Home /News /national /

30 ਸਾਬਕਾ DGP ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੋਲ ਕੀਤੀ ਅਰਵਿੰਦ ਕੇਜਰੀਵਾਲ ਦੀ ਸ਼ਿਕਾਇਤ

30 ਸਾਬਕਾ DGP ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੋਲ ਕੀਤੀ ਅਰਵਿੰਦ ਕੇਜਰੀਵਾਲ ਦੀ ਸ਼ਿਕਾਇਤ

30 ਸਾਬਕਾ DGP ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੋਲ ਕੀਤੀ ਅਰਵਿੰਦ ਕੇਜਰੀਵਾਲ ਦੀ ਸ਼ਿਕਾਇਤ

30 ਸਾਬਕਾ DGP ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੋਲ ਕੀਤੀ ਅਰਵਿੰਦ ਕੇਜਰੀਵਾਲ ਦੀ ਸ਼ਿਕਾਇਤ

ਗੁਜਰਾਤ ਦੇ ਸਾਬਕਾ ਪੁਲਿਸ ਮੁਖੀਆਂ ਨੇ ਆਪਣੇ ਪੱਤਰ ਵਿੱਚ ਅੱਗੇ ਲਿਖਿਆ ਹੈ, 'ਅਰਵਿੰਦ ਕੇਜਰੀਵਾਲ ਆਪਣੇ ਆਪ ਨੂੰ ਸਿਆਸੀ ਸ਼ਹੀਦ ਵਜੋਂ ਪੇਸ਼ ਕਰਨਾ ਚਾਹੁੰਦੇ ਹਨ। ਉਨ੍ਹਾਂ ਦੀਆਂ ਕੋਸ਼ਿਸ਼ਾਂ ਨੇ ਨਾ ਸਿਰਫ਼ ਗੁਜਰਾਤ ਸੂਬੇ ਵਿੱਚ ਸਗੋਂ ਪੂਰੇ ਦੇਸ਼ ਵਿੱਚ ਪੁਲਿਸ ਦਾ ਤਮਾਸ਼ਾ ਬਣਾ ਦਿੱਤਾ ਹੈ। ਇਸ ਨਾਲ ਉਨ੍ਹਾਂ ਦਾ ਮਨੋਬਲ ਕਮਜ਼ੋਰ ਹੋਇਆ ਹੈ।''

ਹੋਰ ਪੜ੍ਹੋ ...
 • Share this:

  ਅਹਿਮਦਾਬਾਦ- ਗੁਜਰਾਤ ਦੇ 30 ਸਾਬਕਾ ਡੀਜੀਪੀਜ਼ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਰਾਸ਼ਟਰਪਤੀ ਨੂੰ ਭੇਜੇ ਗਏ ਪੱਤਰ ਵਿੱਚ ਇਨ੍ਹਾਂ ਸਾਬਕਾ ਪੁਲਿਸ ਅਧਿਕਾਰੀਆਂ ਨੇ ਅਹਿਮਦਾਬਾਦ ਵਿੱਚ ਇੱਕ ਆਟੋ ਰਿਕਸ਼ਾ ਵਿੱਚ ਸਫ਼ਰ ਕਰਨ ਦੇ ਮਾਮਲੇ ਦਾ ਹਵਾਲਾ ਦਿੰਦੇ ਹੋਏ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਬਿਆਨ ਨੇ ਪੁਲਿਸ ਫੋਰਸ ਦੇ ਮਨੋਬਲ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰਾ ਮਾਮਲਾ ਸਿਆਸੀ ਲਾਹਾ ਲੈਣ ਲਈ ਉਠਾਇਆ ਗਿਆ ਹੈ।

  ਗੁਜਰਾਤ ਦੇ ਸਾਬਕਾ ਪੁਲਿਸ ਮੁਖੀਆਂ ਨੇ ਆਪਣੇ ਪੱਤਰ ਵਿੱਚ ਅੱਗੇ ਲਿਖਿਆ ਹੈ, 'ਅਰਵਿੰਦ ਕੇਜਰੀਵਾਲ ਆਪਣੇ ਆਪ ਨੂੰ ਸਿਆਸੀ ਸ਼ਹੀਦ ਵਜੋਂ ਪੇਸ਼ ਕਰਨਾ ਚਾਹੁੰਦੇ ਹਨ। ਉਨ੍ਹਾਂ ਦੀਆਂ ਕੋਸ਼ਿਸ਼ਾਂ ਨੇ ਨਾ ਸਿਰਫ਼ ਗੁਜਰਾਤ ਸੂਬੇ ਵਿੱਚ ਸਗੋਂ ਪੂਰੇ ਦੇਸ਼ ਵਿੱਚ ਪੁਲਿਸ ਦਾ ਤਮਾਸ਼ਾ ਬਣਾ ਦਿੱਤਾ ਹੈ। ਇਸ ਨਾਲ ਉਨ੍ਹਾਂ ਦਾ ਮਨੋਬਲ ਕਮਜ਼ੋਰ ਹੋਇਆ ਹੈ।'' ਇਨ੍ਹਾਂ ਪੁਲਿਸ ਅਧਿਕਾਰੀਆਂ ਨੇ ਇਸ ਪੂਰੇ ਮਾਮਲੇ 'ਚ ਰਾਸ਼ਟਰਪਤੀ ਦੇ ਦਖਲ ਦੀ ਮੰਗ ਕੀਤੀ ਹੈ।

  ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਆਪਣੇ ਦੋ ਦਿਨਾਂ ਗੁਜਰਾਤ ਦੌਰੇ ਦੌਰਾਨ 12 ਸਤੰਬਰ ਨੂੰ ਅਹਿਮਦਾਬਾਦ ਵਿੱਚ ਇੱਕ ਆਟੋਰਿਕਸ਼ਾ ਡਰਾਈਵਰ ਦੇ ਘਰ ਰਾਤ ਦਾ ਖਾਣਾ ਖਾਧਾ ਸੀ। ਆਟੋ ਚਾਲਕ ਉਨ੍ਹਾਂ ਨੂੰ ਪੰਜ ਤਾਰਾ ਹੋਟਲ ਤੋਂ ਲੈ ਗਿਆ ਸੀ ਜਿੱਥੇ ਉਹ ਠਹਿਰਿਆ ਹੋਏ ਸੀ। ਇਸ ਦੌਰਾਨ ਗੁਜਰਾਤ ਪੁਲਿਸ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਨੂੰ ਆਟੋ ਵਿੱਚ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਬਹਿਸਬਾਜ਼ੀ ਵੀ ਹੋਈ ਸੀ।


  ਸੀਐਮ ਕੇਜਰੀਵਾਲ ਅਤੇ ਪੁਲਿਸ ਵਿਚਾਲੇ ਹੋਈ ਇਸ ਬਹਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ, ਜਿਸ 'ਚ ਕੇਜਰੀਵਾਲ ਪੁਲਿਸ ਅਧਿਕਾਰੀਆਂ ਨੂੰ ਇਹ ਕਹਿੰਦੇ ਹੋਏ ਸੁਣੇ ਜਾ ਸਕਦੇ ਹਨ ਕਿ 'ਸਾਨੂੰ ਤੁਹਾਡੀ ਸੁਰੱਖਿਆ ਨਹੀਂ ਚਾਹੀਦੀ, ਤੁਹਾਡੀ ਸੁਰੱਖਿਆ ਲੈ ਲਓ, ਤੁਸੀਂ ਮੈਨੂੰ ਜ਼ਬਰਦਸਤੀ ਸੁਰੱਖਿਆ ਦੇ ਰਹੇ ਹੋ।' ਇਹ ਸੁਰੱਖਿਆ ਨਹੀਂ ਚਾਹੀਦੀ, ਤੁਸੀਂ ਮੈਨੂੰ ਕੈਦ ਕਰ ਰਹੇ ਹੋ, ਮੈਂ ਲੋਕਾਂ ਦਾ ਬੰਦਾ ਹਾਂ, ਸਾਨੂੰ ਸੁਰੱਖਿਆ ਨਹੀਂ ਚਾਹੀਦੀ।'

  ਹਾਲਾਂਕਿ ਬਾਅਦ 'ਚ ਅਰਵਿੰਦ ਕੇਜਰੀਵਾਲ ਉਸੇ ਆਟੋ 'ਚ ਬੈਠ ਕੇ ਉਸ ਡਰਾਈਵਰ ਦੇ ਘਰ ਚਲੇ ਗਏ। ਇਸ ਦੌਰਾਨ ਆਟੋ ਚਾਲਕ ਦੇ ਕੋਲ ਇੱਕ ਪੁਲਿਸ ਮੁਲਾਜ਼ਮ ਬੈਠਾ ਸੀ ਅਤੇ ਪੁਲਿਸ ਦੀਆਂ ਦੋ ਗੱਡੀਆਂ ਵੀ ਆਟੋ ਦੇ ਨਾਲ ਸਨ।

  Published by:Ashish Sharma
  First published:

  Tags: AAP, Arvind Kejriwal, Droupadi murmu, Gujarat, President of India