Anaj Mandi Fire: CM ਕੇਜਰੀਵਾਲ ਵੱਲੋਂ ਜਾਂਚ ਦੇ ਹੁਕਮ, 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

News18 Punjabi | News18 Punjab
Updated: December 8, 2019, 12:34 PM IST
share image
Anaj Mandi Fire: CM ਕੇਜਰੀਵਾਲ ਵੱਲੋਂ ਜਾਂਚ ਦੇ ਹੁਕਮ, 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
Anaj Mandi Fire: CM ਕੇਜਰੀਵਾਲ ਵੱਲੋਂ ਜਾਂਚ ਦੇ ਹੁਕਮ, 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

ਸਾਰੇ ਜ਼ਖ਼ਮੀਆਂ ਦੇ ਇਲਾਜ ਦਾ ਖ਼ਰਚ ਸਰਕਾਰ ਦੇਵੇਗੀ। ਮੌਕੇ 'ਤੇ ਪਹੁੰਚੇ ਦਿੱਲੀ ਦੇ ਕੈਬਨਿਟ ਮੰਤਰੀ ਇਮਰਾਨ ਹੁਸੈਨ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤਾ ਜਾਵੇਗੀ।

  • Share this:
  • Facebook share img
  • Twitter share img
  • Linkedin share img
ਦਿੱਲੀ ਦੇ ਰਾਣੀ ਝਾਂਸੀ ਰੋਡ ਨੇੜੇ ਅਨਾਜ ਮੰਡੀ ਦੀ ਇਕ ਫੈਕਟਰੀ 'ਚ ਐਤਵਾਰ ਸਵੇਰੇ ਭਿਆਨਕ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੌਕੇ 'ਤੇ ਪਹੁੰਚ ਗਏ ਹਨ ਤੇ ਉਨ੍ਹਾਂ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਲੀ ਸਰਕਾਰ ਵੱਲੋਂ 10-10 ਲੱਖ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਇਕ-ਇਕ ਲੱਖ ਰੁਪਏ ਆਰਥਿਕ ਮਦਦ ਦਿੱਤੀ ਜਾਵੇਗੀ। ਸੀਐੱਮ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਦੇ ਇਲਾਜ ਦਾ ਖ਼ਰਚ ਸਰਕਾਰ ਦੇਵੇਗੀ। ਮੌਕੇ 'ਤੇ ਪਹੁੰਚੇ ਦਿੱਲੀ ਦੇ ਕੈਬਨਿਟ ਮੰਤਰੀ ਇਮਰਾਨ ਹੁਸੈਨ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤਾ ਜਾਵੇਗੀ। ਉੱਥੇ ਹੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਹਰਦੀਪ ਸਿੰਘ ਪੁਰੀ, ਭਾਜਪਾ ਸੂਬਾ ਪ੍ਰਧਾਨ ਮਨੋਜ ਤਿਵਾੜੀ ਤੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਵੀ ਮੌਕੇ 'ਤੇ ਪਹੁੰਚ ਗਏ ਹਨ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਵੀ ਮੌਕੇ 'ਤੇ ਪਹੁੰਚ ਗਏ ਹਨ।
ਇਨ੍ਹਾਂ ਤੋਂ ਇਲਾਵਾ ਘਟਨਾ ਵਾਲੀ ਥਾਂ 'ਤੇ ਵਿਰੋਧੀ ਧਿਰ ਦੇ ਨੇਤਾ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇਂਦਰ ਗੁਪਤਾ ਵੀ ਹਨ। ਸੋਗ ਪ੍ਰਗਟਾਉਂਦਿਆਂ ਵਿਜੇਂਦਰ ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਇਸ ਘਟਨਾ ਬਾਰੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ। ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਦਿੱਲੀ ਸਰਕਾਰ ਮ੍ਰਿਤਕਾਂ ਤੇ ਜ਼ਖ਼ਮੀਆਂ ਦੀ ਆਰਥਿਕ ਮਦਦ ਕਰੇ।
First published: December 8, 2019
ਹੋਰ ਪੜ੍ਹੋ
ਅਗਲੀ ਖ਼ਬਰ