• Home
  • »
  • News
  • »
  • national
  • »
  • BANGLADESH VIOLENCE SPREADS AFTER MODI VISIT ATTACKS ON HINDU TEMPLES

PM ਮੋਦੀ ਦੇ ਦੌਰੇ ਪਿੱਛੋਂ ਬੰਗਲਾਦੇਸ਼ ਵਿਚ ਭੜਕੀ ਹਿੰਸਾ, ਹਿੰਦੂ ਮੰਦਰਾਂ ਉਤੇ ਹਮਲੇ

PM ਮੋਦੀ ਦੇ ਦੌਰੇ ਪਿੱਛੋਂ ਬੰਗਲਾਦੇਸ਼ ਵਿਚ ਭੜਕੀ ਹਿੰਸਾ, ਹਿੰਦੂ ਮੰਦਰਾਂ ਉਤੇ ਹਮਲੇ (AP Photo/Mahmud Hossain Opu)

PM ਮੋਦੀ ਦੇ ਦੌਰੇ ਪਿੱਛੋਂ ਬੰਗਲਾਦੇਸ਼ ਵਿਚ ਭੜਕੀ ਹਿੰਸਾ, ਹਿੰਦੂ ਮੰਦਰਾਂ ਉਤੇ ਹਮਲੇ (AP Photo/Mahmud Hossain Opu)

  • Share this:
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਬੰਗਲਾਦੇਸ਼ ਦੇ ਹਿੰਦੂ ਮੰਦਰਾਂ 'ਤੇ ਹਮਲੇ ਅਤੇ ਦੇਸ਼ ਭਰ ਵਿਚ ਹਿੰਸਾ ਦੀਆਂ ਖਬਰਾਂ ਆ ਰਹੀਆਂ ਹਨ। ਨਿਊਜ਼ ਏਜੰਸੀ ਰਾਇਟਰਜ਼ ਦੀ ਖ਼ਬਰ ਮੁਤਾਬਕ ਐਤਵਾਰ ਨੂੰ ਇਕ ਕੱਟੜਪੰਥੀ ਇਸਲਾਮਿਸਟ ਸਮੂਹ ਦੇ ਸੈਂਕੜੇ ਮੈਂਬਰਾਂ ਨੇ ਪੂਰਬੀ ਬੰਗਲਾਦੇਸ਼ ਵਿਚ ਹਿੰਦੂ ਮੰਦਰਾਂ ਅਤੇ ਇਕ ਰੇਲਗੱਡੀ 'ਤੇ ਹਮਲਾ ਕੀਤਾ।

    ਪੀਐਮ ਮੋਦੀ ਦੇ ਦੌਰੇ ਵਿਰੁੱਧ ਇਸਲਾਮਿਕ ਸਮੂਹਾਂ ਵੱਲੋਂ ਕੀਤੇ ਗਏ ਪ੍ਰਦਰਸ਼ਨਾਂ ਦੌਰਾਨ ਪੁਲਿਸ ਨਾਲ ਹੋਈ ਝੜਪ ਦੌਰਾਨ ਘੱਟੋ ਘੱਟ 10 ਪ੍ਰਦਰਸ਼ਨਕਾਰੀ ਮਾਰੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਦੀ ਵਾਪਸੀ ਤੋਂ ਬਾਅਦ ਪ੍ਰਦਰਸ਼ਨ ਵਿੱਚ ਹੋਈਆਂ ਮੌਤਾਂ ਨੂੰ ਲੈ ਕੇ ਹਿੰਸਾ ਭੜਕ ਗਈ।

    ਪ੍ਰਧਾਨ ਮੰਤਰੀ ਮੋਦੀ ਬੰਗਲਾਦੇਸ਼ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਮਨਾਉਣ ਲਈ ਸ਼ੁੱਕਰਵਾਰ ਨੂੰ ਢਾਕਾ ਪਹੁੰਚੇ। ਆਪਣੀ ਯਾਤਰਾ 'ਤੇ ਪ੍ਰਧਾਨ ਮੰਤਰੀ ਮੋਦੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਕਰੀਬ 1.2 ਮਿਲੀਅਨ ਕੋਵਿਡ -19 ਖੁਰਾਕਾਂ ਸੌਂਪ ਕੇ ਭਾਰਤ ਪਰਤੇ। ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਦੋ ਰੋਜ਼ਾ ਯਾਤਰਾ ਵਿਚ ਕਈ ਮਹੱਤਵਪੂਰਨ ਸਮਾਗਮਾਂ ਵਿਚ ਹਿੱਸਾ ਲਿਆ, ਇਸ ਤੋਂ ਇਲਾਵਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪੰਜ ਸਮਝੌਤੇ ਹੋਏ।

    ਮੁਜ਼ਾਹਰਾਕਾਰੀ ਇਸਲਾਮਿਕ ਸਮੂਹਾਂ ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਹਿੰਦੂ ਬਹੁਗਿਣਤੀ ਭਾਰਤ ਵਿੱਚ ਘੱਟ ਗਿਣਤੀ ਮੁਸਲਮਾਨਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ। ਰਾਜਧਾਨੀ ਢਾਕਾ ਵਿੱਚ ਸ਼ੁੱਕਰਵਾਰ ਨੂੰ ਹੋਏ ਪ੍ਰਦਰਸ਼ਨਾਂ ਵਿੱਚ ਦਰਜਨਾਂ ਲੋਕ ਜ਼ਖਮੀ ਹੋ ਗਏ।

    ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ, ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਉਨ੍ਹਾਂ 'ਤੇ ਰਬੜ ਦੀਆਂ ਗੋਲੀਆਂ ਚਲਾਈਆਂ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਦੂਜੇ ਅਤੇ ਆਖਰੀ ਦਿਨ ਸ਼ਨੀਵਾਰ ਨੂੰ ਹਜ਼ਾਰਾਂ ਇਸਲਾਮੀ ਕਾਰਕੁਨਾਂ ਨੇ ਸੜਕਾਂ ਤੇ ਮਾਰਚ ਕੀਤਾ।
    Published by:Gurwinder Singh
    First published: