ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਜਿਸ ਵਿੱਚ ਉਨ੍ਹਾਂ ਨੇ ਨੀਤੀ ਆਯੋਗ ਦੀ ਬੈਠਕ ਵਿੱਚ ਸ਼ਾਮਲ ਨਾ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਖੁਦ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ । ਇਸ ਟਵੀਟ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਲਿ ਖਿਆ ਹੈ ਕਿ…ਜੇਕਰ ਦੇਸ਼ ਦਾ ਪ੍ਰਧਾਨ ਮੰਤਰੀ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਲੋਕ ਇਨਸਾਫ਼ ਲਈ ਕਿੱਥੇ ਜਾਣਗੇ?
ਪ੍ਰਧਾਨ ਮੰਤਰੀ ਜੀ, ਤੁਸੀਂ ਦੇਸ਼ ਦੇ ਪਿਤਾ ਵਰਗੇ ਹੋ। ਤੁਸੀਂ ਗੈਰ-ਭਾਜਪਾ ਸਰਕਾਰਾਂ ਨੂੰ ਕੰਮ ਕਰਨ ਦਿਓ, ਉਨ੍ਹਾਂ ਦੇ ਕੰਮ ਨਾ ਰੋਕੋ
ਲੋਕ ਤੁਹਾਡੇ ਆਰਡੀਨੈਂਸ ਤੋਂ ਬਹੁਤ ਨਾਰਾਜ਼ ਹਨ। ਭਲਕੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਮੇਰੇ ਲਈ ਸੰਭਵ ਨਹੀਂ ਹੋਵੇਗਾ।
अगर देश के प्रधानमंत्री ही सुप्रीम कोर्ट के आदेशों को मानने से मना करते हैं तो लोग फिर न्याय के लिए कहाँ जाएँगे ?
प्रधानमंत्री जी, आप देश के पिता समान हैं। आप ग़ैर बीजेपी सरकारों को काम करने दें, उनका काम रोकें नहीं
लोग आपके अध्यादेश से बहुत नाराज़ हैं। मेरे लिए कल की नीति आयोग… pic.twitter.com/LN3YtFnfDs
— Arvind Kejriwal (@ArvindKejriwal) May 26, 2023
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਨੀਤੀ ਆਯੋਗ ਦੀ ਬੈਠਕ ਵਿੱਚ ਸ਼ਾਮਲ ਨਾ ਹੋਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਨੇ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਨੂੰ ਚਿੱਠੀ ਲਿਖੀ ਹੈ ਕਿ ਪਿਛਲੀ ਮੀਟਿੰਗ ਵਿੱਚ ਜਿਹੜੇ ਮਸਲੇ ਵਿਚਾਰੇ ਗਏ ਸਨ, ਉਹ ਅਜੇ ਤੱਕ ਹੱਲ ਨਹੀਂ ਹੋਏ। ਕੇਂਦਰ ਸਰਕਾਰ ਨੇ ਸਾਡੇ ਪੇਂਡੂ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ। ਕੇਂਦਰ ਸਰਕਾਰ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਰੋਕ ਰਹੀ ਹੈ। ਮੈਂ ਸਿਰਫ਼ ਤਸਵੀਰਾਂ ਖਿਚਵਾਉਣ ਲਈ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵਾਂਗਾ,ਪਹਿਲਾਂ ਪਿਛਲੀ ਮੀਟਿੰਗ ਦੇ ਮਸਲੇ ਹੱਲ ਕੀਤੇ ਜਾਣ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Meeting, National news, Niti Aayog, PM Narendra Modi