Home /News /national /

ਰਣਜੀਤ ਕਤਲਕਾਂਡ ਕੇਸ : ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੋਈ ਉਮਰ ਕੈਦ ਦੀ ਸਜ਼ਾ

ਰਣਜੀਤ ਕਤਲਕਾਂਡ ਕੇਸ : ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੋਈ ਉਮਰ ਕੈਦ ਦੀ ਸਜ਼ਾ

ਬੇਅਦਬੀ ਮਾਮਲਾ: ਰਾਮ ਰਹੀਮ ਤੋਂ ਕੱਲ੍ਹ ਸੁਨਾਰੀਆ ਜੇਲ੍ਹ 'ਚ ਹੋਵੇਗੀ ਪੁੱਛਗਿੱਛ, ਪੰਜਾਬ SIT ਨੇ ਕੀਤੀ ਤਿਆਰੀ ( ਫਾਈਲ ਫੋਟੋ)

ਬੇਅਦਬੀ ਮਾਮਲਾ: ਰਾਮ ਰਹੀਮ ਤੋਂ ਕੱਲ੍ਹ ਸੁਨਾਰੀਆ ਜੇਲ੍ਹ 'ਚ ਹੋਵੇਗੀ ਪੁੱਛਗਿੱਛ, ਪੰਜਾਬ SIT ਨੇ ਕੀਤੀ ਤਿਆਰੀ ( ਫਾਈਲ ਫੋਟੋ)

Dera Chief Gurmeet Ram Rahim Gets Life Imprisonment : ਡੇਰਾ ਸੱਚਾ ਸੌਦਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਰਣਜੀਤ ਸਿੰਘ ਕਤਲਕਾਂਡ ਕੇਸ ਵਿੱਚ 19 ਸਾਲਾਂ ਬਾਅਦ ਡੇਰਾ ਮੁਖੀ ਗਰਮੀਤ ਰਾਮ ਰਹੀਮ ਸਿੰਘ ਸਮੇਤ ਪੰਜ ਦੋਸ਼ੀਆਂ ਨੂੰ ਸਜ਼ਾ ਹੋਈ ਹੈ।

  • Share this:

ਪੰਚਕੂਲਾ : ਰਣਜੀਤ ਕਤਲ ਕੇਸ (Ranjit Murder Case)ਵਿੱਚ ਸੀਬੀਆਈ ਅਦਾਲਤ ਨੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Dera chief Gurmeet Ram Rahim) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਸੀਬੀਆਈ ਕੋਰਟ ਨੇ ਡੇਰਾ ਮੁਖੀ ਨੂੰ 31 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਇਸਦੇ ਨਾਲ ਹੀ ਬਾਕੀ ਚਾਰ ਦੋਸ਼ੀ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਵਾਈ ਗਈ ਹੈ। ਰਣਜੀਤ ਕਤਲਕਾਂਡ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਜੁੜੇ। ਬਾਕੀ ਚਾਰੇ ਦੋਸ਼ੀ ਕ੍ਰਿਸ਼ਨ, ਸਬਦਿਲ, ਅਵਤਾਰ ਤੇ ਜਸਬੀਰ ਪੰਚਕੂਲਾ ਦੀ CBI ਕੋਰਟ 'ਚ ਪੇਸ਼ ਹੋਏ। ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਪੰਚਕੂਲਾ 'ਚ ਧਾਰਾ 144 ਲਾਗੂ ਹੈ। ਰਣਜੀਤ ਸਿੰਘ ਕਤਲਕਾਂਡ ਕੇਸ ਵਿੱਚ 19 ਸਾਲਾਂ ਬਾਅਦ ਡੇਰਾ ਮੁਖੀ ਸਮੇਤ ਪੰਜ ਦੋਸ਼ੀਆਂ ਨੂੰ ਸਜ਼ਾ ਹੋਈ ਹੈ।

ਡੇਰਾ ਮੁਖੀ ਰਾਮ ਰਹੀਮ ਦੇ ਵਕੀਲ ਵਿਨੋਦ ਘਈ ਨੇ ਕਿਹਾ ਕਿ ਸੀਬੀਆਈ ਅਦਾਲਤ ਦੀ ਸਜ਼ਾ ਵੱਲੋਂ ਸੁਣਵਾਈ ਗਈ ਸਜ਼ਾ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਹਨ।

ਅੱਠ ਪੇਜਾਂ ਦੀ ਰਹਿਮ ਅਪੀਲ

ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ੀ ਡੇਰਾ ਮੁਖੀ ਨੂੰ ਸਜ਼ਾ ਦਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਉਸ ਸਮੇਂ  ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਣੇ ਉਸ ਦੇ ਚਾਰ ਸਾਥੀਆਂ ਅਵਤਾਰ, ਜਸਬੀਰ, ਸਬਦਿਲ ਅਤੇ ਕ੍ਰਿਸ਼ਨ ਕੁਮਾਰ ਨੂੰ ਸਜ਼ਾ ਸੁਣਾਈ ਜਾਣੀ ਸੀ। ਬਚਾਅ ਪੱਖ ਨੇ ਅਦਾਲਤ ਵਿੱਚ ਡੇਰਾ ਮੁਖੀ ਵੱਲੋਂ ਅੱਠ ਪੇਜਾਂ ਦੀ ਰਹਿਮ ਅਪੀਲ ਦਾਇਰ ਕੀਤੀ ਸੀ, ਜਿਸ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਡੇਰਾ ਮੁੱਖੀ ਵੱਲੋਂ ਵੱਡੀ ਗਿਣਤੀ ਵਿੱਚ ਸਮਾਜ ਸੇਵਾ ਦੇ ਕੰਮ ਕੀਤੇ ਗਏ ਹਨ ਅਤੇ ਉਸ ਨੂੰ ਸਜ਼ਾ ਦੇਣ ਤੋਂ ਪਹਿਲਾਂ ਕੰਮਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ।

ਇਨ੍ਹਾਂ ਧਾਰਾਵਾਂ ਵਿੱਚ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ

ਇਸ ਤੋਂ ਪਹਿਲਾਂ 8 ਅਕਤੂਬਰ ਨੂੰ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਰਣਜੀਤ ਕਤਲ ਕੇਸ (Ranjit Murder Case) ਵਿੱਚ ਸੀਬੀਆਈ ਜੱਜ ਡਾਕਟਰ ਸੁਸ਼ੀਲ ਕੁਮਾਰ ਗਰਗ ਦੀ ਅਗਵਾਈ ਵਿੱਚ ਸੀਬੀਆਈ ਅਦਾਲਤ( CBI court ) ਨੇ ਗੁਰਮੀਤ ਰਾਮ ਰਹੀਮ (Dera chief Gurmeet Ram Rahim) ਨੂੰ ਰਣਜੀਤ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਸੀ।

8 ਅਕਤੂਬਰ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਅਦਾਲਤ ਨੇ ਗੁਰਮੀਤ ਰਾਮ ਰਹੀਮ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੂੰ ਆਈਪੀਸੀ ਦੀ ਧਾਰਾ 302 (ਕਤਲ), 120-ਬੀ (ਅਪਰਾਧਕ ਸਾਜ਼ਿਸ਼) ਦੇ ਤਹਿਤ ਦੋਸ਼ੀ ਠਹਿਰਾਇਆ ਸੀ। ਇਸ ਦੇ ਨਾਲ ਹੀ ਅਵਤਾਰ, ਜਸਵੀਰ ਅਤੇ ਸਬਦੀਲ ਨੂੰ ਅਦਾਲਤ ਨੇ ਆਈਪੀਸੀ ਦੀ ਧਾਰਾ 302 (ਕਤਲ), 120-ਬੀ (ਅਪਰਾਧਕ ਸਾਜ਼ਿਸ਼) ਅਤੇ ਆਰਮਜ਼ ਐਕਟ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ।

