ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨਾਲ ਰਾਉਸ ਐਵੇਨਿਊ ਕੋਰਟ ਵਿੱਚ ਪੁਲਿਸ ਦੀ ਕਥਿਤ 'ਦੁਰਵਿਵਹਾਰ' ਦੀ ਵੀਡੀਓ ਸਾਂਝੀ ਕੀਤੀ ਹੈ।
ਮੀਡੀਆ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਸਿਸੋਦੀਆ ਨੂੰ ਪੁਲਿਸ ਵਾਲੇ ਖਿੱਚ ਕੇ ਅੱਗੇ ਤੋਰਦੇ ਹਨ। ਮੀਡੀਆ ਵਾਲੇ ਮਨੀਸ਼ ਸਿਸੋਦੀਆ ਤੋਂ ਕੇਂਦਰ ਸਰਕਾਰ ਦੇ ਆਰਡੀਨੈਂਸ 'ਤੇ ਸਵਾਲ ਪੁੱਛ ਰਹੇ ਸਨ।
क्या पुलिस को इस तरह मनीष जी के साथ दुर्व्यवहार करने का अधिकार है? क्या पुलिस को ऐसा करने के लिए ऊपर से कहा गया है? https://t.co/izPacU6SHI
— Arvind Kejriwal (@ArvindKejriwal) May 23, 2023
ਇਸ ਦੌਰਾਨ ਕੇਜਰੀਵਾਲ ਨੇ ਸਵਾਲ ਕੀਤਾ ਹੈ ਕਿ- ਕੀ ਪੁਲਿਸ ਨੂੰ ਮਨੀਸ਼ ਜੀ ਨਾਲ ਇਸ ਤਰ੍ਹਾਂ ਦੁਰਵਿਵਹਾਰ (police misbehavior Manish Sisodia) ਕਰਨ ਦਾ ਅਧਿਕਾਰ ਹੈ? ਕੀ ਪੁਲਿਸ ਨੂੰ ਉੱਪਰੋਂ ਅਜਿਹਾ ਕਰਨ ਲਈ ਕਿਹਾ ਗਿਆ ਹੈ?...''
ਉਧਰ, ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 1 ਜੂਨ ਤੱਕ ਵਧਾ ਦਿੱਤੀ ਹੈ। ਸਿਸੋਦੀਆ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar Police, Arvind Kejriwal, Manish sisodia, Police case, Police misbehavior Manish Sisodia