ਨਵੀਂ ਦਿੱਲੀ- ਗੁਜਰਾਤ 'ਚ ਭਾਜਪਾ ਫਿਰ ਤੋਂ ਸਰਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ। ਪਾਰਟੀ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ, ਚੋਣ ਕਮਿਸ਼ਨ ਤੋਂ ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਭਾਜਪਾ 156 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਦੂਜੇ ਪਾਸੇ ਗੁਜਰਾਤ ਵਿੱਚ ਜਿੱਤ ਤੋਂ ਬਾਅਦ ਭਾਜਪਾ ਵਿੱਚ ਖੁਸ਼ੀ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨੇ ਵੱਡੇ-ਵੱਡੇ ਬਿਆਨ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਚੋਣਾਂ 'ਚ ਜਿੱਤ ਲਈ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਹੈ। ਪੀਐਮ ਮੋਦੀ ਨੇ ਆਪਣੇ ਟਵੀਟ ਵਿੱਚ ਕਿਹਾ, 'ਇਹ ਇਤਿਹਾਸਕ ਜਿੱਤ ਸਾਡੇ ਵਰਕਰਾਂ ਦੀ ਅਸਾਧਾਰਣ ਮਿਹਨਤ ਤੋਂ ਬਿਨਾਂ ਸੰਭਵ ਨਹੀਂ ਸੀ, ਜੋ ਸਾਡੀ ਪਾਰਟੀ ਦੀ ਅਸਲ ਤਾਕਤ ਹਨ।'
ਪੀਐਮ ਮੋਦੀ ਨੇ ਆਪਣੇ ਟਵੀਟ ਵਿੱਚ ਲਿਖਿਆ, ਧੰਨਵਾਦ ਗੁਜਰਾਤ। ਬੇਮਿਸਾਲ ਚੋਣ ਨਤੀਜਿਆਂ ਨੂੰ ਦੇਖ ਕੇ ਮੈਂ ਬਹੁਤ ਸਾਰੀਆਂ ਭਾਵਨਾਵਾਂ ਨਾਲ ਭਰ ਗਿਆ ਹਾਂ। ਲੋਕਾਂ ਨੇ ਵਿਕਾਸ ਦੀ ਰਾਜਨੀਤੀ ਨੂੰ ਆਸ਼ੀਰਵਾਦ ਦਿੱਤਾ ਹੈ ਅਤੇ ਆਪਣੀ ਇੱਛਾ ਵੀ ਜ਼ਾਹਰ ਕੀਤੀ ਹੈ ਕਿ ਉਹ ਚਾਹੁੰਦੇ ਹਨ ਕਿ ਇਹ ਤੇਜ਼ੀ ਨਾਲ ਜਾਰੀ ਰਹੇ। ਮੈਂ ਗੁਜਰਾਤ ਦੀ ਲੋਕ ਸ਼ਕਤੀ ਨੂੰ ਸਲਾਮ ਕਰਦਾ ਹਾਂ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਆਪਣੇ ਟਵੀਟ ਵਿੱਚ ਕਿਹਾ, ਗੁਜਰਾਤ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਕਾਸ, ਸੁਸ਼ਾਸਨ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਦੀ ਜਿੱਤ ਹੈ। ਅਮਿਤ ਸ਼ਾਹ, ਭੂਪੇਂਦਰ ਪਟੇਲ, ਸੀਆਰ ਪਟੇਲ ਅਤੇ ਗੁਜਰਾਤ ਦੇ ਸਾਰੇ ਵਰਕਰਾਂ ਨੂੰ ਪੀਐਮ ਮੋਦੀ ਦੀ ਅਗਵਾਈ ਵਿੱਚ ਇਸ ਸ਼ਾਨਦਾਰ ਜਿੱਤ ਲਈ ਵਧਾਈ।
ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਖੋਖਲੇ ਵਾਅਦਿਆਂ, ਖੁਸ਼ਾਮਦ ਅਤੇ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਰੱਦ ਕਰਕੇ ਵਿਕਾਸ ਅਤੇ ਲੋਕ ਭਲਾਈ ਨੂੰ ਸਮਰਪਿਤ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਨੂੰ ਬੇਮਿਸਾਲ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੀ ਜਿੱਤ ਨੇ ਦਰਸਾ ਦਿੱਤਾ ਹੈ ਕਿ ਹਰ ਵਰਗ, ਭਾਵੇਂ ਉਹ ਔਰਤਾਂ, ਨੌਜਵਾਨ ਜਾਂ ਕਿਸਾਨ, ਸਾਰੇ ਪੂਰੇ ਦਿਲ ਨਾਲ ਭਾਜਪਾ ਦੇ ਨਾਲ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amit Shah, BJP, Gujarat, Gujarat Elections 2022, J P Nadda BJP President, Narendra modi, PM Modi