ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਹੁਣ ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ 160 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਇਹ ਸਾਫ ਕੀਤਾ ਹੈ ਕਿ ਮੁੱਖ ਮੰਤਰੀ ਭੂਪੇਂਦਰ ਪਟੇਲ ਘਾਟਲੋਡੀਆ ਸੀਟ ਤੋਂ ਚੋਣ ਲੜਨਗੇ ਅਤੇ ਇਸ ਦੇ ਨਾਲ ਹੀ ਭਾਜਪਾ ਨੇ ਜਾਮ ਨਗਰ ਉੱਤਰੀ ਤੋਂ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਹੋਈ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਸੂਚੀ ਨੂੰ ਆਖਰੀ ਰੂਪ ਦਿੱਤਾ ਗਿਆ। ਇਸ ਮੀਟਿੰਗ 'ਚ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕੀਤੀ ਗਈ।ਜਿਸ ਦਾ ਪ੍ਰੈੱਸ ਕਾਨਫਰੰਸ ਕਰ ਕੇ ਹੁਣ ਇਸ ਦਾ ਰਸਮੀ ਐਲਾਨ ਵੀ ਕਰ ਦਿੱਤਾ ਗਿਆ।
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਲਈ 84 ਉਮੀਦਵਾਰਾਂ ਦੇ ਨਾਮ ਦਾ ਐਲਾਨ
ਗੁਜਰਾਤ ਵਿਧਾਨਸਭਾ ਚੋਣਾਂ ਦੇ ਲਈ ਭਾਜਪਾ ਨੇ ਪਹਿਲੇ ਪੜਾਅ ਲਈ 84 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਹੁਣ ਦੂਜੇ ਪੜਾਅ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤ ਗਿਆ ਹੈ। ਭੂਪੇਂਦਰ ਯਾਦਵ, ਸੀਆਰ ਪਾਟਿਲ, ਮਨਸੁਖ ਮਾਂਡਵੀਆ, ਤਰੁਣ ਚੁੱਘ ਅਤੇ ਅਨਿਲ ਬਲੂਨੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਗੁਜਰਾਤ ਵਿੱਚ ਭਾਜਪਾ ਨੇ ਜਾਮਨਗਰ ਉੱਤਰੀ ਤੋਂ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੂੰ ਟਿਕਟ ਦਿੱਤੀ ਹੈ। ਉਨ੍ਹਾਂ ਤੋਂ ਇਲਾਵਾ ਮਾਲਤੀ ਬਹਿਨ ਨੂੰ ਗਾਂਧੀ ਧਾਮ ਤੋਂ ਟਿਕਟ ਦਿੱਤੀ ਗਈ ਹੈ।
ਭਾਜਪਾ ਦੇ 3 ਦਿੱਗਜ ਨਹੀਂ ਲੜਨਗੇ ਗੁਜਰਾਤ ਚੋਣ
ਇਸ ਤੋਂ ਪਹਿਲਾਂ ਗੁਜਰਾਤ ਭਾਜਪਾ ਦੇ ਚਾਰ ਵੱਡੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਸੀ। ਜਿਸ ਵਿੱਚ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਸਾਬਕਾ ਡਿਪਟੀ ਸੀਐਮ ਨਿਿਤਨ ਪਟੇਲ, ਭੂਪੇਂਦਰ ਸਿੰਘ ਚੁਡਾਸਮਾ ਅਤੇ ਪ੍ਰਦੀਪ ਸਿੰਘ ਜਡੇਜਾ ਸ਼ਾਮਲ ਹਨ। ਭੁਪਿੰਦਰ ਸਿੰਘ ਚੁਡਾਸਮਾ ਅਤੇ ਪ੍ਰਦੀਪ ਸਿੰਘ ਜਡੇਜਾ ਇਸ ਤੋਂ ਪਹਿਲਾਂ ਰੁਪਾਨੀ ਦੀ ਕੈਬਨਿਟ ਵਿੱਚ ਮੰਤਰੀ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Arvind Kejriwal, Assembly Elections 2022, BJP, Candidates, Congress, Gujrat, Mallikarjun Kharge, Narendra modi, Rahul Gandhi