Home /News /national /

ਵਿਧਾਨ ਸਭਾ ਚੋਣਾਂ 2022: ਕੇਂਦਰ ਸਰਕਾਰ ਨੇ ਭਾਜਪਾ ਉਮੀਦਵਾਰਾਂ ਨੂੰ ਦਿੱਤੀ ‘Z’ ਸੁਰੱਖਿਆ, ਪੜ੍ਹੋ ਪੂਰੀ ਖ਼ਬਰ

ਵਿਧਾਨ ਸਭਾ ਚੋਣਾਂ 2022: ਕੇਂਦਰ ਸਰਕਾਰ ਨੇ ਭਾਜਪਾ ਉਮੀਦਵਾਰਾਂ ਨੂੰ ਦਿੱਤੀ ‘Z’ ਸੁਰੱਖਿਆ, ਪੜ੍ਹੋ ਪੂਰੀ ਖ਼ਬਰ

ਕੇਂਦਰ ਸਰਕਾਰ ਨੇ ਭਾਜਪਾ ਉਮੀਦਵਾਰਾਂ ਨੂੰ ਦਿੱਤੀ ‘Z’ ਸੁਰੱਖਿਆ (ਸੰਕੇਤਿਕ ਤਸਵੀਰ)

ਕੇਂਦਰ ਸਰਕਾਰ ਨੇ ਭਾਜਪਾ ਉਮੀਦਵਾਰਾਂ ਨੂੰ ਦਿੱਤੀ ‘Z’ ਸੁਰੱਖਿਆ (ਸੰਕੇਤਿਕ ਤਸਵੀਰ)

ਦੱਸ ਦੇਈਏ ਕਿ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੂੰ ਭਾਜਪਾ ਨੇਤਾਵਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।

 • Share this:

  ਭਾਰਤ ਦੇ 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸਦੇ ਮੱਦੇਨਜ਼ਰ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਖਤਰੇ ਦੀ ਧਾਰਨਾ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ, ਕੇਂਦਰ ਸਰਕਾਰ ਨੇ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ, ਕਰੀਬ ਦੋ ਦਰਜਨ ਭਾਜਪਾ ਆਗੂਆਂ ਤੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ।

  ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੂੰ ਭਾਜਪਾ ਨੇਤਾਵਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।

  ਦਿਲਚਸਪ ਗੱਲ ਇਹ ਹੈ ਕਿ ਉਨ੍ਹਾਂ ਵਿੱਚੋਂ ਕੁਝ ਕੋਲ ਪਹਿਲਾਂ ਹੀ ਪੰਜਾਬ ਪੁਲਿਸ ਤੋਂ ਸੁਰੱਖਿਆ ਕਵਰ ਹੈ, ਪਰ ਫਿਰ ਵੀ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਹੋਰ ਸੁਰੱਖਿਆ ਪ੍ਰਦਾਨ ਕੀਤੀ ਹੈ। ਪੰਜਾਬ 'ਚ ਵਿਧਾਨ ਸਭਾ ਚੋਣਾਂ ਹੋਣ ਤੱਕ ਜ਼ਿਆਦਾਤਰ ਨੇਤਾ ਸੁਰੱਖਿਆ ਘੇਰੇ 'ਚ ਰਹਿਣਗੇ ਅਤੇ ਚੋਣਾਂ ਤੋਂ ਬਾਅਦ ਸਮੀਖਿਆ ਕੀਤੀ ਜਾਵੇਗੀ।

  ਸੂਤਰਾਂ ਮੁਤਾਬਕ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਵੱਖ-ਵੱਖ ਉਮੀਦਵਾਰਾਂ ਨੂੰ ਖਤਰੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੀ ਅਜਿਹਾ ਹੀ ਕਦਮ ਚੁੱਕਿਆ ਸੀ। ਵੱਖ-ਵੱਖ ਨੇਤਾਵਾਂ ਅਤੇ ਉਮੀਦਵਾਰਾਂ ਨੂੰ ਸੁਰੱਖਿਆ ਕਵਰ ਮਿਲ ਗਿਆ ਸੀ, ਪਰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਖਤਮ ਹੋਣ ਤੋਂ ਬਾਅਦ ਇਸ ਨੂੰ ਵਾਪਸ ਲੈ ਲਿਆ ਗਿਆ ਸੀ।

