ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬਲਾਤਕਾਰ ਦੇ ਮਾਮਲਿਆਂ 'ਚ ਟੂ ਫਿੰਗਰ ਟੈਸਟ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵਿਅਕਤੀ ਅਜਿਹਾ ਟੈਸਟ ਕਰਵਾਉਂਦਾ ਹੈ ਤਾਂ ਉਸ ਵਿਅਕਤੀ ਨੂੰ ਦੁਰਵਿਹਾਰ ਦਾ ਦੋਸ਼ੀ ਠਹਿਰਾਇਆ ਜਾਵੇਗਾ। ਬਲਾਤਕਾਰ-ਕਤਲ ਮਾਮਲੇ ਵਿੱਚ ਫੈਸਲਾ ਸੁਣਾਉਂਦੇ ਹੋਏ ਜਸਟਿਸ ਚੰਦਰਚੂੜ ਨੇ ਕਿਹਾ ਕਿ ਪੀੜਤਾ ਦਾ ਜਿਨਸੀ ਇਤਿਹਾਸ ਸਬੂਤ ਦੇ ਮਾਮਲੇ ਵਿੱਚ ਜ਼ਰੂਰੀ ਨਹੀਂ ਹੈ। ਜਸਟਿਸ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਅੱਜ ਵੀ ਟੂ ਫਿੰਗਰ ਟੈਸਟ ਚੱਲ ਰਿਹਾ ਹੈ।
ਅਦਾਲਤ ਨੇ ਚੇਤਾਵਨੀ ਦਿੱਤੀ ਕਿ ਬਲਾਤਕਾਰ ਦੇ ਕੇਸਾਂ ਵਿੱਚ ਇਹ ਟੈਸਟ ਕਰਵਾਉਣ ਵਾਲੇ ਲੋਕਾਂ 'ਤੇ ਦੁਰਵਿਹਾਰ ਲਈ ਦੋਸ਼ੀ ਠਹਿਰਾਇਆ ਜਾਵੇਗਾ। ਇਸ ਦੇ ਨਾਲ ਹੀ ਅਦਾਲਤ ਨੇ ਮੈਡੀਕਲ ਕਾਲਜਾਂ ਵਿੱਚ ਅਧਿਐਨ ਸਮੱਗਰੀ ਤੋਂ ਟੂ-ਫਿੰਗਰ ਟੈਸਟ ਨੂੰ ਹਟਾਉਣ ਦੇ ਹੁਕਮ ਦਿੱਤਾ।
ਦਰਅਸਲ, ਬਲਾਤਕਾਰ-ਕਤਲ ਮਾਮਲੇ ਵਿੱਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਮੁਲਜ਼ਮਾਂ ਨੂੰ ਬਰੀ ਕਰਨ ਦੇ ਹੁਕਮ ਨੂੰ ਪਲਟ ਦਿੱਤਾ। ਇਸ ਦੇ ਨਾਲ ਹੀ ਇਸ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਿਸ 'ਤੇ ਸੁਣਵਾਈ ਚੱਲ ਰਹੀ ਸੀ। ਸੁਪਰੀਮ ਕੋਰਟ ਨੇ 2013 ਵਿੱਚ ਇਸ ਪ੍ਰਥਾ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਅਜਿਹਾ ਟੈਸਟ ਨਹੀਂ ਕਰਵਾਇਆ ਜਾਣਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi, National news, Rape case, Supreme Court