ਕਿਸੇ ਹੋਰ ਕੋਰਟ 'ਚ ਕੇਸ ਤਬਦੀਲ ਕਰਨ ਦੀ ਪਟੀਸ਼ਨ ਖਾਰਜ

ਸ਼ੁੱਕਰਵਾਰ ਨੂੰ ਮੁਲਜ਼ਮ ਡੇਰਾਮੁਖੀ ਗੁਰਮੀਤ ਰਾਮ ਰਹੀਮ ਅਤੇ ਕ੍ਰਿਸ਼ਨਾ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲੇ ਵਿੱਚ ਪੇਸ਼ ਹੋਏ। ਇਸ ਦੇ ਨਾਲ ਹੀ ਮੁਲਜ਼ਮ ਅਵਤਾਰ, ਜਸਵੀਰ ਅਤੇ ਸਬਦੀਲ ਸਿੱਧਾ ਅਦਾਲਤ ਵਿੱਚ ਪੇਸ਼ ਹੋਏ। ਇਸ ਤੋਂ ਪਹਿਲਾਂ ਅਦਾਲਤ ਨੇ 26 ਅਗਸਤ ਨੂੰ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਉਣਾ ਸੀ। 19 ਸਾਲ ਪੁਰਾਣੇ ਇਸ ਮਾਮਲੇ ਵਿੱਚ ਫਾਈਨਲ 12 ਅਗਸਤ ਨੂੰ ਹੋਇਆ ਸੀ।

ਇਸ ਹਫਤੇ ਦੇ ਸ਼ੁਰੂ ਵਿੱਚ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਸਿੰਘ ਦੇ ਖਿਲਾਫ ਕਤਲ ਦੀ ਸੁਣਵਾਈ ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਤੋਂ ਕਿਸੇ ਹੋਰ ਸੀਬੀਆਈ ਅਦਾਲਤ ਵਿੱਚ ਤਬਦੀਲ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹੁਣ, ਪੰਚਕੂਲਾ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਗੁਰਮੀਤ ਰਾਮ ਰਹੀਮ ਸਿੰਘ ਅਤੇ ਪੰਜ ਹੋਰ ਸਹਿ-ਦੋਸ਼ੀਆਂ ਨੂੰ ਆਈਪੀਸੀ ਦੀ ਧਾਰਾ 302 (ਕਤਲ) ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਸਜ਼ਾ ਦਾ ਐਲਾਨ 12 ਅਕਤੂਬਰ ਨੂੰ ਕੀਤਾ ਜਾਵੇਗਾ।

ਕੀ ਹੈ ਪੂਰਾ ਮਾਮਲਾ

16 ਜੂਨ 2002 ਨੂੰ ਰਣਜੀਤ ਸਿੰਘ ਨੂੰ ਡੇਰਾ ਸੱਚਾ ਸੌਦਾ ਬੁਲਾਇਆ ਗਿਆ ਸੀ।  ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਆਪਣੀ ਭੈਣ ਤੋਂ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਲਿਖਵਾਈ ਸੀ।  ਰਣਜੀਤ ਸਿੰਘ ਨੂੰ ਮੂੰਹ ਬੰਦ ਰੱਖਣ ਦੀ ਧਮਕੀ ਦਿੱਤੀ ਗਈ। ਅਵਤਾਰ ਸਿੰਘ ਤੇ ਇੰਦਰ ਸੈਨ ਨੇ ਗੁਮਨਾਮ ਚਿੱਠੀਆਂ ਲਈ ਬਾਬਾ ਤੋਂ ਮਾਫ਼ੀ ਮੰਗਣ ਨੂੰ ਕਿਹਾ ਸੀ। ਰਣਜੀਤ ਸਿੰਘ ਨੇ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।  ਮਾਫ਼ੀ ਨਾ ਮੰਗਣ ਦਾ ਅੰਜਾਮ ਭੁਗਤਣ ਦੀ ਚੇਤਾਵਨੀ ਦਿੱਤੀ ਗਈ ਸੀ। ਅਵਤਾਰ, ਇੰਦਰ ਸੈਨ ਨੇ ਕ੍ਰਿਸ਼ਣ ਲਾਲ, ਜਸਬੀਰ ਤੇ ਸਬਦਿਲ ਨਾਲ ਮਿਲ ਕੇ ਕਤਲ ਦੀ ਸਾਜਿਸ਼ ਰਚੀ ਸੀ।

ਡੇਰਾ ਸੱਚਾ ਸੌਦਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਰਣਜੀਤ ਸਿੰਘ ਦੀ 10 ਜੁਲਾਈ 2002 ਨੂੰ ਉਸ ਵੇਲੇ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਆਪਣੇ ਘਰ ਤੋਂ ਥੋੜ੍ਹੀ ਦੂਰੀ 'ਤੇ ਜੀਟੀ ਰੋਡ ਦੇ ਨਾਲ ਆਪਣੇ ਖੇਤਾਂ ਵਿੱਚ ਆਪਣੇ ਨੌਕਰਾਂ ਨੂੰ ਚਾਹ ਦੇਣ ਤੋਂ ਬਾਅਦ ਘਰ ਵਾਪਸ ਜਾ ਰਿਹਾ ਸੀ। ਕਾਤਲਾਂ ਨੇ ਆਪਣੀ ਕਾਰ ਜੀਟੀ ਰੋਡ 'ਤੇ ਪਾਰਕ ਕੀਤੀ ਅਤੇ ਉਹ ਹੌਲੀ ਹੌਲੀ ਖੇਤ ਤੋਂ ਆ ਰਹੇ ਰਣਜੀਤ ਸਿੰਘ ਦੇ ਕੋਲ ਪਹੁੰਚੇ ਅਤੇ ਉਨ੍ਹਾਂ ਨੂੰ ਗੋਲੀਆਂ ਨਾਲ ਬੁਰੀ ਤਰ੍ਹਾਂ ਭੁੰਨ ਦਿੱਤਾ। ਗੋਲੀਆਂ ਚਲਾਉਣ ਤੋਂ ਬਾਅਦ ਕਾਤਲ ਭੱਜ ਗਏ।

ਕਾਤਲਾਂ ਵਿੱਚ ਪੰਜਾਬ ਪੁਲਿਸ ਦੇ ਕਮਾਂਡੋ ਸਬਦੀਲ ਸਿੰਘ, ਅਵਤਾਰ ਸਿੰਘ, ਇੰਦਰਸਨ ਅਤੇ ਕ੍ਰਿਸ਼ਨਲਾਲ ਸ਼ਾਮਲ ਸਨ। ਇਹ ਵੀ ਪਤਾ ਲੱਗਾ ਕਿ ਰਣਜੀਤ ਸਿੰਘ ਨੂੰ ਮਾਰਨ ਤੋਂ ਬਾਅਦ ਕਾਤਲਾਂ ਨੇ ਡੇਰੇ ਵਿੱਚ ਵਰਤੇ ਗਏ ਹਥਿਆਰ ਜਮ੍ਹਾਂ ਕਰਵਾ ਦਿੱਤੇ ਸਨ। ਰਣਜੀਤ ਸਿੰਘ ਨੂੰ ਡੇਰਾਮੁਖੀ ਦੇ ਬਹੁਤ ਨੇੜੇ ਮੰਨਿਆ ਜਾਂਦਾ ਸੀ।

2003 ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਐਫਆਈਆਰ ਦਰਜ

ਸੀਬੀਆਈ ਨੇ 3 ਦਸੰਬਰ 2003 ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਐਫਆਈਆਰ ਦਰਜ ਕੀਤੀ ਸੀ। ਇਹ ਪਟੀਸ਼ਨ ਰਣਜੀਤ ਸਿੰਘ ਦੇ ਬੇਟੇ ਜਗਸੀਰ ਸਿੰਘ ਨੇ ਦਾਇਰ ਕੀਤੀ ਸੀ। ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਚਾਰਜ ਬਣਾਇਆ ਗਿਆ ਸੀ। ਅਦਾਲਤ ਵਿੱਚ ਸੁਣਵਾਈ ਕਈ ਵਾਰ ਮੁਲਤਵੀ ਹੋਈ। ਰਣਜੀਤ ਸਿੰਘ ਡੇਰੇ ਦਾ ਮੁੱਖ ਪ੍ਰਬੰਧਕ ਸੀ। ਸੀਬੀਆਈ ਨੇ 2003 ਵਿੱਚ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤਾ ਸੀ ਅਤੇ 2007 ਵਿੱਚ ਅਦਾਲਤ ਨੇ ਦੋਸ਼ ਤੈਅ ਕੀਤੇ ਸਨ।

ਡਰਾਈਵਰ ਖੱਟਾ ਸਿੰਘ ਦੇ ਬਿਆਨ

CBI ਨੇ 2007 'ਚ ਬਾਬਾ ਦੇ ਉਸ ਵੇਲੇ ਦੇ ਡਰਾਈਵਰ ਖੱਟਾ ਸਿੰਘ ਦੇ ਬਿਆਨ ਵੀ ਦਰਜ ਕੀਤੇ। ਖੱਟਾ ਸਿੰਘ ਨੇ ਆਪਣੇ ਬਿਆਨ 'ਚ ਡੇਰਾ ਮੁਖੀ 'ਤੇ ਕਤਲ ਦੇ ਹੁਕਮ ਦੇਣ ਦਾ ਇਲਜ਼ਾਮ ਲਾਇਆ ਸੀ। ਫਰਵਰੀ 2012 'ਚ ਸੁਣਵਾਈ ਦੇ ਦੌਰਾਨ ਖੱਟਾ ਸਿੰਘ ਆਪਣੇ ਬਿਆਨ ਤੋਂ ਮੁਕਰ ਗਿਆ ਪਰ ਕੁਝ ਮਹੀਨੇ ਬਾਅਦ ਖੱਟਾ ਸਿੰਘ ਇਕ ਵਾਰ ਫਿਰ ਆਪਣੇ ਪਹਿਲੇ ਬਿਆਨ 'ਤੇ ਵਾਪਿਸ ਆਇਆ।

ਸਾਧਵੀਆਂ ਨਾਲ ਬਲਾਤਾਕਰ ਕੇਸ 'ਚ ਦੋਸ਼ੀ

ਪਹਿਲੇ ਕੇਸ ਗੁਰਮੀਤ ਰਾਮ ਰਹੀਮ ਸਿੰਘ ਆਪਣੇ "ਡੇਰੇ " ਵਿੱਚ ਆਪਣੀਆਂ ਦੋ ਮਹਿਲਾ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਅਗਸਤ 2017 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਸਾਧਵੀ ਯੌਨ ਸ਼ੋਸ਼ਣ 'ਚ ਦੋ ਮਾਮਲਿਆਂ ਵਿੱਚ ਦੋਸ਼ੀ ਰਾਮ ਰਹੀਮ ਨੂੰ  10-10 ਸਾਲ ਦੀ ਸਜ਼ਾ ਸੁਣਵਾਈ ਗਈ ਸੀ।

ਰਾਮ ਚੰਦਰ ਛੱਤਰਪਤੀ ਕਤਲ ਮਾਮਲੇ 'ਚ ਦੋਸ਼ੀ

ਦੂਜੇ ਕੇਸ 2019 ਵਿੱਚ, ਗੁਰਮੀਤ ਰਾਮ ਰਹੀਮ ਸਿੰਘ ਅਤੇ ਤਿੰਨ ਹੋਰਨਾਂ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦਾ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਸਨੇ ਡੇਰਾ ਸੱਚਾ ਸੌਦਾ ਮੁਖੀ ਦੁਆਰਾ ਉਸਦੇ ਡੇਰੇ ਵਿੱਚ ਔਰਤਾਂ ਦੇ ਯੌਨ ਸ਼ੋਸ਼ਣ ਬਾਰੇ ਇੱਕ ਗੁਮਨਾਮ ਪੱਤਰ ਪ੍ਰਕਾਸ਼ਤ ਕੀਤਾ ਸੀ। ਇਸ ਕੇਸ ਵਿੱਚ ਰਾਮ ਰਹੀਮ ਸਮੇਤ 3 ਨੂੰ ਉਮਰ ਕੈਦ ਹੋਈ ਸੀ। ਸਾਰੇ ਮੁਲਜ਼ਮਾਂ 'ਤੇ 50-50 ਹਜ਼ਾਰ ਦਾ ਜੁਰਮਾਨਾ ਵੀ ਲਗਾਇਆ ਸੀ।

Published by:Sukhwinder Singh
First published:

Tags: CBI, Crime, Dera Sacha Sauda, Gurmeet Ram Rahim Singh, Murder