
NDA ਦੀ ਜਿੱਤ ਉਤੇ ਮੋਦੀ ਨੇ ਕਿਹਾ-ਬਿਹਾਰ ਦੇ ਲੋਕ ਸਿਰਫ ਵਿਕਾਸ ਚਾਹੁੰਦੇ ਹਨ (ਫਾਇਲ ਫੋਟੋ)
ਬਿਹਾਰ ਵਿਧਾਨ ਸਭਾ ਚੋਣਾਂ ਵਿਚ ਐਨਡੀਏ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਬਿਹਾਰ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਅਤੇ ਮੁੜ ਬਹੁਮਤ ਦਿਵਾਉਣ ਲਈ ਵਧਾਈ ਦਿੱਤੀ। ਮੋਦੀ ਨੇ ਟਵੀਟ ਕੀਤਾ ਕਿ ਬਿਹਾਰ ਦੇ ਵੋਟਰਾਂ ਨੇ ਦੱਸਿਆ ਹੈ ਕਿ ਉਹ ਸਿਰਫ ਵਿਕਾਸ ਚਾਹੁੰਦੇ ਹਨ। ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਨਵਾਂ ਦਹਾਕਾ ਬਿਹਾਰ ਦਾ ਹੋਵੇਗਾ ਅਤੇ ਨੌਜਵਾਨਾਂ ਨੇ ਐਨਡੀਏ ਦੇ ਸੰਕਲਪ ’ਤੇ ਭਰੋਸਾ ਕੀਤਾ ਹੈ, ਜੋ ਸਾਨੂੰ ਹੋਰ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।
ਪੀਐਮ ਮੋਦੀ ਨੇ ਟਵੀਟ ਦੀ ਲੜੀ ਵਿਚ ਕਿਹਾ- “ਬਿਹਾਰ ਨੇ ਦੁਨੀਆ ਨੂੰ ਲੋਕਤੰਤਰ ਦਾ ਪਹਿਲਾ ਸਬਕ ਸਿਖਾਇਆ ਹੈ। ਅੱਜ ਬਿਹਾਰ ਨੇ ਦੁਨੀਆਂ ਨੂੰ ਦੁਬਾਰਾ ਦੱਸਿਆ ਹੈ ਕਿ ਕਿਵੇਂ ਲੋਕਤੰਤਰ ਮਜਬੂਤ ਹੁੰਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬਿਹਾਰ 'ਚ ਲੋਕਾਂ ਦੇ ਅਸ਼ੀਰਵਾਦ ਨਾਲ ਲੋਕਤੰਤਰ ਨੇ ਇਕ ਵਾਰ ਮੁੜ ਜਿੱਤ ਪ੍ਰਾਪਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨਾਲ ਐਨ.ਡੀ.ਏ. ਦੇ ਸਾਰੇ ਵਰਕਰਾਂ ਨੇ ਜਿਸ ਸੰਕਲਪ ਅਤੇ ਸਮਰਪਣ ਦੀ ਭਾਵਨਾ ਨਾਲ ਕੰਮ ਕੀਤਾ ਹੈ, ਉਹ ਹੈਰਾਨ ਕਰਨ ਵਾਲਾ ਹੈ। ਮੈਂ ਵਰਕਰਾਂ ਨੂੰ ਵਧਾਈ ਦਿੰਦਾ ਹਾਂ ਅਤੇ ਬਿਹਾਰ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅੱਗੇ ਤੋਂ ਐਨ.ਡੀ.ਏ. ਸਰਕਾਰ ਬਿਹਾਰ ਦੇ ਹੋਰ ਵਿਕਾਸ ਲਈ ਪੂਰਨ ਤੌਰ 'ਤੇ ਸਮਰਪਿਤ ਹੋਵੇਗੀ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਬਿਹਾਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਬਿਹਾਰ ਦੇ ਲੋਕਾਂ ਦੀ ਜਿੱਤ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।