Home /News /national /

ਕੇਜਰੀਵਾਲ ਦਾ ਦਾਅਵਾ; ਹੁਣ ਰਾਘਵ ਚੱਢਾ ਨੂੰ ਕੀਤਾ ਜਾ ਸਕਦੈ ਗ੍ਰਿਫ਼ਤਾਰ, ਦੱਸਿਆ ਇਹ ਕਾਰਨ

ਕੇਜਰੀਵਾਲ ਦਾ ਦਾਅਵਾ; ਹੁਣ ਰਾਘਵ ਚੱਢਾ ਨੂੰ ਕੀਤਾ ਜਾ ਸਕਦੈ ਗ੍ਰਿਫ਼ਤਾਰ, ਦੱਸਿਆ ਇਹ ਕਾਰਨ

ਕੇਜਰੀਵਾਲ ਦਾ ਦਾਅਵਾ; ਹੁਣ ਰਾਘਵ ਚੱਢਾ ਨੂੰ ਕੀਤਾ ਜਾ ਸਕਦੈ ਗ੍ਰਿਫ਼ਤਾਰ, ਦੱਸਿਆ ਇਹ ਕਾਰਨ

ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ, 'ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ 'ਚ ਚੋਣ ਪ੍ਰਚਾਰ ਕਰਨਾ ਸ਼ੁਰੂ ਕੀਤਾ ਹੈ, ਹੁਣ ਅਸੀਂ ਸੁਣ ਰਹੇ ਹਾਂ ਕਿ ਰਾਘਵ ਚੱਢਾ ਨੂੰ ਵੀ ਬੁਲਾਇਆ ਜਾ ਰਿਹਾ ਹੈ।

ਹੋਰ ਪੜ੍ਹੋ ...
  • Share this:

    ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜਸਭਾ ਮੈਂਬਰ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਕੇਜਰੀਵਾਲ ਨੇ ਟਵੀਟ ਕਰ ਕੇ ਰਾਘਵ ਚੱਢਾ ਨੂੰ ਗ੍ਰਿਫਤਾਰ ਕਰਨ ਦਾ ਜ਼ਿਕਰ ਕੀਤਾ ਹੈ, ਟਵੀਟ ਵਿੱਚ ਕੇਜਰੀਵਾਲ ਨੇ ਲਿਖਿਆ ਹੈ ਕਿ ‘ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਜਾਣਾ ਸ਼ੁਰੂ ਕੀਤਾ ਹੈ, ਹੁਣ ਅਸੀਂ ਸੁਣ ਰਹੇ ਹਾਂ ਕਿ ਇਹ ਲੋਕ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕਰਨਗੇ। ਕਿਸ ਮਾਮਲੇ 'ਚ ਉਹ ਕਰਨਗੇ ਅਤੇ ਕੀ ਇਲਜ਼ਾਮ ਲਗਾਉਣਗੇ, ਇਹ ਹੁਣ ਇਹ ਲੋਕ ਯੋਜਨਾ ਬਣਾ ਰਹੇ ਹਨ’।

    ਦਸ ਦਈਏ ਕਿ ਇਸ ਤੋਂ ਪਹਿਲਾਂ ਅਸਾਮ ਦੇ ਮੁੱਖ ਮੰਤਰੀ ਡਾਕਟਰ ਹਿਮੰਤ ਬਿਸਵਾ ਸਰਮਾ ਦੀ ਪਤਨੀ ਰਿੰਕੀ ਭੂਯਾਨ ਸਰਮਾ ਨੇ ਗੁਹਾਟੀ ਦੇ ਸਿਵਲ ਜੱਜ ਕੋਰਟ, ਕਾਮਰੂਪ (ਮੈਟਰੋ) ਵਿੱਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ 100 ਕਰੋੜ ਰੁਪਏ ਦਾ ਸਿਵਲ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।

