AIUDF ਯਾਨੀ ਆਲ ਇੰਡੀਆ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ ਦੇ ਮੁਖੀ ਬਦਰੂਦੀਨ ਅਜਮਲ ਆਬਾਦੀ ਵਾਧੇ ਉਤੇ ਦਿੱਤੇ ਵਿਵਾਦਪੂਰਨ ਬਿਆਨਾਂ ਵਿਚ ਘਿਰੇ ਨਜ਼ਰ ਆ ਰਹੇ ਹਨ। ਸੰਸਦ ਮੈਂਬਰ ਬਦਰੂਦੀਨ ਅਜਮਲ ਦੇ ਬਿਆਨ ਕਿ 'ਹਿੰਦੂ ਵਿਆਹ ਤੋਂ ਪਹਿਲਾਂ 2-3 ਪਤਨੀਆਂ ਰੱਖਦੇ ਹਨ' ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਹੈ।
ਯੂਪੀ ਦੇ ਡਿਪਟੀ ਸੀਐਮ ਬ੍ਰਜੇਸ਼ ਪਾਠਕ ਨੇ ਇਸ ਬਿਆਨ ਦੀ ਨਿੰਦਾ ਕੀਤੀ ਹੈ ਅਤੇ ਇਸ ਨੂੰ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਕਰਾਰ ਦਿੱਤਾ ਹੈ। ਦੂਜੇ ਪਾਸੇ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਉਹ ਸੁਰਖੀਆਂ ਵਿੱਚ ਰਹਿਣ ਲਈ ਅਜਿਹੇ ਬਿਆਨ ਦੇ ਰਹੇ ਹਨ।
#WATCH वो(हिंदु) 40 साल से पहले 2-3 गैरकानूनी तरीके से बीवियां रखते हैं। 40 साल के बाद बच्चा पैदा करने की क्षमता कहां रहती है...उनको मुसलमानों के फॉर्मूले को अपनाकर अपने बच्चों की 18-20 साल की उम्र में शादी करा देनी चाहिए: जनसंख्या वृद्धि पर मौलाना बदरुद्दीन अजमल, AIUDF अध्यक्ष pic.twitter.com/pPZQHttrrv
— ANI_HindiNews (@AHindinews) December 2, 2022
ਦਰਅਸਲ, AIUDF ਮੁਖੀ ਅਤੇ ਸੰਸਦ ਮੈਂਬਰ ਬਦਰੂਦੀਨ ਅਜਮਲ ਨੇ ਆਬਾਦੀ ਵਾਧੇ 'ਤੇ ਕਿਹਾ ਸੀ, 'ਉਹ (ਹਿੰਦੂ) 40 ਸਾਲ ਤੋਂ ਪਹਿਲਾਂ 2-3 ਪਤਨੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰੱਖਦੇ ਹਨ। 40 ਸਾਲ ਤੋਂ ਬਾਅਦ ਬੱਚਾ ਪੈਦਾ ਕਰਨ ਦੀ ਕਾਬਲੀਅਤ ਕਿੱਥੇ ਹੈ... ਉਨ੍ਹਾਂ ਨੂੰ ਮੁਸਲਮਾਨ ਫਾਰਮੂਲਾ ਅਪਣਾਉਣਾ ਚਾਹੀਦਾ ਹੈ ਅਤੇ 18-20 ਸਾਲ ਦੀ ਉਮਰ ਵਿੱਚ ਆਪਣੇ ਬੱਚਿਆਂ ਦੇ ਵਿਆਹ ਕਰਵਾਉਣੇ ਚਾਹੀਦੇ ਹਨ।
ਬਦਰੂਦੀਨ ਅਜਮਲ ਨੇ ਭਾਜਪਾ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਸਰਕਾਰ ਹਰ ਥਾਂ ਮੁਸਲਮਾਨਾਂ ਨੂੰ ਅਲੱਗ-ਥਲੱਗ ਕਰਨ ਉਤੇ ਲੱਗੀ ਹੋਈ ਹੈ। ਸਰਕਾਰ ਸਿਰਫ਼ ਹਿੰਦੂਆਂ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰ ਰਹੀ ਹੈ। ਆਲ ਇੰਡੀਆ ਯੂਨਾਈਟਿਡ ਡੈਮੋਕਰੇਟਿਕ ਫਰੰਟ ਦੇ ਮੁਖੀ ਬਦਰੂਦੀਨ ਅਜਮਲ ਨੇ ਕਿਹਾ ਕਿ ਮੁਸਲਮਾਨਾਂ ਨੂੰ ਵੀ ਮਜ਼ਬੂਤ ਬਣਨਾ ਚਾਹੀਦਾ ਹੈ। ਇਸ ਬਿਆਨ ਦਾ ਵੀਡੀਓ ਵਾਇਰਲ ਹੋਇਆ ਅਤੇ ਇਸ ਦੀ ਨਿੰਦਾ ਵੀ ਹੋਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP Protest