ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

News18 Punjab
Updated: August 16, 2018, 6:17 PM IST
share image
ਅਟਲ ਬਿਹਾਰੀ ਵਾਜਪਾਈ ਨਹੀਂ ਰਹੇ
ਵੈਂਟੀਲੇਟਰ ਉੱਤੇ ਵਾਜਪਾਈ

  • Share this:
  • Facebook share img
  • Twitter share img
  • Linkedin share img
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ ਹੋ ਗਈ ਹੈ। ਵਾਜਪਾਈ ਕਾਫੀ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖ਼ਲ ਸਨ। ਏਮਜ਼ ਵਿਚ ਪਿਛਲੇ 36 ਘੰਟਿਆਂ ਦੌਰਾਨ ਉਨ੍ਹਾਂ ਦੀ ਸਿਹਤ ਕਾਫੀ ਨਾਜ਼ੁਕ ਹੋ ਗਈ ਸੀ ਤੇ ਉਨ੍ਹਾਂ ਨੂੰ ਲਾਈਫ਼ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਏਮਜ਼ ਜਾ ਕੇ ਉਨ੍ਹਾਂ ਦਾ ਹਾਲ ਜਾਣਨ ਗਏ ਸਨ। ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵਾਜਪਾਈ ਦੀ ਸਿਹਤ ਵਿੱਚ ਸੁਧਾਰ ਨਹੀਂ ਸੀ ਹੋ ਰਿਹਾ। ਵਾਜਪਾਈ ਨੂੰ ਡਾਇਬਿਟੀਜ਼ ਦੀ ਬਿਮਾਰੀ ਸੀ ਤੇ ਉਨ੍ਹਾਂ ਦਾ ਇੱਕ ਹੀ ਗੁਰਦਾ ਕੰਮ ਕਰਦਾ ਸੀ। ਇਸ ਸਮੇਂ ਉਨ੍ਹਾਂ ਦੀ ਗੁਰਦੇ ਤੇ ਪਿਸ਼ਾਬ ਦੀ ਨਾਲ਼ੀ ਵਿੱਚ ਇਨਫੈਕਸ਼ਨ ਵਧ ਗਈ ਸੀ।

ਅਟਲ ਬਿਹਾਰੀ ਵਾਜਪਾਈ ਨਹੀਂ ਰਹੇ
93 ਸਾਲ ਦੀ ਉਮਰ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਅਟਲ ਬਿਹਾਰੀ ਵਾਜਪਾਈ ਨੇ 16 ਅਗਸਤ ਨੂੰ ਸ਼ਾਮ 5:05 ਮਿੰਟ 'ਤੇ ਆਖ਼ਰੀ ਸਾਹ ਲਏ। ਅਟਲ ਬਿਹਾਰੀ ਵਾਜਪਈ ਪਿਛਲੇ ਤਕਰੀਬਨ ਇੱਕ ਦਹਾਕੇ ਤੋਂ ਤੰਦਰੁਸਤ ਨਹੀਂ ਸਨ। ਸਾਲ 2009 ਵਿੱਚ ਉਨ੍ਹਾਂ ਨੂੰ ਸਟ੍ਰੋਕ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਯਾਦਾਸ਼ਤ 'ਤੇ ਬੇਹੱਦ ਮਾਰੂ ਅਸਰ ਪਿਆ।
First published: August 16, 2018
ਹੋਰ ਪੜ੍ਹੋ
ਅਗਲੀ ਖ਼ਬਰ