Home /News /national /

Drugs Case: ਵੇਖੋ ਕਰਨ ਜੌਹਰ ਦੀ ਪਾਰਟੀ ਦਾ ਉਹ ਵੀਡੀਓ VIDEO, ਜਿਸ ਨੇ ਵੱਡੇ ਫਿਲਮੀ ਸਤਾਰਿਆਂ ਨੂੰ ਤ੍ਰੇਲੀਆਂ ਲਿਆਂਦੀਆਂ....

Drugs Case: ਵੇਖੋ ਕਰਨ ਜੌਹਰ ਦੀ ਪਾਰਟੀ ਦਾ ਉਹ ਵੀਡੀਓ VIDEO, ਜਿਸ ਨੇ ਵੱਡੇ ਫਿਲਮੀ ਸਤਾਰਿਆਂ ਨੂੰ ਤ੍ਰੇਲੀਆਂ ਲਿਆਂਦੀਆਂ....

  • Share this:

ਸੁਸ਼ਾਂਤ ਸਿੰਘ ਰਾਜਪੂਤ (Sushant Singh Rajput) ਦੀ ਮੌਤ ਦੀ ਜਾਂਚ ਦੌਰਾਨ 'ਡਰੱਗ ਐਂਗਲ' ਸਾਹਮਣੇ ਆਉਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਇਸ ਮਾਮਲੇ ਵਿਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਸ਼ਨੀਵਾਰ ਨੂੰ ਨਸ਼ਿਆਂ ਦੇ ਮਾਮਲੇ ਵਿਚ ਜਿਸ ਤਰ੍ਹਾਂ ਦੀਪਿਕਾ ਪਾਦੂਕੋਣ, ਸਾਰਾ ਅਲੀ ਖਾਨ ਅਤੇ ਸ਼ਰਧਾ ਕਪੂਰ ਤੋਂ ਪੁੱਛਗਿੱਛ ਕੀਤੀ ਗਈ ਸੀ, ਉਸ ਨੂੰ ਵੇਖ ਕੇ ਲੱਗਦਾ ਹੈ ਕਿ ਕਈ ਹੋਰ ਬਾਲੀਵੁੱਡ ਸਿਤਾਰੇ ਵੀ ਐਨਸੀਬੀ ਦੇ ਰਾਡਾਰ ਵਿਚ ਆ ਸਕਦੇ ਹਨ। ਇਸ ਦਾ ਸਭ ਤੋਂ ਵੱਡਾ ਕਾਰਨ 2019 ਵਿੱਚ ਕਰਨ ਜੌਹਰ ਦੇ ਘਰ ਰੱਖੀ ਇੱਕ ਪਾਰਟੀ ਦੀ ਵੀਡੀਓ ਹੈ। ਇਸ ਵੀਡੀਓ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਹੰਗਾਮਾ ਹੋ ਗਿਆ ਅਤੇ ਕਿਹਾ ਜਾ ਰਿਹਾ ਹੈ ਕਿ ਪਾਰਟੀ' ਚ ਕਈ ਸਿਤਾਰੇ ਨਸ਼ੇ ਲੈ ਰਹੇ ਹਨ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਰਨ ਜੌਹਰ ਦੇ ਘਰ ਪਾਰਟੀ ਦੀ ਵੀਡੀਓ ਸਾਂਝੀ ਕਰਦਿਆਂ ਨਾਰਕੋਟਿਕਸ ਕੰਟਰੋਲ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਵਿਚ ਉਨ੍ਹਾਂ ਨੇ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਪਿਛਲੇ ਸਾਲ ਕਰਨ ਜੌਹਰ ਦੇ ਘਰ ਇਕ ਡਰੱਗਜ਼ ਪਾਰਟੀ ਹੋਈ ਸੀ।

ਐਨਸੀਬੀ ਦੇ ਸੂਤਰਾਂ ਅਨੁਸਾਰ ਫੋਰੈਂਸਿਕ ਰਿਪੋਰਟ ਵਿੱਚ ਵੀਡੀਓ ਸਹੀ ਪਾਇਆ ਗਿਆ ਹੈ। ਵੀਡੀਓ ਵਿੱਚ 10 ਤੋਂ 12 ਬਾਲੀਵੁੱਡ ਦੇ ਵੱਡੇ ਸਿਤਾਰੇ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਐਨਸੀਬੀ ਦੇ ਵੱਡੇ ਅਧਿਕਾਰੀਆਂ ਨੇ ਇਸ ‘ਤੇ ਮੀਟਿੰਗ ਕੀਤੀ ਹੈ। ਐਨਸੀਬੀ ਦੀ ਪਿਛਲੀ ਕਾਰਵਾਈ ਨੂੰ ਵੇਖਦਿਆਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਕਈ ਫਿਲਮੀ ਸਿਤਾਰਿਆਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।

Published by:Gurwinder Singh
First published:

Tags: Bollywood, Bollywood actress, Drug, Sushant Rajput