ਭਾਜਪਾ ਨੇ ਪਾਰਟੀ ਤਰਜਮਾਨ ਨੂਪੁਰ ਸ਼ਰਮਾ ਤੇ ਨਵੀਨ ਕੁਮਾਰ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ।
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੇ ਬੁਲਾਰੇ ਨੂਪੁਰ ਸ਼ਰਮਾ ਅਤੇ ਨਵੀਨ ਕੁਮਾਰ ਨੂੰ ਇੱਕ ਵਿਸ਼ੇਸ਼ ਧਰਮ ਬਾਰੇ ਟਿੱਪਣੀ ਕਰਨ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਨਿਊਜ਼ ਏਜੰਸੀ ਏਐਨਆਈ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਪੈਗ਼ੰਬਰ ਮੁਹੰਮਦ ਖ਼ਿਲਾਫ਼ ਕਥਿਤ ਤੌਰ 'ਤੇ ਆਪਣੇ ਬੁਲਾਰੇ ਵੱਲੋਂ ਕੀਤੀਆਂ ਵਿਵਾਦਤ ਟਿੱਪਣੀਆਂ ਕਾਰਨ ਕਸੂਤੀ ਫਸੀ ਭਾਜਪਾ ਨੇ ਅੱਜ ਇਸ ਤੋਂ ਪਹਿਲਾਂ ਸਪਸ਼ਟੀਕਰਨ ਦਿੰਦਿਆਂ ਦਾਅਵਾ ਕੀਤਾ ਸੀ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਕਿਸੇ ਵੀ ਧਾਰਮਿਕ ਸ਼ਖਸੀਅਤ ਦੇ ਅਪਮਾਨ ਦੀ ਸਖਤ ਨਿੰਦਾ ਕਰਦੀ ਹੈ।
ਭਾਜਪਾ ਦੇ ਬੁਲਾਰੇ ਨੂਪੁਰ ਸ਼ਰਮਾ ਦੀ ਟਿੱਪਣੀ ਬਾਰੇ ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਬਿਆਨ ਵਿੱਚ ਕਿਹਾ ਕਿ ਪਾਰਟੀ ਕਿਸੇ ਵੀ ਅਜਿਹੀ ਵਿਚਾਰਧਾਰਾ ਦੇ ਸਖ਼ਤ ਖ਼ਿਲਾਫ਼ ਹੈ ਜੋ ਕਿਸੇ ਵੀ ਸੰਪਰਦਾ ਜਾਂ ਧਰਮ ਦਾ ਅਪਮਾਨ ਜਾਂ ਨਿਰਾਦਰ ਕਰਦੀ ਹੈ।
ਭਾਜਪਾ ਦੇ ਬਿਆਨ ਨੇ ਹਾਲਾਂਕਿ ਕਿਸੇ ਘਟਨਾ ਜਾਂ ਟਿੱਪਣੀ ਦਾ ਸਿੱਧਾ ਜ਼ਿਕਰ ਨਹੀਂ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।