ਆਜ਼ਮ ਖਾਨ ਦੀ ਜ਼ਿੰਦਗੀ ਨਾਲ ਖੇਡ ਰਹੀ ਹੈ ਭਾਜਪਾ: ਅਖਿਲੇਸ਼ ਯਾਦਵ

News18 Punjabi | Trending Desk
Updated: July 23, 2021, 4:27 PM IST
share image
ਆਜ਼ਮ ਖਾਨ ਦੀ ਜ਼ਿੰਦਗੀ ਨਾਲ ਖੇਡ ਰਹੀ ਹੈ ਭਾਜਪਾ: ਅਖਿਲੇਸ਼ ਯਾਦਵ
ਆਜ਼ਮ ਖਾਨ ਨੂੰ 30 ਅਪ੍ਰੈਲ ਨੂੰ ਕੋਵਿਡ -19 ਲਈ ਪੌਜ਼ੀਟਿਵ ਪਾਇਆ ਗਿਆ ਸੀ।

  • Share this:
  • Facebook share img
  • Twitter share img
  • Linkedin share img
ਲਖਨਊ: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਮੰਗਲਵਾਰ ਨੂੰ ਆਪਣੀ ਪਾਰਟੀ ਦੇ ਸਹਿਯੋਗੀ ਅਤੇ ਰਾਮਪੁਰ ਦੇ ਸੰਸਦ ਮੈਂਬਰ ਆਜ਼ਮ ਖਾਨ ਦਾ ਲਖਨਊ ਦੇ ਮੇਦਾਂਤਾ ਹਸਪਤਾਲ ਵਿੱਚ ਹਾਲ-ਚਾਲ ਪੁੱਛਿਆ ਅਤੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਖਾਨ ਦੀ ਸਿਹਤ ਨਾਲ ਖਿਲਵਾੜ ਕਰ ਰਹੀ ਹੈ। ਆਜ਼ਮ ਖਾਨ ਰਾਜਨੀਤੀ ਵਿੱਚ ਇੱਕ ਮੰਨਿਆ-ਪ੍ਰਮੰਨਿਆ ਨਾਂਅ ਹੈ।

ਸਾਬਕਾ ਰਾਜ ਮੰਤਰੀ ਆਜ਼ਮ ਖਾਨ ਨੂੰ ਸੋਮਵਾਰ ਨੂੰ ਸੀਤਾਪੁਰ ਜੇਲ੍ਹ ਤੋਂ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਦਾਖ਼ਲ ਕਰਾਇਆ ਗਿਆ।

ਦਿੱਲੀ ਵਿੱਚ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਅਖਿਲੇਸ਼ ਏਅਰਪੋਰਟ ਤੋਂ ਸਿੱਧਾ ਹਸਪਤਾਲ ਪਹੁੰਚੇ। ਉਨ੍ਹਾਂ ਦੇ ਨਾਲ ਸਪਾ ਦੇ ਬੁਲਾਰੇ ਰਾਜਿੰਦਰ ਚੌਧਰੀ ਵੀ ਸਨ।
ਭਾਜਪਾ 'ਤੇ ਨਿਸ਼ਾਨਾ ਕਸਦਿਆਂ ਅਖਿਲੇਸ਼ ਨੇ ਕਿਹਾ ਕਿ ਖਾਨ ਨਾਲ ਜੋ ਹੋ ਰਿਹਾ ਹੈ ਉਹ ਬੇਇਨਸਾਫੀ ਹੈ। ਉਨ੍ਹਾਂ ਕਿਹਾ, “ਮੈਨੂੰ ਅਦਾਲਤਾਂ ਵਿੱਚ ਪੂਰਾ ਵਿਸ਼ਵਾਸ ਹੈ ਅਤੇ ਸਾਨੂੰ ਉਨ੍ਹਾਂ ਤੋਂ ਇਨਸਾਫ ਦੀ ਉਮੀਦ ਹੈ।

ਸਪਾ ਮੁਖੀ ਨੇ ਪੱਤਰਕਾਰਾਂ ਨੂੰ ਕਿਹਾ, “ਡਾਕਟਰਾਂ ਦੀ ਇਕ ਟੀਮ ਨੇ ਮੈਨੂੰ ਦੱਸਿਆ ਕਿ ਉਸ (ਆਜ਼ਮ ਖਾਨ) ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਸਿਹਤਮੰਦ ਹਨ। ਉਹ ਇੱਥੇ ਬਿਹਤਰ ਇਲਾਜ਼ ਕਰਵਾ ਰਹੇ ਹਨ ਅਤੇ ਮੈਨੂੰ ਉਮੀਦ ਹੈ ਕਿ ਉਹ ਜਲਦੀ ਠੀਕ ਹੋ ਜਾਣਗੇ ... ਭਾਜਪਾ ਨੇ ਉਨ੍ਹਾਂ ਦੀ ਜ਼ਿੰਦਗੀ ਮੁਸ਼ਕਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।”

ਆਜ਼ਮ ਖਾਨ ਨੂੰ 30 ਅਪ੍ਰੈਲ ਨੂੰ ਕੋਵਿਡ -19 ਲਈ ਪੌਜ਼ੀਟਿਵ ਪਾਇਆ ਗਿਆ ਸੀ।
Published by: Krishan Sharma
First published: July 23, 2021, 3:33 PM IST
ਹੋਰ ਪੜ੍ਹੋ
ਅਗਲੀ ਖ਼ਬਰ