ਕਰਨਾਟਕ ਦੇ ਬੈਂਗਲੁਰੂ ਸ਼ਹਿਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਕਰਜ਼ੇ ਦੇ ਬੋਝ ਹੇਠ ਦੱਬੇ ਵਿਅਕਤੀ ਨੇ ਰੋਟੀ ਲਈ ਪੈਸੇ ਨਾ ਹੋਣ ਕਾਰਨ ਆਪਣੀ ਢਾਈ ਸਾਲ ਦੀ ਧੀ ਦਾ ਕਤਲ ਕਰ ਦਿੱਤਾ।
ਧੀ ਦਾ ਕਤਲ ਕਰਨ ਤੋਂ ਬਾਅਦ ਪਿਤਾ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਬਚ ਗਿਆ। ਪੁਲਿਸ ਅਨੁਸਾਰ ਮੁਲਜ਼ਮ ਪਿਤਾ ਦੀ ਪਛਾਣ 45 ਸਾਲਾ ਰਾਹੁਲ ਪਰਮਾਰ ਵਜੋਂ ਹੋਈ ਹੈ। ਰਾਹੁਲ ਪਰਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਢਾਈ ਸਾਲ ਦੀ ਧੀ ਨਾਲ ਘਰੋਂ ਨਿਕਲਿਆ ਸੀ।
ਪਿਤਾ ਉਤੇ ਕਾਫੀ ਕਰਜ਼ਾ ਸੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਕਰਜ਼ਾ ਵਸੂਲਣ ਵਾਲਿਆਂ ਤੋਂ ਤੰਗ ਆ ਕੇ ਉਸ ਨੇ ਘਰ ਵਾਪਸ ਜਾਣ ਦੀ ਬਜਾਏ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਫੈਸਲਾ ਕਰ ਲਿਆ।
ਇਸ ਤੋਂ ਪਹਿਲਾਂ ਉਸ ਨੇ ਆਪਣੀ ਧੀ ਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਕਰਜ਼ਾ ਮੋੜਨ ਲਈ ਪਹਿਲਾਂ ਹੀ ਆਪਣੀ ਪਤਨੀ ਦੇ ਗਹਿਣੇ ਗਿਰਵੀ ਰੱਖੇ ਹੋਏ ਸਨ ਅਤੇ ਅਜਿਹੇ ਵਿੱਚ ਲੋਕ ਫਿਰ ਵੀ ਕਰਜ਼ਾ ਵਾਪਸ ਮੰਗਣ ਆਉਂਦੇ ਰਹੇ। ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਰਾਹੁਲ ਨੇ ਪੁਲਿਸ ਨੂੰ ਦੱਸਿਆ ਕਿ ਉਹ ਸਵੇਰ ਤੋਂ ਹੀ ਬੇਂਗਲੁਰੂ ਅਤੇ ਕੋਲਾਰ ਦੇ ਆਲੇ-ਦੁਆਲੇ ਘੁੰਮ ਰਿਹਾ ਸੀ ਅਤੇ ਉਸ ਦੇ ਮਨ 'ਚ ਖੁਦਕੁਸ਼ੀ ਦੇ ਵਿਚਾਰ ਸਨ। ਉਹ ਆਪਣੀ ਜ਼ਿੰਦਗੀ ਦਾ ਅੰਤ ਕਰਨਾ ਚਾਹੁੰਦਾ ਸੀ। ਪਰ ਆਪਣੀ ਬੇਟੀ ਦੀ ਮੌਜੂਦਗੀ ਕਾਰਨ ਉਹ ਕੋਈ ਫੈਸਲਾ ਨਹੀਂ ਲੈ ਸਕਿਆ।
ਰਾਹੁਲ ਪਰਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਖ਼ੁਦ ਨੂੰ ਅਤੇ ਆਪਣੀ ਧੀ ਨੂੰ ਮਾਰਨ ਦੀ ਯੋਜਨਾ ਬਣਾ ਰਿਹਾ ਸੀ। ਪਰ ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਉਹ ਪਰੇਸ਼ਾਨ ਹੋਣ ਲੱਗਾ ਅਤੇ ਫਿਰ ਬੇਟੀ ਦਾ ਕਤਲ ਕਰ ਦਿੱਤਾ ਤੇ ਲਾਸ਼ ਝੀਲ ਵਿਚ ਸੁੱਟ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Murder