ਬਿਹਾਰ 'ਚ ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਸੀਐੱਮ ਨਿਤੀਸ਼ ਕੁਮਾਰ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਵਿੱਚ ਜੇਡੀਯੂ ਦੇ 5 ਵਿਧਾਇਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮਨੀਪੁਰ ਵਿਧਾਨ ਸਭਾ ਸਕੱਤਰੇਤ ਨੇ ਇਹ ਜਾਣਕਾਰੀ ਦਿੱਤੀ।
ਸਕੱਤਰੇਤ ਵੱਲੋਂ ਜਾਰੀ ਬਿਆਨ ਅਨੁਸਾਰ ਵਿਧਾਨ ਸਭਾ ਦੇ ਸਪੀਕਰ ਨੇ ਸੰਵਿਧਾਨ ਦੀ 10ਵੀਂ ਅਨੁਸੂਚੀ ਤਹਿਤ ਜਨਤਾ ਦਲ ਯੂਨਾਈਟਿਡ ਦੇ ਪੰਜ ਵਿਧਾਇਕਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੇ ਫੈਸਲੇ ਨੂੰ ਸਵੀਕਾਰ ਕਰ ਲਿਆ ਹੈ।
60 ਮੈਂਬਰੀ ਵਿਧਾਨ ਸਭਾ ਵਿੱਚ ਭਾਰਤੀ ਜਨਤਾ ਪਾਰਟੀ ਕੋਲ 32 ਸੀਟਾਂ ਨਾਲ ਬਹੁਮਤ ਹੈ। ਇਸ ਸਾਲ ਮਾਰਚ ਵਿੱਚ ਹੀ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਹਾਲਾਂਕਿ ਮਨੀਪੁਰ 'ਚ ਜੇਡੀਯੂ ਨੂੰ ਇਹ ਵੱਡਾ ਝਟਕਾ ਅਜਿਹੇ ਸਮੇਂ ਲੱਗਾ ਹੈ ਜਦੋਂ ਪਾਰਟੀ ਦੀ ਰਾਸ਼ਟਰੀ ਪ੍ਰੀਸ਼ਦ ਦੀ ਬੈਠਕ ਚੱਲ ਰਹੀ ਹੈ।
2 ਤੋਂ 4 ਸਤੰਬਰ ਤੱਕ ਚੱਲਣ ਵਾਲੀ ਇਸ ਮੀਟਿੰਗ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਲਲਨ ਸਿੰਘ ਸ਼ਿਰਕਤ ਕਰਨਗੇ।
ਜੇਡੀਯੂ ਦੇ ਐਨਡੀਏ ਤੋਂ ਵੱਖ ਹੋਣ ਤੋਂ ਬਾਅਦ ਤੋਂ ਹੀ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਅਗਲੀਆਂ ਲੋਕ ਸਭਾ ਚੋਣਾਂ 'ਚ ਵਿਰੋਧੀ ਧਿਰ ਤੋਂ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਕੌਣ ਹੋਵੇਗਾ? ਇਸ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਨਾਮ ਵੀ ਚੱਲ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bihar, BJP, Nitish Kumar