ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਤੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਕਰੰਸੀ ਨੋਟਾਂ ਉਤੇ ਮਾਤਾ ਲੱਛਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਛਪਵਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਜੇ ਇਹ ਤਸਵੀਰਾਂ ਛਾਪੀਆਂ ਜਾਂਦੀਆਂ ਹਨ ਤਾਂ ਇਸ ਨਾਲ ਭਾਰਤ ਖ਼ੁਸ਼ਹਾਲ ਹੋਵੇਗਾ। ਉਨ੍ਹਾਂ ਸੁਝਾਅ ਦਿੱਤਾ ਕਿ ਨਵੇਂ ਕਰੰਸੀ ਨੋਟ ਉਤੇ ਮਹਾਤਮਾ ਗਾਂਧੀ ਦੀ ਤਸਵੀਰ ਦੇ ਨਾਲ ਮਾਤਾ ਲੱਛਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਪ੍ਰਕਾਸ਼ਿਤ ਹੋ ਸਕਦੀਆਂ ਹਨ।
ਗੁਜਰਾਤ ਵਿਧਾਨ ਸਭਾ ਚੋਣਾਂ ਲਈ ਜ਼ੋਰਦਾਰ ਪ੍ਰਚਾਰ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੈਰਾਨ ਕਰਨ ਵਾਲੀ ਮੰਗ ਕੀਤੀ ਹੈ। ਕੇਜਰੀਵਾਲ ਨੇ ਕਿਹਾ, 'ਮੈਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਭਾਰਤੀ ਕਰੰਸੀ 'ਤੇ ਮਹਾਤਮਾ ਗਾਂਧੀ ਦੇ ਨਾਲ ਭਗਵਾਨ ਗਣੇਸ਼ ਤੇ ਮਾਤਾ ਲਕਸ਼ਮੀ ਦੀਆਂ ਤਸਵੀਰਾਂ ਲਗਾਉਣ।
ਨਵੇਂ ਕਰੰਸੀ ਨੋਟ 'ਤੇ ਸ਼੍ਰੀ ਗਣੇਸ਼ ਜੀ ਅਤੇ ਸ਼੍ਰੀ ਲਕਸ਼ਮੀ ਜੀ ਦੀਆਂ ਤਸਵੀਰਾਂ ਵੀ ਲਗਾਉਣੀਆਂ ਚਾਹੀਦੀਆਂ ਹਨ।
ਮੁੱਖ ਮੰਤਰੀ ਕੇਜਰੀਵਾਲ ਨੇ ਅੱਗੇ ਕਿਹਾ ਕਿ ਜੇਕਰ ਭਾਰਤੀ ਨੋਟ ਦੇ ਇੱਕ ਹਿੱਸੇ ਵਿੱਚ ਮਹਾਤਮਾ ਗਾਂਧੀ ਅਤੇ ਦੂਜੇ ਪਾਸੇ ਲਕਸ਼ਮੀ-ਗਣੇਸ਼ ਦੀਆਂ ਤਸਵੀਰਾਂ ਹੋਣ ਤਾਂ ਪੂਰੇ ਦੇਸ਼ ਨੂੰ ਉਨ੍ਹਾਂ ਦਾ ਆਸ਼ੀਰਵਾਦ ਮਿਲੇਗਾ। ਸੀਐਮ ਕੇਜਰੀਵਾਲ ਨੇ ਅੱਗੇ ਕਿਹਾ ਕਿ ਸਾਡਾ ਦੇਸ਼ ਅਜੇ ਵੀ ਵਿਕਾਸਸ਼ੀਲ ਦੇਸ਼ ਹੈ।
ਸਾਡਾ ਦੇਸ਼ ਅੱਜ ਵੀ ਗਰੀਬ ਸਮਝਿਆ ਜਾਂਦਾ ਹੈ। ਅਸੀਂ ਸਾਰੇ ਚਾਹੁੰਦੇ ਹਾਂ ਕਿ ਭਾਰਤ ਇਕ ਵਿਕਸਤ ਅਤੇ ਅਮੀਰ ਦੇਸ਼ ਬਣੇ। ਹਰ ਭਾਰਤੀ ਤੇ ਭਾਰਤ ਦਾ ਹਰ ਪਰਿਵਾਰ ਅਮੀਰ ਹੋਣਾ ਚਾਹੀਦਾ ਹੈ। ਫਿਲਹਾਲ ਉਨ੍ਹਾਂ ਦੀ ਇਸ ਮੰਗ ਨੂੰ ਹਿੰਦੂਤਵ ਕਾਰਡ ਵਜੋਂ ਦੇਖਿਆ ਜਾ ਰਿਹਾ ਹੈ। ਗੁਜਰਾਤ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੇ ਜ਼ੋਰਾਂ 'ਤੇ ਹੈ। ਇਸ ਦੇ ਨਾਲ ਹੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਵੀ ਹੱਥ ਅਜ਼ਮਾਉਣ ਦੀ ਗੱਲ ਕਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Arvind Kejriwal