ਦਰਦਨਾਕ ਹਾਦਸੇ ਦਾ ਸ਼ਿਕਾਰ ਹੋਈ ਬਰਾਤ, 9 ਲੋਕਾਂ ਦੀ ਮੌਤ

News18 Punjabi | News18 Punjab
Updated: June 28, 2021, 8:46 PM IST
share image
ਦਰਦਨਾਕ ਹਾਦਸੇ ਦਾ ਸ਼ਿਕਾਰ ਹੋਈ ਬਰਾਤ, 9 ਲੋਕਾਂ ਦੀ ਮੌਤ
ਦਰਦਨਾਕ ਹਾਦਸੇ ਦਾ ਸ਼ਿਕਾਰ ਹੋਈ ਬਰਾਤ, 9 ਲੋਕਾਂ ਦੀ ਮੌਤ

  • Share this:
  • Facebook share img
  • Twitter share img
  • Linkedin share img
ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ (Himachal Pradesh) ਦੇ ਸਿਰਮੌਰ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਸ਼ਿਲਾਈ ਉਪ ਮੰਡਲ ਵਿੱਚ ਟਿੰਬੀ ਬਕਰਾਸ ਰੋਡ ‘ਤੇ ਇੱਕ ਜੀਪ ਖੱਡ ਵਿੱਚ ਡਿੱਗਣ ਨਾਲ ਨੌਂ ਲੋਕਾਂ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਜੀਪ ਬਰਾਤੀਆਂ ਨਾਲ ਭਰੀ ਹੋਈ ਸੀ ਅਤੇ ਬਕਰਾਸ ਜਾ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਹਾਦਸਾ ਇੰਨਾ ਭਿਆਨਕ ਸੀ ਕਿ ਜ਼ਿਆਦਾਤਰ ਸਵਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਬਰਾਤੀਆਂ ਨੂੰ ਲੈ ਕੇ ਇਹ ਜੀਪ ਬਕਰਾਸ ਜਾ ਰਹੀ ਸੀ। ਤੇਜ਼ ਰਫਤਾਰ ਕਾਰਨ ਪਸ਼ੋਗ ਨਾਮਕ ਜਗ੍ਹਾ ਉਤੇ ਡਰਾਈਵਰ ਆਪਣਾ ਕੰਟਰੋਲ ਗੁਆ ਬੈਠਾ ਅਤੇ ਜੀਪ ਸੜਕ ਤੋਂ ਉਤਰ ਗਈ ਅਤੇ ਟੋਏ ਵਿੱਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਉਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕਾਂ ਦੀ ਪਛਾਣ ਫਿਲਹਾਲ ਨਹੀਂ ਹੋ ਸਕੀ ਹੈ। ਪੁਲਿਸ ਨੇ ਦੱਸਿਆ ਕਿ ਬਹੁਤੇ ਨੌਜਵਾਨ ਜੀਪ ਵਿੱਚ ਸਵਾਰ ਸਨ ਅਤੇ ਮੁਢਲੀ ਜਾਂਚ ਵਿੱਚ ਇੰਜ ਜਾਪਦਾ ਹੈ ਕਿ ਤੇਜ਼ ਰਫਤਾਰ ਹੋਣ ਕਾਰਨ ਡਰਾਈਵਰ ਜੀਪ ਦਾ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰਿਆ।
Published by: Gurwinder Singh
First published: June 28, 2021, 8:09 PM IST
ਹੋਰ ਪੜ੍ਹੋ
ਅਗਲੀ ਖ਼ਬਰ