ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 10 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਅਹਿਮ ਐਲਾਨ ਹੇਠ ਕਿਸਾਨਾਂ ਨੇ ਅੱਜ ਸਵੇਰੇ 6 ਵਜੇ ਤੋਂ ਭਾਰਤ ਬੰਦ ਸ਼ੁਰੂ ਕਰ ਦਿੱਤਾ ਹੈ। ਉੱਤਰੀ ਭਾਰਤ ਦੇ ਰਾਜਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਤੋਂ ਇਲਾਵਾ ਦੱਖਣੀ ਰਾਜਾਂ ਕੇਰਲਾ, ਕਰਨਾਟਕ, ਤਿਲੰਗਾਨਾ, ਤਾਮਿਲ ਨਾਡੂ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਹੋਰ ਰਾਜਾਂ ਦੇ ਕਿਸਾਨਾਂ ਵੱਲੋਂ ਸੜਕਾਂ ਜਾਮ ਕਰਨ ਦੇ ਸੱਦੇ ਉੱਤੇ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ।
ਗਾਜ਼ੀਪੁਰ ਮੋਰਚੇ ਦੇ ਕਾਰਕੁਨਾਂ ਨੇ ਦਿੱਲੀ-ਮੇਰਠ ਐਕਸਪ੍ਰੈਸ ਮਾਰਗ ਜਾਮ ਕਰ ਦਿੱਤਾ ਹੈ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਹਾ ਕਿ ਸ਼ਹਿਰ ਦੀ ਹੱਦ 'ਤੇ ਅੰਦੋਲਨ ਵਾਲੀਆਂ ਥਾਵਾਂ ਤੋਂ ਕਿਸੇ ਵੀ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਦਿੱਲੀ ਪੁਲਿਸ ਨੇ ਕਿਹਾ ਹੈ ਕਿ ਭਾਰਤ ਬੰਦ ਦੇ ਮੱਦੇਨਜ਼ਰ ਸਾਵਧਾਨੀ ਦੇ ਉਪਾਅ ਵਜੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਰਹੱਦੀ ਖੇਤਰਾਂ ਵਿੱਚ ਚੈਕ ਪੋਸਟਾਂ ਨੂੰ ਮਜ਼ਬੂਤ ਕੀਤਾ ਗਿਆ ਹੈ।
ਇੰਡੀਆ ਗੇਟ ਅਤੇ ਵਿਜੇ ਚੌਕ ਸਮੇਤ ਸਾਰੇ ਮਹੱਤਵਪੂਰਨ ਖੇਤਰਾਂ ਵਿੱਚ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ। ਸਰਹੱਦੀ ਖੇਤਰਾਂ ਦੇ ਪਿੰਡਾਂ ਨੂੰ ਦਿੱਲੀ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਦੀ ਸਖਤੀ ਨਾਲ ਜਾਂਚ ਕੀਤੀ ਜਾਵੇਗੀ। ਪੰਜਾਬ, ਹਰਿਆਣਾ ਤੇ ਉਤਰ ਪ੍ਰਦੇਸ਼ ਵਿਚ ਸੱਦੇ ਦਾ ਅਸਰ ਕਾਫੀ ਵੇਖਿਆ ਜਾ ਰਿਹਾ ਹੈ। ਪੰਜਾਬ ਵਿਚ ਦੁਕਾਨਦਾਰ ਵੀ ਕਿਸਾਨਾਂ ਦਾ ਆਪਣੀਆਂ ਦੁਕਾਨਾਂ ਬੰਦ ਕਰਕੇ ਸਾਥ ਦੇ ਰਹੇ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bharat bandh, Bharti Kisan Union, Kisan andolan