ਕਿਸਾਨ ਜਥੇਬੰਦੀਆਂ ਨੇ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਹੈ। ਬੰਦ ਦਾ ਪ੍ਰਭਾਵ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਦਿਖਾਈ ਦੇ ਰਿਹਾ ਹੈ। ਕਰਨਾਟਕ ਦੇ ਕਈ ਸ਼ਹਿਰਾਂ ਵਿੱਚ ਵੀ ਸਨਾਟਾ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਖੇਤੀ ਮੰਤਰੀ ਨੂੰ ਨਿਸ਼ਾਨਾ ਬਣਾਇਆ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਦਸ ਮਹੀਨਿਆਂ ਤੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਹ ਦਸ ਸਾਲਾਂ ਤੱਕ ਅੰਦੋਲਨ ਕਰਨ ਲਈ ਤਿਆਰ ਹਨ, ਪਰ 'ਕਾਲੇ' ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਗੇ।
ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਦੇ ਲੱਖਾਂ ਕਿਸਾਨ ਪਿਛਲੇ ਦਸ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਧਰਨੇ 'ਤੇ ਬੈਠੇ ਹਨ। ਉਹ ਪਿਛਲੇ ਸਾਲ ਸਤੰਬਰ ਵਿੱਚ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਟਿਕੈਤ ਨੇ ਪਾਣੀਪਤ ਵਿੱਚ 'ਕਿਸਾਨ ਮਹਾਪੰਚਾਇਤ' ਵਿੱਚ ਕਿਹਾ, 'ਅੰਦੋਲਨ ਨੂੰ ਦਸ ਮਹੀਨੇ ਹੋ ਗਏ ਹਨ। ਸਰਕਾਰ ਨੂੰ ਕੰਨ ਖੋਲ੍ਹ ਕੇ ਸੁਣ ਲੈਣਾ ਚਾਹੀਦਾ ਹੈ ਕਿ ਜੇ ਸਾਨੂੰ ਦਸ ਸਾਲ ਅੰਦੋਲਨ ਕਰਨਾ ਪਿਆ, ਤਾਂ ਅਸੀਂ ਤਿਆਰ ਹਾਂ।
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਨੇ ਕਿਹਾ ਕਿ ਕੇਂਦਰ ਨੂੰ ਇਹ ਕਾਨੂੰਨ ਵਾਪਸ ਲੈਣੇ ਪੈਣਗੇ। ਟਿਕੈਤ ਨੇ ਸੰਕੇਤ ਦਿੱਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ 'ਆਪਣੇ ਟਰੈਕਟਰ ਤਿਆਰ ਰੱਖੋ, ਉਨ੍ਹਾਂ ਨੂੰ ਕਿਸੇ ਵੀ ਸਮੇਂ ਦਿੱਲੀ ਵਿੱਚ ਲੋੜ ਪੈ ਸਕਦੀ ਹੈ। ਜਿਹੜੇ ਲੋਕ ਦੇਸ਼ 'ਤੇ ਰਾਜ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਇਹ ਕਾਨੂੰਨ ਵਾਪਸ ਲੈਣਾ ਪਏਗਾ। ਅਸੀਂ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਵਾਂਗੇ, ਅਸੀਂ ਆਪਣਾ ਅੰਦੋਲਨ ਜਾਰੀ ਰੱਖਾਂਗੇ।
ਇੰਡੀਆ ਟੂਡੇ ਗਰੁੱਪ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਰੱਟੂ ਹਨ। ਜਿਵੇਂ ਸਾਨੂੰ ਬਚਪਨ ਵਿੱਚ ਪੜ੍ਹਾਇਆ ਗਿਆ ਸੀ, ਜਿੰਨਾ ਪੜ੍ਹਿਆ ਹੈ, ਸਿਰਫ ਉਹੀ ਬੋਲਣਾ ਪਵੇਗਾ, ਇਸ ਤੋਂ ਵੱਧ ਨਹੀਂ। ਸਾਡੇ ਖੇਤੀਬਾੜੀ ਮੰਤਰੀ ਵੀ ਕੁਝ ਅਜਿਹਾ ਹੀ ਕਰ ਰਹੇ ਹਨ।' ਜੇ ਉਨ੍ਹਾਂ ਨੂੰ ਇਨ੍ਹਾਂ ਕਿਸਾਨਾਂ ਦੇ ਮੂਡ ਬਾਰੇ ਪਤਾ ਹੁੰਦਾ, ਤਾਂ ਉਹ ਇਹ ਕਾਲੇ ਕਾਨੂੰਨ ਨਾ ਲਿਆਉਂਦੇ। ਇਹ ਕਿਸਾਨ ਇਸ ਸਰਕਾਰ ਨੂੰ ਝੁਕਣ ਲਈ ਮਜਬੂਰ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bharat bandh, Bharti Kisan Union, Farmers Protest, Kisan andolan, Rakesh Tikait BKU