Assembly Election Results: ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਬਾਅਦ ਜਿੱਤ ਦੇ ਜਲੂਸ ਕੱਢਣ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਜਿਨ੍ਹਾਂ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਕੋਵਿਡ-19 ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਅਤੇ ਬਾਅਦ ਵਿੱਚ ਜਿੱਤ ਦੇ ਜਲੂਸ ਕੱਢਣ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਢਿੱਲ ਦਿੱਤੀ ਜਾਵੇ ਅਤੇ ਜਿੱਤ ਦੇ ਜਲੂਸ ਕੱਢਣ ’ਤੇ ਲੱਗੀ ਪਾਬੰਦੀ ਨੂੰ ਪੂਰੀ ਤਰ੍ਹਾਂ ਹਟਾਇਆ ਜਾਵੇ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਣੀਪੁਰ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਿੱਤ ਦੇ ਜਲੂਸ ਕੱਢਣ ਸਮੇਤ ਚੋਣਾਂ ਨਾਲ ਸਬੰਧਤ ਕਈ ਪਹਿਲੂਆਂ 'ਤੇ ਪਾਬੰਦੀ ਲਾਈ ਸੀ। ਹਾਲਾਂਕਿ ਬਾਅਦ 'ਚ ਕਮਿਸ਼ਨ ਨੇ ਕੋਰੋਨਾ ਸਥਿਤੀ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੂੰ ਕੁਝ ਢਿੱਲ ਦਿੱਤੀ ਸੀ। ਬਿਆਨ ਵਿੱਚ ਕਿਹਾ ਗਿਆ ਹੈ, ‘ਕੋਵਿਡ ਨਾਲ ਸਬੰਧਤ ਸਥਿਤੀ ਵਿੱਚ ਸੁਧਾਰ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸਿਹਤ ਮੰਤਰਾਲੇ ਅਤੇ ਰਾਜ ਸਰਕਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਚੋਣਾਂ ਸਬੰਧੀ ਨਿਯਮਾਂ ਵਿੱਚ ਹੌਲੀ-ਹੌਲੀ ਢਿੱਲ ਦਿੱਤੀ ਹੈ। ਇਸਦੇ ਨਾਲ ਹੀ ਕਮਿਸ਼ਨ ਨੇ ਕਿਹਾ ਕਿ ਨਿਯਮਾਂ ਵਿੱਚ ਦਿੱਤੀ ਗਈ ਢਿੱਲ ਰਾਜ ਦੇ ਆਫ਼ਤ ਪ੍ਰਬੰਧਨ ਸੰਸਥਾਵਾਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਲਾਗੂ ਕੀਤੇ ਗਏ ਸਾਵਧਾਨੀ ਦੇ ਉਪਾਵਾਂ ਨਾਲ ਸਬੰਧਤ ਹੋਵੇਗੀ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Assembly Elections 2022, Congress, Election commission, Punjab Assembly Election Results 2022