  ਜਿਨ੍ਹਾਂ ਨੇਤਾਵਾਂ ਨੂੰ ਸੁਰੱਖਿਆ ਕਵਰ ਦਿੱਤੀ ਗਈ ਹੈ, ਉਨ੍ਹਾਂ ਵਿੱਚ ਐਸਪੀਐਸ ਬਘੇਲ ਵੀ ਸ਼ਾਮਲ ਹੈ ਜਿਨ੍ਹਾਂ ਨੂੰ ਹੁਣ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੁਆਰਾ ਉੱਤਰ ਪ੍ਰਦੇਸ਼ ਵਿੱਚ ਜ਼ੈੱਡ ਸ਼੍ਰੇਣੀ ਦਾ ਸੁਰੱਖਿਆ ਕਵਰ ਮਿਲ ਰਿਹਾ ਹੈ। ਇਸੇ ਤਰ੍ਹਾਂ ਸੰਸਦ ਮੈਂਬਰ ਡਾ: ਰਮੇਸ਼ ਚੰਦ ਨੂੰ ਉੱਤਰ ਪ੍ਰਦੇਸ਼ ਵਿੱਚ X ਸ਼੍ਰੇਣੀ ਸੁਰੱਖਿਆ ਕਵਰ ਮਿਲੇਗਾ।

  21 ਨੇਤਾਵਾਂ, ਮੌਜੂਦਾ ਵਿਧਾਇਕਾਂ ਅਤੇ ਉਮੀਦਵਾਰਾਂ ਨੂੰ CRPF ਤੋਂ Y ਸ਼੍ਰੇਣੀ ਦਾ ਕਵਰ ਮਿਲਿਆ ਹੈ। ਚੋਣਾਂ ਖਤਮ ਹੋਣ ਤੱਕ ਫੋਰਸ ਉਨ੍ਹਾਂ ਦੀ ਸੁਰੱਖਿਆ ਕਰੇਗੀ। ਸੁਰੱਖਿਅਤ ਵਿਅਕਤੀਆਂ ਦੀ ਨਵੀਂ ਸੂਚੀ ਵਿੱਚ ਅਵਤਾਰ ਸਿੰਘ ਜੀਰਾ; ਨਿਮਿਸ਼ਾ ਟੀ ਮਹਿਤਾ ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਈ ਹੈ ਤੇ ਚੰਨੀ ਦੀ ਕਰੀਬੀ ਹੈ; ਸਰਦਾਰ ਦੀਦਾਰ ਸਿੰਘ ਭੱਟੀ; ਸਰਦਾਰ ਕੰਵਰ ਵੀਰ ਸਿੰਘ ਟੌਹੜਾ; ਸਰਦਾਰ ਗੁਰਪ੍ਰੀਤ ਸਿੰਘ ਭੱਟੀ; ਅਤੇ ਸਰਦਾਰ ਹਰੀਓਤ ਕਮਲ ਵੀ ਸ਼ਾਮਿਲ ਹਨ। ਸੁਖਵਿੰਦਰ ਸਿੰਘ ਬਿੰਦਰਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ CRPF ਤੋਂ Y+ ਸੁਰੱਖਿਆ ਮਿਲੀ ਹੈ।

  ਇਸੇ ਤਰ੍ਹਾਂ, ਪਿਛਲੇ ਸਾਲ ਦਸੰਬਰ ਵਿੱਚ, ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਸੁਰੱਖਿਆ ਨੂੰ ਵਧਾ ਦਿੱਤਾ ਸੀ। ਇਸ ਤੋਂ ਇਲਾਵਾ ਰਾਣਾ ਗੁਰਮੀਤ ਸਿੰਘ ਸੋਢੀ ਦੇ ਸੁਰੱਖਿਆ ਘੇਰੇ ਨੂੰ ‘Y’ ਸ਼੍ਰੇਣੀ ਤੋਂ ‘Z’ ਸ਼੍ਰੇਣੀ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸੋਢੀ ਵੀ ਦਸੰਬਰ ਵਿੱਚ ਸਿਰਸਾ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਨ।

  Published by:Ashish Sharma
  First published:

  Tags: Assembly Elections 2022, BJP, Modi government, Narendra modi, Punjab Assembly Polls, Punjab Assembly Polls 2022, Punjab BJP, Punjab Election 2022, Security alert