ਪਿਛਲੇ ਕੁਝ ਸਮੇਂ ਤੋਂ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Rate) ਵਿੱਚ ਭਾਰੀ ਵਾਧਾ ਹੋਇਆ ਹੈ। ਕਈ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਚੱਲ ਰਹੀਆਂ ਹਨ।
ਡੀਜ਼ਲ ਵੀ ਮਹਿੰਗਾ ਹੋ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀ ਇਸ ਮੁੱਦੇ ਉਤੇ ਘੇਰੇਬੰਦੀ ਕੀਤੀ ਜਾ ਰਹੀ ਹੈ। ਸਰਕਾਰ ਦਾਅਵਾ ਕਰ ਰਹੀ ਹੈ ਕੌਮਾਂਤਰੀ ਬਾਜ਼ਾਰ ਵਿਚ ਕੀਮਤਾਂ ਵਧਣ ਕਾਰਨ ਅਜਿਹਾ ਹੋਇਆ ਹੈ। ਇਸ ਤੋਂ ਇਲਾਵਾ ਵੀ ਸਰਕਾਰ ਦੇ ਮੰਤਰੀ ਤਰ੍ਹਾਂ-ਤਰ੍ਹਾਂ ਦੇ ਦਾਅਵੇ ਕਰਕੇ ਆਪਣਾ ਖਹਿੜਾ ਛੁਡਾਉਣ ਦੀਆਂ ਕੋਸ਼ਿਸ਼ਾਂ ਵਿਚ ਜੁਟੇ ਹੋਏ ਹਨ।
ਹੁਣ ਕਰਨਾਟਕ ਤੋਂ ਭਾਜਪਾ ਵਿਧਾਇਕ ਅਰਵਿੰਦ ਬੇਲਾਡ (arvind bellad) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਲਈ ਤਾਲਿਬਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਕਾਰਨ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਘਟੀ ਹੈ ਅਤੇ ਇਸ ਦੀਆਂ ਕੀਮਤਾਂ ਵਧ ਗਈਆਂ ਹਨ।
ਭਾਜਪਾ ਵਿਧਾਇਕ ਅਰਵਿੰਦ ਬੇਲਾਡ ਦਾ ਕਹਿਣਾ ਹੈ ਕਿ ਜਦੋਂ ਤੋਂ ਅਫਗਾਨਿਸਤਾਨ ਵਿੱਚ ਤਾਲਿਬਾਨ ਦਾ ਮੁੱਦਾ ਉੱਠਿਆ ਹੈ, ਦੁਨੀਆਂ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਘਟੀ ਹੈ। ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਵਿਧਾਇਕ ਦਾ ਕਹਿਣਾ ਹੈ ਕਿ ਇਸ ਦੇ ਕਾਰਨ ਦੇਸ਼ ਵਿੱਚ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Petrol and diesel