੱਚ ਉਤਾਰਨਗੇ।

ਹੋਰ ਪੜ੍ਹੋ ...
  • Share this:

ਦਿੱਲੀ ਦੇ ਕਾਂਝਵਾਲਾ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਪੀੜਤ ਪਰਿਵਾਰ ਦੇ ਨਾਲ ਗੱਲਬਾਤ ਕੀਤੀ ਗਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਦੇ ਵੱਲੋਂ ਮ੍ਰਿਤਕ ਬੱਚੀ ਦੀ ਮਾਂ ਦਾ ਪੂਰਾ ਇਲਾਜ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ ਹੈ।


ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਪੀੜਤ ਦੀ ਮਾਤਾ ਦੇ ਨਾਲ ਗੱਲ ਕੀਤੀ ਹੈ।ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਧੀ ਨੂੰ ਇਨਸਾਫ ਦਿਵਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਉਹ ਸਭ ਤੋਂ ਵੱਡੇ ਵਕੀਲ ਨੂੰ ਇਸ ਪਰਿਵਾਰ ਨੂੰ ਇਨਸਾਫ ਦਵਾਉਣ ਦੇ ਲਈ ਮੈਦਾਨ ਵਿੱਚ ਉਤਾਰਨਗੇ। ਕੇਜਰੀਵਾਲ ਨੇ ਕਿਹਾ ਕਿ ਮ੍ਰਿਤਕ ਲੜਕੀ ਦੇ ਮਾਤਾ ਬਿਮਾਰ ਰਹਿੰਦੇ ਹਨ। ਇਸ ਲਈ ਉਨ੍ਹਾਂ ਦਾ ਪੂਰਾ ਇਲਾਜ ਦਿੱਲੀ ਸਰਕਾਰ ਦੇ ਵੱਲੋਂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਪੀੜਤ ਪਰਿਵਾਰ ਨੂੰ ਦਸ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਪੀੜਤ ਪਰਿਵਾਰ ਦੇ ਨਾਲ ਹੈ। ਜੇਕਰ ਭਵਿੱਖ ਵਿੱਚ ਵੀ ਕੋਈ ਲੋੜ ਪਈ ਤਾਂ ਉਹ ਦਿੱਲੀ ਸਰਕਾਰ ਪੂਰੀ ਕਰੇਗੀ ।

ਤੁਹਾਨੂੰ ਦੱਸ ਦਈਏ ਕਿ ਦਿੱਲੀ 'ਚ ਇੱਕ 20 ਸਾਲਾ ਲੜਕੀ ਦੀ ਸਕੂਟੀ ਨੂੰ ਕਥਿਤ ਤੌਰ 'ਤੇ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਸੀ ਅਤੇ ਫਿਰ ਉਸ ਨੂੰ ਕਈ ਕਿਲੋਮੀਟਰ ਤੱਕ ਕਾਰ ਦੇ ਅੱਗੇ ਘੜੀਸਿਆ ਸੀ। ਇਸ ਦਰਦਨਾਕ ਹਾਦਸੇ ਵਿੱਚ ਸਕੂਟੀ ਸਵਾਰ ਲੜਕੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਭਾਰਤੀ ਆਈਪੀਸੀ ਦੀ ਧਾਰਾ 279 ਰੈਸ਼ ਡਰਾਈਵਿੰਗ ਅਤੇ 304-ਏ ਲਾਪਰਵਾਹੀ ਕਾਰਨ ਮੌਤ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਦੇ ਵਿੱਚ 26 ਸਾਲਾਂ ਦੀਪਕ ਖੰਨਾ , 25 ਸਾਲਾਂ ਅਮਿਤ ਖੰਨਾ, 27 ਸਾਲਾਂ ਕ੍ਰਿਸ਼ਨਾ, 26 ਸਾਲਾਂ ਮਿਥੁਨ ਅਤੇ ਮਨੋਜ ਮਿੱਤਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪੀੜਤ ਪਰਿਵਾਰ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

Published by:Shiv Kumar
First published:

Tags: Arvind Kejriwal, Compensation, Crime, Delhi, Justuce