ਪਿਓ ਨੇ ਖੇਤ ਲਿਜਾ ਕੇ ਇਕਲੌਤੇ ਪੁੱਤਰ ਨੂੰ ਮਾਰੀ ਗੋਲੀ, ਫਿਰ ਆਪ ਵੀ ਖ਼ੁਦਕੁਸ਼ੀ ਕਰ ਲਈ

ਪਿਓ ਨੇ ਖੇਤ ਲਿਜਾ ਕੇ ਇਕਲੌਤੇ ਪੁੱਤਰ ਨੂੰ ਮਾਰੀ ਗੋਲੀ, ਫਿਰ ਆਪ ਵੀ ਖ਼ੁਦਕੁਸ਼ੀ ਕਰ ਲਈ (ਫਾਇਲ ਫੋਟੋ)

 • Share this:
  ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪਿਤਾ ਨੇ ਆਪਣੇ 10 ਸਾਲ ਦੇ ਬੇਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਆਪਣੇ ਬੇਟੇ ਨੂੰ ਗੋਲੀ ਮਾਰਨ ਤੋਂ ਬਾਅਦ ਉਸ ਨੇ ਆਪਣੇ ਮੱਥੇ 'ਤੇ ਵੀ ਗੋਲੀ ਮਾਰ ਲਈ।

  ਇਸ ਘਟਨਾ ਵਿੱਚ ਜ਼ਖ਼ਮੀ ਪਿਓ ਪੁੱਤਰ ਨੂੰ ਹਿਸਾਰ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮ੍ਰਿਤਕ ਪਿਓ-ਪੁੱਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

  ਦੱਸਿਆ ਜਾ ਰਿਹਾ ਹੈ ਕਿ ਪਿੰਡ ਹਰਿਆਵਾਸ ਦਾ ਰਹਿਣ ਵਾਲਾ ਸੰਦੀਪ ਐਤਵਾਰ ਕਰੀਬ ਢਾਈ ਵਜੇ ਘਰੋਂ ਆਪਣੇ ਬੇਟੇ ਨੂੰ ਖੇਤ ਲੈ ਗਿਆ, ਉਥੇ ਉਸ ਨੇ ਆਪਣੇ ਬੇਟੇ ਮਯੰਕ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਮਯੰਕ ਜ਼ਖਮੀ ਹੋ ਗਿਆ ਅਤੇ ਜ਼ਮੀਨ 'ਤੇ ਡਿੱਗ ਗਿਆ।

  ਮਯੰਕ 'ਤੇ ਗੋਲੀ ਚਲਾਉਣ ਤੋਂ ਬਾਅਦ ਸੰਦੀਪ ਨੇ ਖੁਦ ਨੂੰ ਗੋਲੀ ਮਾਰ ਲਈ। ਜਦੋਂ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਪਤਾ ਲੱਗਾ ਤਾਂ  ਦੋਵੇਂ ਪਿਓ-ਪੁੱਤਰ ਨੂੰ ਹਿਸਾਰ ਦੇ ਇਕ ਨਿੱਜੀ ਹਸਪਤਾਲ ਲੈ ਗਏ ਪਰ ਹਸਪਤਾਲ ਪਹੁੰਚਣ ਤੋਂ ਕੁਝ ਦੇਰ ਬਾਅਦ ਹੀ ਮਯੰਕ ਦੀ ਮੌਤ ਹੋ ਗਈ।

  ਇਸ ਦੇ ਨਾਲ ਹੀ ਜ਼ਿੰਦਗੀ ਅਤੇ ਮੌਤ ਵਿਚਕਾਰ ਝੂਜ ਰਹੇ ਸੰਦੀਪ ਨੂੰ ਡਾਕਟਰਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਸੰਦੀਪ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਪਿਓ-ਪੁੱਤ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਲਿਆ ਹੈ, ਜਿਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

  ਡੀਐਸਪੀ ਅਰਵਿੰਦ ਦਹੀਆ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਜੇ ਮਾਮਲੇ ਦੀ ਜਾਣਕਾਰੀ ਇਕੱਠੀ ਕਰ ਰਹੀ ਹੈ। ਜਾਂਚ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਿੰਡ ਵਾਸੀ ਵੀ ਇਸ ਘਟਨਾ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਦੱਸ ਦਈਏ ਕਿ ਸੰਦੀਪ ਇੱਕ ਕਿਸਾਨ ਸੀ ਅਤੇ ਉਸ ਕੋਲ ਕਾਫੀ ਜ਼ਮੀਨ ਸੀ। ਸੰਦੀਪ ਦਾ ਇੱਕ ਛੋਟਾ ਭਰਾ ਹੈ ਜੋ ਉਸ ਦੀ ਖੇਤੀ ਦੇ ਕੰਮ ਵਿੱਚ ਮਦਦ ਕਰਦਾ ਹੈ। ਸੰਦੀਪ ਦਾ ਇੱਕ ਹੀ ਪੁੱਤਰ ਸੀ।
  Published by:Gurwinder Singh
  First published: