ਕੇਜਰੀਵਾਲ ਦੀ ਚੌਥੀ ਗਰੰਟੀ : ਪੰਜਾਬ 'ਚ ਪੈਦਾ ਹੋਣ ਵਾਲੇ ਹਰ ਬੱਚੇ ਨੇ ਫਰੀ ਤੇ ਸਭ ਤੋਂ ਵਧੀਆ ਮਿਲੇਗੀ ਸਿੱਖਿਆ

Punjab Election 2022 : ਪਠਾਨਕੋਟ ਰੈਲੀ ਵਿੱਚ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲਈ ਲੋਕਾਂ ਲਈ ਆਪ ਦੀ ਚੌਥੀ ਗਰੰਟੀ ਸਿੱਖਿਆ ਦੀ ਹੈ। ਪੰਜਾਬ ਵਿੱਚ ਪੈਦਾ ਹੋਣ ਵਾਲਾ ਹਰ ਬੱਚੇ ਨੂੰ ਮੁਫਤ ਤੇ ਸਭ ਤੋਂ ਵਧੀਆ ਸਿੱਖਿਆ ਮਿਲੇਗੀ।

ਕੇਜਰੀਵਾਲ ਦੀ ਚੌਥੀ ਗਰੰਟੀ : ਪੰਜਾਬ 'ਚ ਪੈਦਾ ਹੋਣ ਵਾਲੇ ਹਰ ਬੱਚੇ ਨੇ ਫਰੀ ਤੇ ਸਭ ਤੋਂ ਵਧੀਆ ਮਿਲੇਗੀ ਸਿੱਖਿਆ

  • Share this:
    ਪਠਾਨਕੋਟ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਲਈ ਚੌਥੀ ਗਰੰਟੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਪਠਾਨਕੋਟ ਰੈਲੀ ਵਿੱਚ ਕਿਹਾ ਕਿ ਪੰਜਾਬ ਦੇ ਲਈ ਲੋਕਾਂ ਲਈ ਆਪ ਦੀ ਚੌਥੀ ਗਰੰਟੀ ਸਿੱਖਿਆ ਦੀ ਹੈ। ਪੰਜਾਬ ਵਿੱਚ ਪੈਦਾ ਹੋਣ ਵਾਲਾ ਹਰ ਬੱਚੇ ਨੂੰ ਮੁਫਤ ਤੇ ਸਭ ਤੋਂ ਵਧੀਆ ਸਿੱਖਿਆ ਮਿਲੇਗੀ। ਕੇਜਰੀਵਾਲ 2022 ਦੀਆਂ ਵਿਧਾਨ ਸਭਾ ਚੋਣਾਂ( 2022 Assembly elections) ਤੋਂ ਪਹਿਲਾਂ ਕਾਡਰ ਨੂੰ ਲਾਮਬੰਦ ਕਰਨ ਲਈ ਅੱਜ ਪਠਾਨਕੋਟ ਵਿੱਚ ‘ਤਿਰੰਗਾ ਯਾਤਰਾ’ (Tiranga Yatra) ਕੀਤੀ।

    ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ ਪੰਜਾਬ ਵਾਸੀਆਂ ਨੂੰ 'ਚੰਗੀ ਅਤੇ ਮੁਫ਼ਤ ਸਿੱਖਿਆ' ਦੀ ਚੌਥੀ ਗਰੰਟੀ ਦਿੱਤੀ, ਜਿਸ ਤਹਿਤ ਪੰਜਾਬ 'ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਅਤੇ ਬਿਹਤਰੀਨ ਸਰਕਾਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

    ਸਿੱਖਿਆ ਬਾਰੇ ਚੌਥੀ ਗਰੰਟੀ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ''ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਬਿਹਤਰੀਨ ਅਤੇ ਮੁਫ਼ਤ ਸਰਕਾਰੀ ਸਿੱਖਿਆ ਦਿੱਤੀ ਜਾਵੇਗੀ। ਅਮੀਰ ਅਤੇ ਗ਼ਰੀਬ ਦੇ ਬੱਚੇ ਨੂੰ ਇੱਕੋ ਜਿਹੀ ਸਿੱਖਿਆ ਮਿਲੇਗੀ। ਪੰਜਾਬ ਅਤੇ ਦੇਸ਼ ਦੇ ਨਿਰਮਾਣ ਦੀ ਗੱਲ ਤਾਂ ਅੱਗੇ ਵਧੇਗੀ, ਜੇ ਬੱਚਿਆਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਮਿਲੇਗੀ।''

    ਉਨਾਂ ਕਿਹਾ ਕਿ ਦਿੱਲੀ ਵਿੱਚ ਸਰਕਾਰੀ ਬਜਟ 'ਚੋਂ 25 ਫ਼ੀਸਦੀ ਬਜਟ ਸਿੱਖਿਆ 'ਤੇ ਖ਼ਰਚਿਆਂ ਜਾਂਦਾ ਹੈ। ਇਸ ਕਾਰਨ ਉੱਥੇ ਸਰਕਾਰੀ ਸਕੂਲ ਸਿੱਖਿਆ ਬਿਹਤਰ ਹੋਈ ਹੈ ਅਤੇ ਕਰੀਬ 2. 50 ਲੱਖ ਬੱਚੇ ਸਰਕਾਰੀ ਸਕੂਲਾਂ ਵਿੱਚ ਹੋਰ ਦਾਖ਼ਲ ਹੋਏ ਹਨ, ਜਿਹੜੇ ਪਹਿਲਾਂ ਪ੍ਰਾਈਵੇਟ ਤੇ ਮਹਿੰਗੇ ਸਕੂਲਾਂ ਵਿੱਚ ਪੜਦੇ ਸਨ।

    ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ 99.97 ਫ਼ੀਸਦੀ ਪਾਸ ਹੋਏ ਹਨ ਅਤੇ ਇਨਾਂ ਸਕੂਲਾਂ ਵਿਚੋਂ ਪਾਸ ਹੋਣ ਵਾਲੇ ਬੱਚਿਆਂ ਨੇ ਡਾਕਟਰੀ, ਇੰਜੀਨੀਅਰਿੰਗ ਦੇ ਕੋਰਸਾਂ ਵਿੱਚ ਦਾਖ਼ਲੇ ਪ੍ਰਾਪਤ ਕੀਤੇ ਹਨ। ਉਨਾਂ ਕਿਹਾ ਕਿ ਦਿੱਲੀ ਵਿੱਚ ਵੀ ਪਹਿਲਾਂ ਸਰਕਾਰੀ ਸਕੂਲ ਸਿੱਖਿਆ ਬਹੁਤ ਮਾੜੀ ਸੀ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਠੀਕ ਕੀਤਾ ਹੈ। ਸਿੱਖਿਆ ਵਿਵਸਥਾ ਠੀਕ ਹੋਣ ਦੀ ਖ਼ਬਰ ਸੁਣ ਕੇ ਅਮਰੀਕਾ ਦੇ ਤਤਕਾਲੀ ਰਾਸ਼ਟਰਪਤੀ ਡੋਨਲ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੀ ਦਿੱਲੀ ਦੇ ਸਰਕਾਰੀ ਸਕੂਲ ਦੇਖਣ ਲਈ ਆਈ ਸੀ, ਭਾਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨਾਂ ਨੂੰ ਰੋਕਣ ਦੇ ਯਤਨ ਕੀਤੇ ਸਨ।

    ਕੇਜਰੀਵਾਲ ਦੀਆ ਪੰਜਾਬ ਲਈ ਚਾਰ ਗਰੰਟੀਆਂ

    ਪਹਿਲੀ ਗਾਰੰਟੀ - ਬਿਜਲੀ
    ਦੂਜੀ ਗਾਰੰਟੀ - ਹੈਲਥਕੇਅਰ
    ਤੀਜੀ ਗਾਰੰਟੀ - 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ 1000 ₹
    ਚੌਥੀ ਗਾਰੰਟੀ - ਸਿੱਖਿਆ

    ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸੰਬੋਧਨ ਕਰਦਿਆਂ ਪਠਾਨਕੋਟ ਅਤੇ ਪੰਜਾਬ ਵਾਸੀਆਂ ਨੂੰ ਵਿਸ਼ਾਲ ਤਿਰੰਗਾ ਯਾਤਰਾ ਲਈ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਤਿਰੰਗੇ ਦੀ ਆਨ, ਬਾਨ ਅਤੇ ਸ਼ਾਨ ਸਦਾ ਬਣਾਈ ਰੱਖਣਾ। ਸਿਸੋਦੀਆ ਨੇ ਕਿਹਾ ਕਿ ਪੰਜਾਬ 'ਚ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਕੈਨੇਡਾ ਨਾਲੋਂ ਵੀ ਵਧੀਆ ਸਿੱਖਿਆ ਵਿਵਸਥਾ ਅਤੇ ਸਰਕਾਰੀ ਸਕੂਲ ਪ੍ਰਦਾਨ ਕਰੇਗੀ ਅਤੇ ਤਿਰੰਗੇ ਦੀ ਸ਼ਾਨ ਵਿੱਚ ਚਾਰ ਚੰਨ ਹੋਰ ਲਾਵੇਗੀ, ਜਦੋਂ ਪੰਜਾਬ ਦੇ ਸਾਰੇ ਬੱਚਿਆਂ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਮਿਲੇਗੀ।

    ਪੰਜਾਬ ਦੀ ਸਰਕਾਰੀ ਸਿੱਖਿਆ ਵਿਵਸਥਾ ਨੂੰ ਦੂਜੇ ਦੇਸ਼ਾ ਦੇਖਣ ਆਉਣਗੇ

    ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਰਕਾਰੀ ਸਿੱਖਿਆ ਵਿਵਸਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ 'ਚ ਅਧਿਆਪਕ ਦੁਖੀ ਹਨ ਕਿਉਂਕਿ ਉਨਾਂ ਨੂੰ ਪੱਕਾ (ਰੈਗੂਲਰ) ਨਹੀਂ ਕੀਤਾ ਜਾਂਦਾ ਅਤੇ ਇੱਜ਼ਤ ਵਾਲੀ ਤਨਖ਼ਾਹ ਨਹੀਂ ਦਿੱਤੀ ਜਾਂਦੀ। ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸੂਬੇ 'ਚ 'ਆਪ' ਦੀ ਸਰਕਾਰ ਬਣਨ 'ਤੇ ਮੁਫ਼ਤ ਅਤੇ ਬਿਹਤਰੀਨ ਸਰਕਾਰੀ ਸਿੱਖਿਆ ਦਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ। ਨਵੇਂ ਸਕੂਲ ਬਣਾਏ ਜਾਣਗੇ ਅਤੇ ਪੁਰਾਣੀਆਂ ਇਮਾਰਤਾਂ ਦਾ ਨਵਨਿਰਮਾਣ ਕੀਤਾ ਜਾਵੇਗਾ। ਅਧਿਆਪਕਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਇੱਜ਼ਤ ਵਾਲੀ ਤਨਖ਼ਾਹ ਦਿੱਤੀ ਜਾਵੇਗੀ। ਪੰਜਾਬ ਦੀ ਸਰਕਾਰੀ ਸਿੱਖਿਆ ਵਿਵਸਥਾ ਨੂੰ ਵੀ ਅਮਰੀਕਾ, ਲੰਡਨ, ਕੈਨੇਡਾ ਤੋਂ ਦੇਖਣ ਲਈ ਲੋਕ ਆਇਆ ਕਰਨਗੇ।

    ਸਮੁੱਚੀ ਸਕੂਲ ਵਿਵਸਥਾ ਦਾ ਕਾਇਆਂ-ਕਲਪ ਕਰ ਦਿੱਤਾ ਜਾਵੇਗਾ

    ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਸਰਕਾਰੀ ਸਕੂਲਾਂ ਦੀ ਤਰਸਯੋਗ ਹਾਲਤ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਦਾਅਵਿਆਂ ਦੀ ਫ਼ੂਕ ਕੱਢ ਰਹੀ ਹੈ, ਜਿੱਥੇ 6 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਵਾਲਾ ਕੱਚਾ ਅਧਿਆਪਕ 5 ਕਲਾਸਾਂ ਸੰਭਾਲ ਰਿਹਾ ਹੈ। ਨਤੀਜੇ ਵਜੋਂ ਮਾਪਿਆਂ ਨੇ ਆਪਣੇ ਬੱਚੇ ਹਟਾ ਲਏ ਅਤੇ ਸਿਰਫ਼ 30 ਬੱਚੇ ਹੀ ਰਹਿ ਗਏ। ਸਿਸੋਦੀਆ ਨੇ ਕਿਹਾ ਕਿ ਸਿਰਫ਼ 2 ਮਹੀਨਿਆਂ ਦੀ ਗੱਲ ਹੈ, 'ਆਪ' ਦੀ ਸਰਕਾਰ ਬਣਦਿਆਂ ਹੀ ਸਕੂਲਾਂ ਨੂੰ ਲੱਗੇ ਤਾਲੇ ਖੁੱਲ ਜਾਣਗੇ, ਜਾਲੇ ਸਾਫ਼ ਹੋ ਜਾਣਗੇ ਅਤੇ ਸਮੁੱਚੀ ਸਕੂਲ ਵਿਵਸਥਾ ਦਾ ਕਾਇਆਂ-ਕਲਪ ਕਰ ਦਿੱਤਾ ਜਾਵੇਗਾ।

    ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ ਦੇ ਗੇਟਾਂ ਅਤੇ ਕੰਧਾਂ 'ਤੇ ਮਾਪਿਆਂ, ਮਾਸਟਰਾਂ ਅਤੇ ਦਾਨੀਆਂ ਦੇ ਪੈਸਿਆਂ ਨਾਲ ਕਲੀ-ਪੋਚਾ ਕਰਵਾ ਕੇ ਇਨਾਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਦੱਸ ਰਹੀ ਹੈ। ਇਸ ਦਾ ਪਰਦਾਫਾਸ਼ ਦਿੱਲੀ ਦੇ ਸਿੱਖਿਆ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਚੰਨੀ ਦੇ ਇਲਾਕੇ ਦੇ ਸਕੂਲਾਂ ਦਾ ਪਹਿਲਾ ਦੌਰਾ ਕਰ ਕੇ ਕਰ ਦਿੱਤਾ ਹੈ।

    ਸ਼ਹਾਦਤ ਦੇਣ ਵਾਲੇ ਜਵਾਨ  ਦੇ ਪਰਿਵਾਰ ਨੂੰ ਇੱਕ ਕਰੋੜ ਦੀ ਰਾਸ਼ੀ ਦਿੱਤੀ ਜਾਵੇਗੀ

    ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਸ਼ਾਲ 'ਤਿਰੰਗਾ ਯਾਤਰਾ' ਦੌਰਾਨ ਪਠਾਨਕੋਟ ਸ਼ਹਿਰੀ ਪੂਰੀ ਤਰਾਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਇਹ ਸਰਜ਼ਮੀਂ ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਹੈ। ਪਠਾਨਕੋਟ ਅਤੇ ਗੁਰਦਾਸਪੁਰ ਤੋਂ ਹੀ ਭਾਰਤੀ ਫੌਜ 'ਚ ਸਭ ਤੋਂ ਵੱਧ ਜਵਾਨ ਭਰਤੀ ਹੁੰਦੇ ਹਨ ਅਤੇ ਦੇਸ਼ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਦੇ ਹਨ।

    ਇਸ ਮੌਕੇ  ਉਨ੍ਹਾਂ ਕਿਹਾ ਕਿ ਪਠਾਨਕੋਟ ਸ਼ਹੀਦੀ ਦੀ ਧਰਤੀ ਉੱਤੇ ਐਲਾਨ ਕਰਦਾ ਹਾਂ ਕਿ ਆਪ ਦੀ ਸਰਕਾਰ ਬਣਨ ਉੱਤੇ ਦਿੱਲੀ ਵਾਂਗ ਪੰਜਾਬ ਵਿੱਚ ਵੀ ਫੌਜੀ ਹੋਵੇ ਜਾਂ ਪੁਲਿਸ ਦਾ ਜਵਾਨ, ਸ਼ਹਾਦਤ ਦੇਣ ਵਾਲੇ ਜਵਾਨ ਦੇ ਪਰਿਵਾਰ ਇੱਕ ਕਰੋੜ ਦੀ ਰਾਸ਼ੀ ਦਿੱਤੀ ਜਾਵੇਗੀ।

    ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਰਹੱਦ ਦੇ ਰਾਖੇ ਸੂਰਬੀਰ ਸੈਨਿਕਾਂ ਨੂੰ ਸਮਰਪਿਤ 'ਤਿਰੰਗਾ ਯਾਤਰਾ' ਦੀ ਅਗਵਾਈ ਕਰ ਰਹੇ ਸਨ। ਵੱਡੀ ਗਿਣਤੀ 'ਚ ਮੌਜ਼ੂਦ 'ਆਪ' ਆਗੂਆਂ, ਵਲੰਟੀਅਰਾਂ ਅਤੇ ਸਮਰਥਕਾਂ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਤੋਂ ਸ਼ੁਰੂ ਹੋਈ 'ਤਿਰੰਗਾ ਯਾਤਰਾ' ਸ਼ਹਿਰ ਦੇ ਵੱਖ-ਵੱਖ ਬਜਾਰਾਂ 'ਚ ਹੁੰਦੀ ਹੋਈ ਡਲਹੌਜੀ ਰੋਡ 'ਤੇ ਸਥਿਤ ਢਾਂਗੂ ਚੌਂਕ ਵਿਖੇ ਸਮਾਪਤ ਹੋਈ।

