• Home
  • »
  • News
  • »
  • national
  • »
  • BOLLYWOOD THE DELHI SIKH GURDWARA MANAGEMENT COMMITTEE LODGED FIR AGAINST KANGANA RANAUT FOR CONTROVERSIAL STATEMENTS

ਕੰਗਨਾ ਦੀ ਵਿਵਾਦਤ ਟਿੱਪਣੀ ਪਿੱਛੋਂ ਸਿੱਖ ਭਾਈਚਾਰੇ ਵਿਚ ਰੋਹ, DSGMC ਨੇ ਦਰਜ ਕਰਵਾਈ ਸ਼ਿਕਾਇਤ

Image for representation

  • Share this:
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇੰਡੀਅਨ ਯੂਥ ਕਾਂਗਰਸ ਨੇ ਕੰਗਨਾ ਰਣੌਤ ਖ਼ਿਲਾਫ਼ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਹੈ ਕਿ ਉਸ ਨੇ ਸੋਸ਼ਲ ਮੀਡੀਆ ’ਤੇ ਸਿੱਖ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤੀ ਹੈ।

    ਇੰਡੀਅਨ ਯੂਥ ਕਾਂਗਰਸ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਦੇਸ਼ ਵਿਰੋਧੀ ਟਿੱਪਣੀਆਂ ਕਰਨ ਦਾ ਦੋਸ਼ ਲਾਇਆ ਹੈ। ਯੂਥ ਕਾਂਗਰਸ ਦੇ ਕੌਮੀ ਸਕੱਤਰ ਅਮਰੀਕ ਰੰਜਨ ਪਾਂਡੇ ਤੇ ਜਥੇਬੰਦੀ ਦੇ ਲੀਗਲ ਸੈੱਲ ਦੇ ਕੋ-ਕੋਆਰਡੀਨੇਸਟਰ ਅੰਬੁਜ ਦੀਕਸ਼ਿਤ ਨੇ ਸੰਸਦੀ ਸਟ੍ਰੀਟ ਥਾਣੇ ’ਚ ਕੰਗਨਾ ਖ਼ਿਲਾਫ਼ ਸ਼ਿਕਾਇਤ  ਦਰਜ ਕਰਵਾਈ ਹੈ।

    ਇਸੇ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੰਗਨਾ ਵੱਲੋਂ ਸਿੱਖਾਂ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਦੀ ਨਿੰਦਾ ਕੀਤੀ ਤੇ ਸਰਕਾਰ ਤੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਟਵੀਟ ਕੀਤਾ, ‘ਉਸ ਨੂੰ ਪਾਗਲਖਾਨੇ ਜਾਂ ਜੇਲ੍ਹ ’ਚ ਹੋਣਾ ਚਾਹੀਦਾ ਹੈ। ਅਸੀਂ ਉਸ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਨਫਰਤੀ ਸਮੱਗਰੀ ਲਈ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।’

    ਦੱਸ ਦਈਏ ਕਿ ਅਦਾਕਾਰਾ ਕੰਗਨਾ ਰਣੌਤ ਨੇ ਹੁਣ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਤਾਰੀਫ ’ਚ ਕਸੀਦੇ ਪੜ੍ਹੇ ਹਨ। ਕੰਗਨਾ ਨੇ ਕਿਹਾ ਕਿ ਖਾਲਿਸਤਾਨੀ ਅਤਿਵਾਦੀ ਅੱਜ ਭਾਵੇਂ ਸਰਕਾਰ ਦੀ ਬਾਂਹ ਮਰੋੜ ਰਹੇ ਹੋਣ ਪਰ ਇੱਕ ਔਰਤ ਨੂੰ ਨਾ ਭੁੱਲਣਾ।

    ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠਾਂ ਦਰੜ ਦਿੱਤਾ ਸੀ। ਕੰਗਨਾ ਨੇ ਸੋਸ਼ਲ ਮੀਡੀਆ ’ਤੇ ਇੰਦਰਾ ਗਾਂਧੀ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਖਾਲਿਸਤਾਨੀ ਅਤਿਵਾਦੀ ਅੱਜ ਭਾਵੇਂ ਸਰਕਾਰ ਦੀ ਬਾਂਹ ਮਰੋੜ ਰਹੇ ਹੋਣ ਪਰ ਉਸ ਔਰਤ ਨੂੰ ਨਾ ਭੁੱਲਣਾ।

    ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠਾਂ ਦਰੜ ਦਿੱਤਾ ਸੀ। ਉਸ ਨੇ ਇਸ ਦੇਸ਼ ਨੂੰ ਕਿੰਨੀ ਵੀ ਤਕਲੀਫ ਦਿੱਤੀ ਹੋਵੇ। ਉਸ ਨੇ ਆਪਣੀ ਜਾਨ ਦੀ ਕੀਮਤ ’ਤੇ ਇਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਮਸਲ ਦਿੱਤਾ ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ।

    ਉਨ੍ਹਾਂ ਦੀ ਮੌਤ ਤੋਂ ਦਹਾਕੇ ਬਾਅਦ ਇਹ ਅੱਜ ਵੀ ਉਸ ਨਾਂ ਨਾਲ ਕੰਬਦੇ ਹਨ। ਇਨ੍ਹਾਂ ਨੂੰ ਉਹੋ ਜਿਹਾ ਹੀ ਗੁਰੂ ਚਾਹੀਦਾ ਹੈ। ਖਾਲਿਸਤਾਨੀ ਅੰਦੋਲਨ ਦੇ ਉਭਾਰ ਨਾਲ ਉਨ੍ਹਾਂ ਦੀ ਕਹਾਣੀ ਪਹਿਲਾਂ ਤੋਂ ਵੱਧ ਪ੍ਰਸੰਗਿਕ ਹੈ। ਬਹੁਤ ਜਲਦੀ ਤੁਹਾਡੇ ਲਈ ਲੈ ਕੇ ਆ ਰਹੇ ਹਨ #Emergency.’।’
    Published by:Gurwinder Singh
    First published:
    Advertisement
    Advertisement