ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Kheri Violence) ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।
ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ, ਜਿਸ ਤੋਂ ਬਾਅਦ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਅੱਜ ਕਰੀਬ 130 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆ ਗਿਆ।
ਕੇਂਦਰੀ ਰਾਜ ਮੰਤਰੀ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਗੇਟ ਦੀ ਬਜਾਏ ਪਿਛਲੇ ਦਰਵਾਜ਼ੇ ਤੋਂ ਬਾਹਰ ਕੱਢਿਆ ਗਿਆ, ਜਿਵੇਂ ਕਿ ਨਿਊਜ਼ ਏਜੰਸੀ ਏਐਨਆਈ ਦੁਆਰਾ ਜਾਰੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ।
#WATCH Ashish Mishra, son of MoS Home Ajay Mishra Teni, accused in the Lakhimpur Kheri violence case released on bail pic.twitter.com/11f2CmyFCc
— ANI (@ANI) February 15, 2022
ਦੱਸ ਦਈਏ ਕਿ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਵੀਰਵਾਰ ਨੂੰ ਇਸ ਮਾਮਲੇ 'ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਮਿਸ਼ਰਾ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਉਸ ਦਾ ਮੁਵੱਕਿਲ ਬੇਕਸੂਰ ਹੈ ਅਤੇ ਉਸ ਵਿਰੁੱਧ ਅਜਿਹਾ ਕੋਈ ਸਬੂਤ ਨਹੀਂ ਹੈ ਕਿ ਉਸ ਨੇ ਕਿਸੇ ਵਾਹਨ ਦੇ ਡਰਾਈਵਰ ਨੂੰ ਕਿਸਾਨਾਂ ਨੂੰ ਕੁਚਲਣ ਲਈ ਉਕਸਾਇਆ ਸੀ।
ਉਧਰ, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਜ਼ੋਰਦਾਰ ਪੈਰਵੀ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਧਰਨੇ 'ਤੇ ਬੈਠਣ ਦਾ ਐਲਾਨ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ashish, Bharti Kisan Union, Kisan andolan, Lakhimpur, Lakhimpur Kheri