ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ ਦਾ ਟਵਿੱਟਰ ਅਕਾਊਂਟ ਹੈਕ ਕਰ ਲਿਆ ਗਿਆ ਅਤੇ ਯੂਕਰੇਨ ਸੰਕਟ ਅਤੇ ਕ੍ਰਿਪਟੋਕਰੰਸੀ ਮੁੱਦੇ 'ਤੇ ਐਤਵਾਰ ਸਵੇਰੇ ਉਨ੍ਹਾਂ ਤੋਂ ਕਈ ਟਵੀਟ ਕੀਤੇ ਗਏ।
ਇਲੈਕਟ੍ਰਾਨਿਕਸ ਅਤੇ ਤਕਨਾਲੋਜੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਦੱਸਿਆ ਕਿ ਕੰਪਿਊਟਰ ਡਿਜ਼ਾਸਟਰ ਰਿਸਪਾਂਸ ਟੀਮ (ਸੀਈਆਰਟੀ) ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਾਂਚ ਚੱਲ ਰਹੀ ਹੈ।
ਹੈਕ ਕਰਨ ਵਾਲਿਆਂ ਨੇ ਲਿਖਿਆ ਹੈ ਕਿ ਯੂਕਰੇਨ ਦੇ ਲੋਕਾਂ ਦੇ ਨਾਲ ਖੜ੍ਹੇ ਹਾਂ। ਹੁਣ ਕ੍ਰਿਪਟੋਕਰੰਸੀ ਦਾਨ ਸਵੀਕਾਰ ਕਰਨਾ। ਇਸ ਤੋਂ ਇਲਾਵਾ ਇਹ ਵੀ ਲਿਖਿਆ ਹੈ ਕਿ ਮੇਰਾ ਅਕਾਊਂਟ ਹੈਕ ਨਹੀਂ ਹੋਇਆ ਹੈ। ਸਾਰੇ ਦਾਨ ਯੂਕਰੇਨ ਦੀ ਸਰਕਾਰ ਨੂੰ ਦਿੱਤੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, J P Nadda BJP President, Twitter