ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਅੱਜ ਭੰਨਤੋੜ ਕੀਤੀ ਗਈ। ਸਮਾਜ ਵਿਰੋਧੀ ਅਨਸਰਾਂ ਨੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਅਤੇ ਬੂਮ ਬੈਰੀਅਰ ਤੋੜ ਦਿੱਤੇ।
ਇਹ ਲੋਕ ਕਿਸੇ ਮਾਮਲੇ ’ਤੇ ਵਿਰੋਧ ਕਰਨ ਆਏ ਸਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਹਮਲਾ ਭਾਰਤੀ ਯੁਵਾ ਮੋਰਚਾ ਨੇ ਕੀਤਾ ਹੈ। ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮਲੇ ਦੀ ਨਿੰਦਾ ਕੀਤੀ ਹੈ।
ਉਧਰ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਕੇਜਰੀਵਾਲ ਉਤੇ ਕੋਈ ਹਮਲਾ ਨਹੀਂ ਹੋਇਆ, ਸਗੋਂ ਉਸ ਦੇ ਪਾਪ ਉਸ ਨੂੰ ਡਰਾ ਰਹੇ ਹਨ। ਉਸ ਨੇ ਵਿਧਾਨ ਸਭਾ ਵਿਚ ਕਸ਼ਮੀਰੀ ਪੰਡਿਤਾਂ ਦਾ ਮਜ਼ਾਕ ਉਡਾਇਆ ਸੀ। ਲੋਕਾਂ ਵਿਚ ਗੁੱਸਾ ਹੈ। ਰੋਜ ਪੁਲਿਸ ਦੇ ਬੈਰੀਕੇਡ ਟੁੱਟਦੇ ਹਨ। ਮਨੀਸ਼ ਸਿਸੋਦੀਆਂ ਨੌਟੰਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਰੋਜ਼ ਪ੍ਰਦਰਸ਼ਨ ਕਰਦੇ ਹਨ, ਬੈਰੀਕੇਡ ਟੁੱਟਦੇ ਹਨ, ਇਸ ਵਿਚ ਹਮਲੇ ਵਾਲੀ ਕਿਹੜੀ ਗੱਲ ਹੋ ਗਈ।
ਦੱਸ ਦਈਏ ਕਿ ਮਨੀਸ਼ ਸਿਸੋਦੀਆ ਨੇ ਸਵਾਲ ਚੁੱਕੇ ਹਨ ਕਿ ਪੁਲਿਸ ਦੀ ਮੌਜੂਦਗੀ ਵਿਚ ਭਾਜਪਾ ਵਾਲੇ ਮੁੱਖ ਮੰਤਰੀ ਦੇ ਘਰ ਕੋਲ ਕਿਵੇਂ ਪਹੁੰਚ ਗਏ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਭਾਜਪਾ ਨੇ ਪੁਲਿਸ ਦੀ ਸੁਰੱਖਿਆ ਲੈ ਕੇ ਕਰਵਾਇਆ ਹੈ।
ਉਨ੍ਹਾਂ ਲਾਇਆ ਕਿ ਭਾਜਪਾ ਪੰਜਾਬ ਵਿਚ ਹਾਰ ਦਾ ਬਦਲਾ ਲੈਣ ਲਈ ਕੇਜਰੀਵਾਲ ਦੀ ਹੱਤਿਆ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡੇ ਕੇਜਰੀਵਾਲ ਨੂੰ ਮਾਰਨ ਆਏ ਸਨ ਤੇ ਪੁਲਿਸ ਕੋਲ ਖੜ੍ਹ ਕੇ ਸਭ ਕੁਝ ਵੇਖਦੀ ਰਹੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।