Home /News /national /

Gujarat Assembly Election Results : ਗੁਜਰਾਤ 'ਚ ਭਾਜਪਾ ਨੂੰ ਬਹੁਮਤ,ਇਸ ਦਿਨ ਹੋਵੇਗਾ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ

Gujarat Assembly Election Results : ਗੁਜਰਾਤ 'ਚ ਭਾਜਪਾ ਨੂੰ ਬਹੁਮਤ,ਇਸ ਦਿਨ ਹੋਵੇਗਾ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ

ਗੁਜਰਾਤ 'ਚ ਭਾਜਪਾ ਦੀ ਬਣੇਗੀ ਸਰਕਾਰ,ਇਸ ਦਿਨ ਹੋਵੇਗਾ ਸਹੁੰ ਚੁੱਕ ਸਮਾਗਮ

ਗੁਜਰਾਤ 'ਚ ਭਾਜਪਾ ਦੀ ਬਣੇਗੀ ਸਰਕਾਰ,ਇਸ ਦਿਨ ਹੋਵੇਗਾ ਸਹੁੰ ਚੁੱਕ ਸਮਾਗਮ

ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਜਰਾਤ ਦੇ ਮੁੱਖ ਮੰਤਰੀ 12 ਦਸੰਬਰ ਨੂੰ ਦੁਪਹਿਰ 2 ਵਜੇ ਸਹੁੰ ਚੁੱਕਣਗੇ।ਦੱਸ ਦੇਈਏ ਕਿ ਇਹ ਸਹੁੰ ਚੁੱਕ ਸਮਾਗਮ ਗਾਂਧੀਨਗਰ ਹੈਲੀਪੈਡ ਗਰਾਊਂਡ 'ਚ ਹੋਵੇਗਾ।ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਣਗੇ। ਪੱਤਰਕਾਰਾਂ ਨੇ ਕਿਹਾ ਕਿ ਪਾਰਟੀ ਨੂੰ ਵਿਰੋਧੀ ਮੰਨਿਆ ਜਾਂਦਾ ਹੈ ਤਾਂ ਉਸ ਦਾ ਜਵਾਬ ਦਿੰਦਿਆਂ ਸੀਆਰ ਪਾਟਿਲ ਨੇ ਕਿਹਾ ਕਿ ਅਸੀਂ ਸਿਰਫ ਕਾਂਗਰਸ ਨੂੰ ਹੀ ਵਿਰੋਧੀ ਮੰਨਦੇ ਹਾਂ।

ਹੋਰ ਪੜ੍ਹੋ ...
  • Share this:

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਸੱਤਵੀਂ ਵਾਰ ਜਿੱਤਦੀ ਨਜ਼ਰ ਆ ਰਹੀ ਹੈ। ਹੁਣ ਤੱਕ ਦੇ ਚੋਣ ਨਤੀਜਿਆਂ ਮੁਤਾਬਕ ਗੁਜਰਾਤ ਵਿੱਚ ਭਾਜਪਾ ਨੂੰ ਬਹੁਮਤ ਮਿਲ ਗਿਆ ਹੈ ਅਤੇ ਪਾਰਟੀ ਹੁਣ ਸਰਕਾਰ ਬਣਾਉਣ ਦੀ ਕਵਾਇਦ ਵਿੱਚ ਲੱਗੀ ਹੋਈ ਹੈ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੇ ਐਲਾਨ ਕੀਤਾ ਹੈ ਕਿ ਗੁਜਰਾਤ ਵਿੱਚ 12 ਦਸੰਬਰ ਨੂੰ ਸਹੁੰ ਚੁੱਕ ਸਮਾਗਮ ਹੋਵੇਗਾ ਅਤੇ ਭੂਪੇਂਦਰਭਾਈ ਪਟੇਲ ਮੁੱਖ ਮੰਤਰੀ ਬਣਨਗੇ।

