ਨਵੀਂ ਦਿੱਲੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਦੀ ਪੇਸ਼ਕਾਰੀ ਦੌਰਾਨ ਈ-ਪਾਸਪੋਰਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਈ-ਪਾਸਪੋਰਟ 2022-23 'ਚ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਦੇ ਸਕੱਤਰ ਸੰਜੇ ਭੱਟਾਚਾਰੀਆ ਨੇ ਵੀ ਕਿਹਾ ਸੀ ਕਿ ਭਾਰਤ ਸਰਕਾਰ ਜਲਦ ਹੀ ਨਾਗਰਿਕਾਂ ਲਈ ਈ-ਪਾਸਪੋਰਟ ਲਿਆਉਣ ਜਾ ਰਹੀ ਹੈ। ਉਸਨੇ ਦੱਸਿਆ ਸੀ ਕਿ ਇਹ ਪਾਸਪੋਰਟ ਬਾਇਓਮੈਟ੍ਰਿਕ ਡੇਟਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ।
ਖਾਸ ਗੱਲ ਇਹ ਹੈ ਕਿ ਈ-ਪਾਸਪੋਰਟ ਦਾ ਆਈਡੀਆ ਕੋਈ ਨਵਾਂ ