• Home
  • »
  • News
  • »
  • national
  • »
  • ARVIND KEJRIWAL MISSION PUNJAB TO START FROM NOVEMBER 20 BHAGWANT MANN

ਆਪ ਦਾ ਐਲਾਨ, ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸ਼ੁਰੂ ਕਰਨਗੇ ‘ਮਿਸ਼ਨ ਪੰਜਾਬ’

Punjab Election 2022 : ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਿਸ਼ਨ ਪੰਜਾਬ ਦੇ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਜਾਣਗੇ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਵੀ ਸੁਣਨਗੇ।

ਆਪ ਦਾ ਐਲਾਨ, ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸ਼ੁਰੂ ਕਰਨਗੇ ‘ਮਿਸ਼ਨ ਪੰਜਾਬ’ (ਫਾਈਲ ਫੋਟੋ)

  • Share this:
    ਚੰਡੀਗੜ੍ਹ : ਪੰਜਾਬ ਚੋਣਾ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) 20 ਨਵੰਬਰ ਤੋਂ ਸੂਬੇ ਵਿੱਚ ‘ਮਿਸ਼ਨ ਪੰਜਾਬ’( Mission Punjab) ਦੀ ਸ਼ੁਰੂਆਤ ਕਰਨਗੇ। ਇਹ ਐਲਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਗਲੇ ਮਹੀਨੇ ਦੌਰਾਨ ਪੰਜਾਬ ’ਚ ਵੱਖ- ਵੱਖ ਥਾਵਾਂ ਦੇ ਦੌਰੇ ਕਰਨਗੇ।

    ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗੇ ਪਹੁੰਚ ਕੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਸੂਬੇ ਵਿੱਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਪੰਜਾਬ ਨੂੰ ਹਸਦਾ- ਵਸਦਾ ਪੰਜਾਬ ਦੇ ਯਤਨ ਕੀਤੇ ਜਾਣ।

    ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਿਸ਼ਨ ਪੰਜਾਬ ਦੇ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਜਾਣਗੇ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਵੀ ਸੁਣਨਗੇ।
    Published by:Sukhwinder Singh
    First published: