ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਕਿਉਂਕਿ ਹੁਣ ਆਸ਼ੀਸ਼ ਮਿਸ਼ਰਾ ਦੇ ਉੱਪਰੇ ਕਿਸਾਨਾਂ ਦੇ ਕਤਲ ਦਾ ਮੁਕੱਦਮਾ ਚਲਾਇਆ ਜਾਵੇਗਾ।ਆਸ਼ੀਸ਼ ਮਿਸ਼ਰਾ 'ਤੇ ਇਲਜ਼ਾਮ ਹੈ ਕਿ ਲਖੀਮਪੁਰ ਖੀਰੀ 'ਚ ਕਿਸਾਨ ਅੰਦੋਲਨ ਦੌਰਾਨ ਉਸ ਨੇ ਕਿਸਾਨਾਂ 'ਤੇ ਇੱਕ ਐਸਯੂਵੀ ਚੜ੍ਹਾ ਦਿੱਤੀ ਸੀ। ਇਹ ਘਟਨਾ ਪਿਛਲੇ ਸਾਲ 3 ਅਕਤੂਬਰ ਨੂੰ ਵਾਪਰੀ ਸੀ। ਦਰਅਸਲ ਦੋਸ਼ੀ ਆਸ਼ੀਸ਼ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਇਸ ਮਾਮਲੇ 'ਚ ਉਸ ਦਾ ਨਾਂ ਹਟਾਇਆ ਜਾਵੇ। ਪਰ ਅਦਾਲਤ ਨੇ ਉਸ ਦੀ ਅਪੀਲ ਰੱਦ ਕਰ ਦਿੱਤੀ ਸੀ। ਹੁਣ ਅਦਾਲਤ ਮੰਗਲਵਾਰ ਨੂੰ ਉਸ ਦੇ ਨਾਲ-ਨਾਲ ਬਾਕੀ ਦੇ ਹੋਰ ਸਾਰੇ ਦੋਸ਼ੀਆਂ ਦੇ ਖਿਲਾਫ ਵੀ ਦੋਸ਼ ਤੈਅ ਕਰੇਗੀ।
ਤੁਹਾਨੂੰ ਦੱਸ ਦਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਕੀਤਾ ਜਾ ਰਿਹਾ ਸੀ। ਇਲਜ਼ਾਮ ਹੈ ਕਿ ਉਸ ਮੌਕੇ ਆਸ਼ੀਸ਼ ਮਿਸ਼ਰਾ ਨੇ ਕਿਸਾਨਾਂ ਉੱ ਕਿਸਾਨਾਂ 'ਤੇ ਇੱਕ ਐਸਯੂਵੀ ਚੜ੍ਹਾ ਦਿੱਤੀ ਸੀ। ਇਸ ਦੌਰਾਨ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ 'ਤੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਇਹ ਗੱਲ ਵੀ ਸਾਹਮਣੇ ਆਈ ਸੀ ਕਿ ਲਖੀਮਪੁਰ ਖੀਰੀ ਕਾਂਡ ਤੋਂ ਕੁਝ ਦਿਨ ਪਹਿਲਾਂ ਆਸ਼ੀਸ਼ ਮਿਸ਼ਰਾ ਦੇ ਪਿਤਾ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੇ ਕਿਸਾਨਾਂ ਨੂੰ ਅੰਦੋਲਨ ਜਲਦੀ ਖਤਮ ਕਰਨ ਦੇ ਲਈ ਧਮਕੀ ਵੀ ਦਿੱਤੀ ਸੀ। ਅਜੇ ਮਿਸ਼ਰਾਾ ਨੇ ਕਿਹਾ ਸੀ ਕਿ 'ਜੇਕਰ ਅੰਦੋਲਨ ਖ਼ਤਮ ਨਾ ਹੋਇਆ ਤਾਂ ਉਹ ਦੋ ਮਿੰਟਾਂ 'ਚ ਕਿਸਾਨਾਂ ਨੂੰ ਦੇਖ ਲੈਣਗੇ।'
ਕਿਸਾਨਾਂ ਉੱਪਰ ਗੱਡੀ ਚੜ੍ਹਾਉਣ ਦੀ ਘਟਨਾ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਦਖਲ ਦਿੱਤਾ ਸੀ ਅਤੇ ਪੁਲਿਸ ਨੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਸਾਲ 18 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਅਤੇ ਉਸ ਨੂੰ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕਿਹਾ ਸੀ ਕਿ ਇਲਾਹਾਬਾਦ ਹਾਈ ਕੋਰਟ ਵਿੱਚ ਪੀੜਤਾਂ ਦੀ ਸਹੀ ਅਤੇ ਪ੍ਰਭਾਵੀ ਸੁਣਵਾਈ ਨਹੀਂ ਹੋਈ। ਇਸ ਕੇਸ ਵਿੱਚ ਸਬੂਤ ਵੀ ਘੱਟ ਸਾਹਮਣੇ ਆਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ashish, BJP, Court, Lakhimpur Kheri