
Budget 2022: ਨੌਜਵਾਨਾਂ ਲਈ ਬਜਟ 'ਚ ਵੱਡਾ ਐਲਾਨ, 60 ਲੱਖਾਂ ਨਵੀਆਂ ਨੌਕਰੀਆਂ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਸੰਸਦ 'ਚ ਕੇਂਦਰੀ ਬਜਟ 2022 ਪੇਸ਼ ਕੀਤਾ। ਬਜਟ 'ਚ ਨੌਜਵਾਨਾਂ ਲਈ ਵੱਡਾ ਐਲਾਨ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 60 ਲੱਖ ਨਵੀਆਂ ਨੌਕਰੀਆਂ ਦਾ ਐਲਾਨ ਕੀਤਾ ਹੈ। ਸੀਤਾਰਮਨ ਨੇ ਕਿਹਾ ਕਿ ਸਵੈ-ਨਿਰਭਰ ਭਾਰਤ ਤਹਿਤ 16 ਲੱਖ ਨੌਕਰੀਆਂ ਆਉਣਗੀਆਂ ਜਦਕਿ ਮੇਕ ਇਨ ਇੰਡੀਆ ਤਹਿਤ 60 ਲੱਖ ਨੌਕਰੀਆਂ ਆਉਣਗੀਆਂ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਟੀਅਰ 2-3 ਸ਼ਹਿਰਾਂ ਦੇ ਵਿਕਾਸ ਲਈ ਕੰਮ ਚੱਲ ਰਿਹਾ ਹੈ। 2047 ਤੱਕ ਦੇਸ਼ ਦੀ ਅੱਧੀ ਆਬਾਦੀ ਸ਼ਹਿਰਾਂ ਵਿੱਚ ਰਹੇਗੀ। EVs ਲਈ ਬੈਟਰੀ ਸਵੈਪਿੰਗ ਨੀਤੀ ਲਿਆਏਗੀ। ਸ਼ਹਿਰਾਂ ਵਿੱਚ ਪਬਲਿਕ ਟਰਾਂਸਪੋਰਟ ਨੂੰ ਵਧਾਉਣ 'ਤੇ ਜ਼ੋਰ ਦਿੱਤਾ ਜਾਵੇਗਾ।
ਬੈਟਰੀਆਂ ਲਈ ਨਿੱਜੀ ਖੇਤਰ ਨੂੰ ਉਤਸ਼ਾਹਿਤ ਕਰੇਗਾ। ਕਾਰੋਬਾਰ ਕਰਨ ਵਿੱਚ ਅਸਾਨੀ ਲਈ ਕਾਗਜ਼ ਰਹਿਤ ਈ-ਬਿੱਲ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਮੰਤਰਾਲਿਆਂ ਦੇ ਵੈਂਡਰਾਂ ਲਈ ਈ-ਬਿੱਲ ਲਿਆਂਦਾ ਗਿਆ ਹੈ।
ਇਸ ਤੋਂ ਇਲਾਵਾ ਵਿਦੇਸ਼ ਯਾਤਰਾ ਨੂੰ ਉਤਸ਼ਾਹਿਤ ਕਰਦੇ ਹੋਏ ਸਰਕਾਰ ਨੇ 2022-23 ਤੱਕ ਈ-ਪਾਸਪੋਰਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਸ਼ਹਿਰੀ ਖੇਤਰ ਦੇ ਵਿਕਾਸ ਲਈ 250 ਕਰੋੜ ਰੁਪਏ ਦੀ ਵੰਡ ਨਾਲ ਸੈਂਟਰ ਆਫ਼ ਐਕਸੀਲੈਂਸ ਸਥਾਪਿਤ ਕੀਤੇ ਜਾਣਗੇ। ਵਿੱਤ ਮੰਤਰੀ ਨੇ ਕਿਹਾ ਕਿ ਜੇਕਰ ਕ੍ਰਿਪਟੋਕਰੰਸੀ ਨੂੰ ਤੋਹਫ਼ੇ ਵਜੋਂ ਦਿੱਤਾ ਜਾਂਦਾ ਹੈ, ਤਾਂ ਹੁਣ ਤੋਹਫ਼ਾ ਲੈਣ ਵਾਲੇ ਨੂੰ ਇਸ 'ਤੇ ਟੈਕਸ ਦੇਣਾ ਪਵੇਗਾ।
ਆਰਬੀਆਈ 2023 ਵਿੱਚ ਡਿਜੀਟਲ ਕਰੰਸੀ ਲਾਂਚ ਕਰੇਗਾ। ਸਰਕਾਰ ਡਿਜੀਟਲ ਅਸੈਟ ਟ੍ਰਾਂਸਫਰ ਤੋਂ ਹੋਣ ਵਾਲੀ ਆਮਦਨ 'ਤੇ 30% ਟੈਕਸ ਲਗਾਏਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।