ਇਸ ਦੇ ਨਾਲ ਹੀ ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਜਰਾਤ ਦੇ ਮੁੱਖ ਮੰਤਰੀ 12 ਦਸੰਬਰ ਨੂੰ ਦੁਪਹਿਰ 2 ਵਜੇ ਸਹੁੰ ਚੁੱਕਣਗੇ।ਦੱਸ ਦੇਈਏ ਕਿ ਇਹ ਸਹੁੰ ਚੁੱਕ ਸਮਾਗਮ ਗਾਂਧੀਨਗਰ ਹੈਲੀਪੈਡ ਗਰਾਊਂਡ 'ਚ ਹੋਵੇਗਾ।ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਣਗੇ। ਪੱਤਰਕਾਰਾਂ ਨੇ ਪੁੱਛਿਆ ਕਿ ਪਾਰਟੀ ਨੂੰ ਵਿਰੋਧੀ ਮੰਨਿਆ ਜਾਂਦਾ ਹੈ ਤਾਂ ਉਸ ਦਾ ਜਵਾਬ ਦਿੰਦਿਆਂ ਸੀਆਰ ਪਾਟਿਲ ਨੇ ਕਿਹਾ ਕਿ ਅਸੀਂ ਸਿਰਫ ਕਾਂਗਰਸ ਨੂੰ ਹੀ ਵਿਰੋਧੀ ਮੰਨਦੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਸੋਚਣਾ ਚਾਹੀਦਾ ਹੈ ਕਿ ਇਹ ਕੌਮੀ ਪਾਰਟੀ ਸੀ ਜੋ ਕਿ ਖ਼ਤਮ ਹੋ ਰਹੀ ਹੈ। ਆਮ ਆਦਮੀ ਪਾਰਟੀ ਕੋਲ ਇੱਥੇ ਕੁਝ ਵੀ ਨਹੀਂ ਸੀ। ਉਸ ਵੱਲੋਂ ਅਜਿਹੇ ਵਾਅਦੇ ਕੀਤੇ ਗਏ ਸਨ, ਜੋ ਜ਼ਮੀਨ 'ਤੇ ਨਹੀਂ ਉਤਰ ਸਕਦੇ।

ਦੂਜੇ ਪਾਸੇ ਗੁਜਰਾਤ ਦੇ ਸੀਐਮ ਭੂਪੇਂਦਰ ਪਟੇਲ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਫਤਵਾ ਹੁਣ ਸਪੱਸ਼ਟ ਹੈ, ਇੱਥੋਂ ਦੇ ਲੋਕਾਂ ਨੇ ਦੋ ਦਹਾਕਿਆਂ ਤੋਂ ਚੱਲ ਰਹੀ ਗੁਜਰਾਤ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਦਾ ਮਨ ਬਣਾ ਲਿਆ ਹੈ। ਇੱਥੋਂ ਦੇ ਲੋਕਾਂ ਨੇ ਇੱਕ ਵਾਰ ਫਿਰ ਭਾਜਪਾ ਵਿੱਚ ਅਟੁੱਟ ਵਿਸ਼ਵਾਸ ਦਿਖਾਇਆ ਹੈ। ਉਨ੍ਹਾਂ ਇਸ ਨੂੰ ਭਾਜਪਾ ਵਰਕਰਾਂ ਦੀ ਸਖ਼ਤ ਮਿਹਨਤ ਦੀ ਜਿੱਤ ਦੱਸਿਆ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਜਿੰਨੀ ਵਧਾਈ ਦਿੱਤੀ ਜਾਵੇ ਘੱਟ ਹੈ। ਅਸੀਂ ਜਨਤਾ ਦਾ ਭਰੋਸਾ ਰੱਖਿਆ ਹੈ। ਸਾਡੀ ਜਿੱਤ ਦਾ ਕਾਰਨ ਵੀ ਮੋਦੀ ਜੀ ਅਤੇ ਅਮਿਤ ਭਾਈ ਸ਼ਾਹ ਦਾ ਮਾਰਗਦਰਸ਼ਨ ਹੈ।ਗੁਜਰਾਤ ਵਿੱਚ ਹਰ ਪਾਸੇ ਵਿਕਾਸ ਹੋਇਆ ਹੈ। ਸੂਬੇ ਦਾ ਕੋਈ ਖੇਤਰ ਅਜਿਹਾ ਨਹੀਂ, ਜਿੱਥੇ ਅਸੀਂ ਕੰਮ ਨਾ ਕੀਤਾ ਹੋਵੇ। ਇਸ ਵਿਕਾਸ ਯਾਤਰਾ ਨੂੰ ਹੋਰ ਗਤੀ ਦੇਣ ਲਈ ਕੰਮ ਕਰੇਗੀ।

Published by:Shiv Kumar
First published:

Tags: Aam Aadmi Party, Assembly Election Results, BJP, Congress, Gujrat