Farmers Protest : ਦਿੱਲੀ ਪੁਲਿਸ ਖ਼ਿਲਾਫ਼ ਗੁਰਨਾਮ ਸਿੰਘ ਚੜੂਨੀ ਨੇ ਕਰ ਦਿੱਤਾ ਵੱਡਾ ਐਲਾਨ, ਦੇਖੋ ਵੀਡੀਓ

News18 Punjabi | News18 Punjab
Updated: February 19, 2021, 2:31 PM IST
share image
Farmers Protest : ਦਿੱਲੀ ਪੁਲਿਸ ਖ਼ਿਲਾਫ਼ ਗੁਰਨਾਮ ਸਿੰਘ ਚੜੂਨੀ ਨੇ ਕਰ ਦਿੱਤਾ ਵੱਡਾ ਐਲਾਨ, ਦੇਖੋ ਵੀਡੀਓ
ਦਿੱਲੀ ਪੁਲਿਸ ਖ਼ਿਲਾਫ਼ ਗੁਰਨਾਮ ਸਿੰਘ ਚੜੂਨੀ ਨੇ ਕਰ ਦਿੱਤਾ ਵੱਡਾ ਐਲਾਨ, ਦੇਖੋ ਵੀਡੀਓ

ਚੜੂਨੀ ਨੇ ਫੇਸਬੁੱਕ ਅਕਾਉਂਟ ਤੇ ਵੀਡੀਓ ਪਾ ਕੇ ਐਲਾਨ ਕੀਤਾ ਹੈ ਕਿ ਦਿੱਲੀ ਪੁਲਿਸ ਵੱਲੋਂ ਨੋਟਿਸ ਆਉਣ ਉੱਤੇ ਕਿਸਾਨ ਪੇਸ਼ ਨਾ ਹੋਵੇ ਕਿਉਂਕਿ ਇਸ ਤਰੀਕੇ ਨਾਲ ਪੁਲਿਸ ਜਬਰੀ ਕਿਸਾਨਾਂ ਨੂੰ ਫੜ ਰਹੀ ਹੈ। ਜੇ ਦਿੱਲੀ ਪੁਲਿਸ ਵਾਲੇ ਕਿਸੇ ਦੇ ਘਰ ਉੱਤੇ ਛਾਪਾ ਮਾਰਦੇ ਹਨ ਤਾਂ ਉਨ੍ਹਾਂ ਦਾ ਘਿਰਾਓ ਕੀਤਾ ਜਾਵੇ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਦਿੱਲੀ ਪੁਲਿਸ ਵੱਲੋਂ ਕਿਸਾਨਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੀ ਹਰਿਆਣਾ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਚੜੂਨੀ ਨੇ ਫੇਸਬੁੱਕ ਅਕਾਉਂਟ ਤੇ ਵੀਡੀਓ ਪਾ ਕੇ ਐਲਾਨ ਕੀਤਾ ਹੈ ਕਿ ਦਿੱਲੀ ਪੁਲਿਸ ਵੱਲੋਂ ਨੋਟਿਸ ਆਉਣ ਉੱਤੇ ਕਿਸਾਨ ਪੇਸ਼ ਨਾ ਹੋਵੇ ਕਿਉਂਕਿ ਇਸ ਤਰੀਕੇ ਨਾਲ ਪੁਲਿਸ ਜਬਰੀ ਕਿਸਾਨਾਂ ਨੂੰ ਫੜ ਰਹੀ ਹੈ। ਜੇ ਦਿੱਲੀ ਪੁਲਿਸ ਵਾਲੇ ਕਿਸੇ ਦੇ ਘਰ ਉੱਤੇ ਛਾਪਾ ਮਾਰਦੇ ਹਨ ਤਾਂ ਉਨ੍ਹਾਂ ਦਾ ਘਿਰਾਓ ਕੀਤਾ ਜਾਵੇ। ਪੁਲਿਸ ਵਾਲਿਆਂ ਨੂੰ ਉੱਥੇ ਹੀ ਬੈਠਾ ਲਿਆ ਜਾਵੇ ਤੇ ਸੇਵਾ ਕੀਤੀ ਜਾਵੇ ਪਰ ਕਿਸੇ ਤਰ੍ਹਾਂ ਦੀ ਹਿੰਸਕ ਕਾਰਵਾਈ ਨਾ ਕੀਤੀ ਜਾਵੇ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਿੱਲੀ ਪੁਲਿਸ ਦਾ ਪਿੰਡ ਵਿੱਚ ਨਾ ਵੜਨ ਦੇ ਭਰੋਸੇ ਨਾਲ ਹੀ ਉਸ ਪੁਲਿਸ ਮੁਲਾਜ਼ਮ ਨੂੰ ਛੱਡਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਘਿਰਾਓ ਕੀਤੇ ਪੁਲਿਸ ਮੁਲਾਜ਼ਮ ਨਾਲ ਕਿਸੇ ਤਰ੍ਹਾਂ ਦੀ ਮਾਰਕੁੱਟ ਨਾ ਕੀਤੀ ਜਾਵੇ।

ਗੁਰਨਾਮ ਸਿੰਘ ਚੜੂਨੀ ਨੇ ਇਸ ਐਕਸ਼ਨ ਦੀ ਵਜ੍ਹਾ ਦੱਸਦਿਆਂ ਕਿਹਾ ਹੈ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਨੇ ਹੱਦ ਤੋਂ ਵੱਧ ਧੱਕੇਸ਼ਾਹੀ ਉੱਤੇ ਉਤਰ ਆਈ ਹੈ। ਇਰਾਦਾ ਕਤਲ 307 ਦੇ ਪਰਚੇ ਦਰਜ ਕਰ ਕੇ ਬਹੁਤ ਸਾਰੇ ਕਿਸਾਨਾਂ ਨੂੰ ਪਹਿਲਾਂ ਹੀ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਇੱਥੋਂ ਤੱਕ ਕੇ ਟਰੈਕਟਰ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਏ ਹੋਏ ਹਨ। ਹਾਲੇ ਵਿੱਚ ਵੀ ਬਹੁਤ ਸਾਰੇ ਕਿਸਾਨਾਂ ਨੂੰ ਨੋਟਿਸ ਆ ਰਹੇ ਹਨ। ਜਦੋਂ ਕਿਸਾਨ ਨੋਟਿਸ ਉੱਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਫੜ ਕੇ ਉੱਥੇ ਹੀ ਬੈਠਾ ਲੈਂਦੇ ਹਨ। ਕਈ ਤਰ੍ਹਾਂ ਦੇ ਅਵੈਧ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਵੀਡੀਓ ਵਿੱਚ ਜਿਸ ਸ਼ਖ਼ਸ ਜਾਂ ਗੱਡੀ ਦੀ ਫ਼ੋਟੋ ਆ ਗਈ, ਉਸ ਨੂੰ ਨੋਟਿਸ ਭੇਜੇ ਜਾ ਰਹੇ ਹਨ। ਕਈਆਂ ਨੂੰ ਘਰ ਤੋਂ ਅੱਗੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਹੈ ਕਿ ਦਿੱਲੀ ਪੁਲਿਸ ਦੇ ਧੱਕੇਸ਼ਾਹੀ ਦੇ ਵਿਰੋਧ ਵਿੱਚ ਪੁਲਿਸ ਵਾਲਿਆਂ ਦਾ ਘਿਰਾਓ ਕਰਨਾ ਸ਼ੁਰੂ ਕੀਤਾ ਜਾਵੇ।
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ  ਲਗਾਤਾਰ 86ਵੇਂ ਦਿਨ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
Published by: Sukhwinder Singh
First published: February 19, 2021, 2:19 PM IST
ਹੋਰ ਪੜ੍ਹੋ
ਅਗਲੀ ਖ਼ਬਰ