ਰਾਜਸਥਾਨ 'ਚ ਲਗਾਤਾਰ ਦੂਜੇ ਦਿਨ ਤੇਜ਼ ਗਤੀ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਬਾਰਾਂ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਟਰੈਕਟਰ-ਟਰਾਲੀ ਅਤੇ ਟ੍ਰੇਲਰ ਦੀ ਜ਼ਬਰਦਸਤ ਟੱਕਰ ਕਾਰਨ ਵਾਪਰਿਆ।
ਇਸ ਹਾਦਸੇ ਵਿੱਚ ਟਰੈਕਟਰ ਦੇ ਨਾਲ-ਨਾਲ ਕਿਸਾਨਾਂ ਦੀਆਂ ਲਾਸ਼ਾਂ ਦੇ ਵੀ ਟੋਟੇ-ਟੋਟੇ ਹੋ ਗਏ। ਇਸ ਹਾਦਸੇ 'ਚ ਇਕ ਹੋਰ ਵਿਅਕਤੀ ਵੀ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ 'ਤੇ ਮੌਕੇ ਉਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਥਾਨਕ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ।
ਪੁਲਿਸ ਮੁਤਾਬਕ ਇਹ ਹਾਦਸਾ ਬਾਰਾਂ ਜ਼ਿਲ੍ਹੇ ਦੇ ਭੰਵਰਗੜ੍ਹ ਥਾਣਾ ਖੇਤਰ 'ਚ ਨੈਸ਼ਨਲ ਹਾਈਵੇਅ ਨੰਬਰ 27 ਉਤੇ ਵਾਪਰਿਆ। ਸੋਮਵਾਰ ਸਵੇਰੇ ਮਹੋਦਰਾ ਪਿੰਡ ਦੇ ਕਿਸਾਨ ਟਰੈਕਟਰ ਟਰਾਲੀ 'ਚ ਮੱਕੀ ਲੈ ਕੇ ਮੰਡੀ ਜਾ ਰਹੇ ਸਨ। ਰਸਤੇ 'ਚ ਸਵੇਰੇ 8 ਵਜੇ ਦੇ ਕਰੀਬ ਕੋਲੇ ਨਾਲ ਭਰੇ ਟਰਾਲੇ ਨੇ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਹਾਦਸੇ 'ਚ ਟਰੈਕਟਰ 'ਤੇ ਸਵਾਰ ਦੋ ਕਿਸਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸ ਦੇ ਨਾਲ ਮੌਜੂਦ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਦੇ ਟੁਕੜੇ ਦੇਖ ਕੇ ਹਰ ਕੋਈ ਸਹਿਮ ਗਿਆ। ਇਸ ਘਟਨਾ 'ਚ ਟਰਾਲਾ ਚਾਲਕ ਵੀ ਜ਼ਖਮੀ ਹੋ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Road accident