    ਦਰਅਸਲ 'ਆਪ' ਆਗੁ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ 4 ਜੂਨ ਨੂੰ ਇੱਕ ਪ੍ਰੈੱਸ ਕਾਨਫਰੰਸ 'ਚ ਇਲਜ਼ਾਮ ਲਗਾਇਆ ਸੀ ਕਿ ਸਾਲ 2020 'ਚ ਜਦੋਂ ਦੇਸ਼ 'ਚ ਕੋਰੋਨਾ ਮਹਾਮਾਰੀ ਫੈਲ ਰਹੀ ਸੀ, ਉਸ ਸਮੇਂ ਅਸਾਮ ਸਰਕਾਰ ਨੇ ਮੁੱਖ ਮੰਤਰੀ ਦੀ ਪਤਨੀ ਅਤੇ ਬੇਟਾ ਉਨ੍ਹਾਂ ਦੇ ਕਾਰੋਬਾਰੀ ਹਿੱਸੇਦਾਰ ਨੂੰ ਬਜ਼ਾਰ ਰੇਟ 'ਤੇ ਪੀ.ਪੀ.ਈ. ਕਿੱਟਾਂ ਦੀ ਸਪਲਾਈ ਕਰਨ ਲਈ ਠੇਕਾ ਦਿੱਤਾ ਗਿਆ ਸੀ। ਰਾਘਵ ਚੱਢਾ ਨਾਲ ਵੀ ਕੁੱਝ ਅਜਿਹਾ ਹੋ ਸਕਦਾ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ।

    ਅਰਵਿੰਦ ਕੇਜਰੀਵਾਲ ਦਾ ਖਦਸ਼ਾ ਅਜਿਹੇ ਸਮੇਂ 'ਚ ਸਾਹਮਣੇ ਆਇਆ ਹੈ ਜਦੋਂ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਾਲ ਹੀ 'ਚ ਮਨੀਸ਼ ਸਿਸੋਦੀਆ ਦੇ ਕਰੀਬੀ ਮੰਨੇ ਜਾਂਦੇ ਵਿਜੇ ਨਾਇਰ ਨੂੰ ਦਿੱਲੀ ਆਬਕਾਰੀ ਨੀਤੀ 'ਚ ਕਥਿਤ ਘਪਲੇ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਨਾਮਜ਼ਦ 15 ਮੁਲਜ਼ਮਾਂ ਵਿੱਚੋਂ ਵਿਜੇ ਨਾਇਰ ਗ੍ਰਿਫ਼ਤਾਰ ਕੀਤਾ ਗਿਆ ਪਹਿਲਾ ਮੁਲਜ਼ਮ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸੇ ਮਾਮਲੇ ਵਿੱਚ ਮੁਲਜ਼ਮ ਹਨ ਅਤੇ ਉਹ ਮੁਲਜ਼ਮ ਨੰਬਰ 1 ਹਨ।

    ਹਰਜੋਤ ਸਿੰਘ ਬੈਂਸ ਨੇ ਕੀਤੀ ਹਮਾਇਤ

    ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਟਵੀਟ ਕਰ ਕੇ ਰਾਘਵ ਚੱਡਾ ਦੀ ਹਮਾਇਤ ਕੀਤੀ ਹੈ ਉਨ੍ਹਾਂ ਟਵੀਟ ’ਚ ਲਿਖਿਐ ਕਿ, ਸੰਸਦ ਮੈਂਬਰ ਰਾਘਵ ਚੱਢਾ, ਨੌਜਵਾਨਾਂ ਲਈ ਯੂਥ ਆਈਡਲ, ਜਿਸ ਨੇ ਆਪਣੀ ਮਿਹਨਤ, ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਰਾਜਨੀਤੀ 'ਚ ਆਪਣੀ ਪਛਾਣ ਬਣਾਈ ਹੈ। ਅਸੀਂ ਤੁਹਾਡੇ ਨਾਲ ਹਾਂ @raghav_chadha, ਗੁਜਰਾਤ ਜਿਸ ਬਦਲਾਅ ਦੀ ਉਡੀਕ ਕਰ ਰਹਿਾ ਹੈ, ਉਸ ਨੂੰ ਕੋਈ ਵੀ ਰੋਕ ਨਹੀਂ ਸਕਦਾ।

    Published by:Krishan Sharma
    First published:

    Tags: Aam Aadmi Party, Arvind Kejriwal, BJP, Congress, Raghav Chadha