    ਇਸ ਮੌਕੇ ਪਠਾਨਕੋਟ ਦੀਆਂ ਗਲੀਆਂ ਅਤੇ ਬਜ਼ਾਰਾਂ 'ਚ ਸ਼ਹਿਰ ਵਾਸੀਆਂ ਨੇ 'ਆਪ' ਸੁਪਰੀਮੋਂ ਦਾ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ। ਆਪਣੇ ਘਰਾਂ ਦੀਆਂ ਛੱਤਾਂ ਤੋਂ ਸ਼ਹਿਰ ਵਾਸੀਆਂ ਖ਼ਾਸ ਕਰਕੇ ਮਾਵਾਂ, ਭੈਣਾਂ ਅਤੇ ਬਹੁ ਬੇਟੀਆਂ ਵੱਲੋਂ ਕੇਜਰੀਵਾਲ ਦੇ ਕਾਫ਼ਲੇ 'ਤੇ ਫੁੱਲ ਬਰਸਾਏ ਜਾਣ ਦੇ ਨਜ਼ਾਰੇ ਵੀ ਕਈ ਥਾਂ ਦੇਖਣ ਨੂੰ ਮਿਲੇ।
    ਇਸ ਮੌਕੇ ਕੇਜਰੀਵਾਲ ਦੇ ਕਾਫ਼ਲੇ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ, ਕੁੰਵਰ ਵਿਜੈ ਪ੍ਰਤਾਪ, ਵਿਭੂਤੀ ਸ਼ਰਮਾ, ਭੋਆ ਤੋਂ ਹਲਕਾ ਇੰਚਾਰਜ ਲਾਲ ਚੰਦ ਕਟਾਰੂਚੱਕ, ਰਮਨ ਬਹਿਲ ਸ਼ਾਮਲ ਸਨ।

    ਕੇਜਰੀਵਾਲ ਦਾ ਵੀਰਵਾਰ ਦਾ ਦੌਰਾ ਪਿਛਲੇ ਦੋ ਮਹੀਨਿਆਂ ਵਿੱਚ ਉਨ੍ਹਾਂ ਦਾ ਛੇਵਾਂ ਦੌਰਾ ਹੈ ਅਤੇ ਇਹ ਸੰਕੇਤ ਦਿੰਦਾ ਹੈ ਕਿ ਪਾਰਟੀ ਵੋਟਾਂ ਨੂੰ ਆਪਣੇ ਤਰੀਕੇ ਨਾਲ ਬਦਲਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

    ਇਸ ਤੋਂ ਪਹਿਲਾਂ, ਕੇਜਰੀਵਾਲ ਨੇ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਵਿੱਚ ਆਉਣ 'ਤੇ ਪੰਜਾਬ ਵਿੱਚ ਹਰੇਕ ਘਰ ਲਈ 300 ਯੂਨਿਟ ਤੱਕ ਮੁਫਤ ਬਿਜਲੀ, 24 ਘੰਟੇ ਬਿਜਲੀ ਸਪਲਾਈ, ਸਰਕਾਰੀ ਹਸਪਤਾਲਾਂ ਵਿੱਚ ਮੁਫਤ ਇਲਾਜ ਅਤੇ ਦਵਾਈਆਂ ਦੇਣ ਦਾ ਵਾਅਦਾ ਕੀਤਾ ਹੈ।

    22 ਨਵੰਬਰ ਨੂੰ, ਕੇਜਰੀਵਾਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਸੱਤਾ ਵਿੱਚ ਆਉਂਦੀ ਹੈ, ਤਾਂ 'ਆਪ' ਪੰਜਾਬ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਔਰਤ ਦੇ ਖਾਤੇ ਵਿੱਚ ਪ੍ਰਤੀ ਮਹੀਨਾ 1,000 ਰੁਪਏ ਟਰਾਂਸਫਰ ਕਰੇਗੀ। ਮੋਗਾ ਵਿਖੇ ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਔਰਤਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਨੂੰ ਮੌਕਾ ਦੇਣ।
    Published by:Sukhwinder Singh
    First published:
    Advertisement
    Advertisement