Home /News /national /

ਉੱਤਰਾਖੰਡ ਦੇ ਪੌੜੀ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ

ਉੱਤਰਾਖੰਡ ਦੇ ਪੌੜੀ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ

 ਉੱਤਰਾਖੰਡ ਦੇ ਪੌੜੀ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ

ਉੱਤਰਾਖੰਡ ਦੇ ਪੌੜੀ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ

ਬੱਸ ਲਾਲਧਾਂਗ ਤੋਂ ਕਾਰਾ ਟੱਲਾ ਜਾ ਰਹੀ ਸੀ। ਫਿਰ ਰਸਤੇ 'ਚ ਬੀਰੋਖਾਲ ਦੇ ਸੀ.ਐੱਮ.ਡੀ ਬੈਂਡ ਨੇੜੇ ਬੇਕਾਬੂ ਹੋ ਕੇ ਖੱਡ 'ਚ ਜਾ ਡਿੱਗੀ। ਇਸ ਬੱਸ ਵਿੱਚ 40 ਤੋਂ 50 ਬਰਾਤੀਆਂ ਦੇ ਹੋਣ ਦੀ ਸੂਚਨਾ ਹੈ। ਇਨ੍ਹਾਂ ਵਿੱਚੋਂ 6 ਬਰਾਤੀਆਂ ਦੀਆਂ ਲਾਸ਼ਾਂ ਖਾਈ ਵਿੱਚੋਂ ਕੱਢੀਆਂ ਗਈਆਂ।

  • Share this:

ਦੇਹਰਾਦੂਨ। ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਸਿਮਦੀ ਪਿੰਡ ਨੇੜੇ ਰਿਖਨੀਖਲ-ਬੀਰੋਖਲ ਰੋਡ 'ਤੇ ਕਰੀਬ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਵਿੱਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਬਰਾਤੀਆਂ ਨਾਲ ਭਰੀ ਇਹ ਬੱਸ ਲਾਲਧਾਂਗ ਤੋਂ ਕਾਰਾ ਟੱਲਾ ਜਾ ਰਹੀ ਸੀ। ਫਿਰ ਰਸਤੇ 'ਚ ਬੀਰੋਖਾਲ ਦੇ ਸੀ.ਐੱਮ.ਡੀ ਬੈਂਡ ਨੇੜੇ ਬੇਕਾਬੂ ਹੋ ਕੇ ਖੱਡ 'ਚ ਜਾ ਡਿੱਗੀ। ਇਸ ਬੱਸ ਵਿੱਚ 40 ਤੋਂ 50 ਬਰਾਤੀਆਂ ਦੇ ਹੋਣ ਦੀ ਸੂਚਨਾ ਹੈ। ਇਨ੍ਹਾਂ ਵਿੱਚੋਂ 6 ਬਰਾਤੀਆਂ ਦੀਆਂ ਲਾਸ਼ਾਂ ਖਾਈ ਵਿੱਚੋਂ ਕੱਢੀਆਂ ਗਈਆਂ।

ਇਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਫਿਲਹਾਲ ਪਿੰਡ ਵਾਸੀ ਅਤੇ ਪ੍ਰਸ਼ਾਸਨ ਖਾਈ ਵਿੱਚ ਲੋਕਾਂ ਨੂੰ ਲੱਭਣ ਦਾ ਕੰਮ ਕਰ ਰਿਹਾ ਹੈ। ਹਾਲਾਂਕਿ ਹਨੇਰਾ ਹੋਣ ਕਾਰਨ ਬਚਾਅ ਕਾਰਜ 'ਚ ਦਿੱਕਤ ਆ ਰਹੀ ਹੈ।


ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਵਾਪਰੇ ਇਸ ਭਿਆਨਕ ਬੱਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਰਾਜ ਆਫ਼ਤ ਪ੍ਰਬੰਧਨ ਕੇਂਦਰ ਪੁੱਜੇ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ 'ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.) ਦੀਆਂ ਟੀਮਾਂ ਹਾਦਸੇ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਕਾਰਜ 'ਚ ਲੱਗੀਆਂ ਹੋਈਆਂ ਹਨ। ਅਸੀਂ ਹਾਦਸੇ ਵਾਲੀ ਥਾਂ 'ਤੇ ਸਾਰੀਆਂ ਸਹੂਲਤਾਂ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਸਥਾਨਕ ਪਿੰਡ ਵਾਸੀ ਵੀ ਬਚਾਅ ਕਾਰਜ 'ਚ ਮਦਦ ਕਰ ਰਹੇ ਹਨ।

Published by:Ashish Sharma
First published:

Tags: Marriage, Road accident, Uttarakhand