• Home
  • »
  • News
  • »
  • national
  • »
  • BHAGWANT MANN IS PROUD OF YOU YOUR ACTIONS BROUGHT TEARS TO MY EYES KEJRIWAL

ਭਗਵੰਤ ਮਾਨ ਤੁਹਾਡੇ 'ਤੇ ਮਾਣ ਹੈ, ਤੇਰੀ ਕਾਰਵਾਈ ਨੇ ਮੇਰੀਆਂ ਅੱਖਾਂ ਵਿਚ ਹੰਝੂ ਲਿਆ ਦਿੱਤੇ: ਕੇਜਰੀਵਾਲ

ਭਗਵੰਤ ਮਾਨ ਤੁਹਾਡੇ 'ਤੇ ਮਾਣ ਹੈ, ਮੇਰੀਆਂ ਅੱਖਾਂ ਵਿਚ ਹੰਝੂ ਲਿਆ ਦਿੱਤੇ: ਕੇਜਰੀਵਾਲ (ਫਾਇਲ ਫੋਟੋ)

  • Share this:
    ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।

    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ।

    ਉਧਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮਸਲੇ ਬਾਰੇ ਭਗਵੰਤ ਮਾਨ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ, “ਭਗਵੰਤ ਮਾਨ ਤੁਹਾਡੇ ਉਤੇ ਮਾਣ ਹੈ। ਤੁਹਾਡੀ ਕਾਰਵਾਈ ਨੇ ਮੇਰੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ ਹਨ।” “ਪੂਰਾ ਦੇਸ਼ ਆਮ ਆਦਮੀ ਪਾਰਟੀ ਉੱਤੇ ਮਾਣ ਕਰਦਾ ਹੈ।”


    ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਅਤੇ ਪੰਜਾਬ ਨੂੰ ਭਗਵੰਤ ਮਾਨ ਉਪਰ ਮਾਣ ਹੈ। ਜੇਕਰ ਚਾਹੁੰਦੇ ਤਾਂ ਉਹ ਇਸ ਮਾਮਲੇ ਨੂੰ ਦਬਾ ਸਕਦੇ ਸਨ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।

    ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਉਨ੍ਹਾਂ ਨੇ ਵੀ 2015 ਵਿੱਚ ਆਪਣੇ ਮੰਤਰੀ ਨੂੰ ਭ੍ਰਿਸ਼ਟਾਚਾਰ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਬਰਖਾਸਤ ਕੀਤਾ ਸੀ।

    "ਭ੍ਰਿਸ਼ਟਾਚਾਰ ਦੇਸ਼ ਨਾਲ ਗੱਦਾਰੀ ਹੈ ਅਤੇ ਕਦੇ ਵੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਾਂਗੇ। ਅੱਜ ਪੂਰੇ ਦੇਸ਼ ਵਿਚ ਇਕ ਹੀ ਪਾਰਟੀ ਹੈ ਜੋ ਕੱਟੜ ਇਮਾਨਦਾਰ ਸਰਕਾਰ ਦੇ ਸਕਦੀ ਹੈ।"
    Published by:Gurwinder Singh
    First published: