ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੱਖਣੀ ਰਾਜਾਂ ਕਰਨਾਟਕ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ 2 ਦਿਨਾਂ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਅੱਜ ਆਪਣੇ ਦੌਰੇ ਦੇ ਪਹਿਲੇ ਦਿਨ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਪਹੁੰਚੇ, ਜਿੱਥੇ ਉਹ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ ਅਤੇ ਦੱਖਣੀ ਭਾਰਤ ਦੀ ਪਹਿਲੀ ਅਤੇ ਭਾਰਤ ਦੀ ਪੰਜਵੀਂ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਉਹ ਤਾਮਿਲਨਾਡੂ ਦੇ ਮਦੁਰਾਈ ਵਿੱਚ ਇੱਕ ਕਨਵੋਕੇਸ਼ਨ ਸਮਾਰੋਹ ਵਿੱਚ ਵੀ ਸ਼ਾਮਲ ਹੋਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-2 ਦਾ ਉਦਘਾਟਨ ਕੀਤਾ ਅਤੇ ਸਮੀਖਿਆ ਕੀਤੀ। ਇਹ ਟਰਮੀਨਲ ਕਰੀਬ 5000 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ।ਭਾਰਤ ਨੂੰ ਇੱਕ ਹੋਰ ਤੋਹਫ਼ਾ ਮਿਲਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਦੇ ਕੇਐਸਆਰ ਰੇਲਵੇ ਸਟੇਸ਼ਨ ਤੋਂ ਦੇਸ਼ ਦੀ ਪੰਜਵੀਂ ਅਤੇ ਦੱਖਣੀ ਭਾਰਤ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ।
Karnataka | Prime Minister Narendra Modi reviews the newly-inaugurated Terminal 2 of Kempegowda International Airport in Bengaluru. The terminal has been built at a cost of around Rs 5000 crores. https://t.co/2KpTuy9lMh pic.twitter.com/U9tXuvd7bL
— ANI (@ANI) November 11, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਕੇਐੱਸਆਰ ਰੇਲਵੇ ਸਟੇਸ਼ਨ 'ਤੇ ਭਾਰਤ ਗੌਰਵ ਕਾਸ਼ੀ ਦਰਸ਼ਨ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਵਿਧਾਨ ਸੌਧਾ ਵਿਖੇ ਸੰਤ ਕਵੀ ਕਨਕਦਾਸ ਅਤੇ ਮਹਾਰਿਸ਼ੀ ਵਾਲਮੀਕਿ ਦੀਆਂ ਮੂਰਤੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Karnataka | Prime Minister Narendra Modi flags off Bharat Gaurav Kashi Darshana Train at KSR railway station in Bengaluru.
(Source: DD) pic.twitter.com/qFdukr7JRJ
— ANI (@ANI) November 11, 2022
ਪ੍ਰਧਾਨ ਮੰਤਰੀ ਮੋਦੀ ਅੱਜ ਬਾਅਦ ਦੁਪਹਿਰ ਤਾਮਿਲਨਾਡੂ ਦੇ ਡਿੰਡੀਗੁਲ ਵਿੱਚ ਗਾਂਧੀਗ੍ਰਾਮ ਗ੍ਰਾਮੀਣ ਸੰਸਥਾ ਦੇ 36ਵੇਂ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਤੇਲੰਗਾਨਾ ਦੇ ਰਾਮਗੁੰਡਮ ਵਿਖੇ ਆਰਐਫਸੀਐਲ ਪਲਾਂਟ ਦਾ ਵੀ ਦੌਰਾ ਕਰਨਗੇ ਅਤੇ ਉੱਥੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bengaluru, Karnataka, Narendra modi, PM Modi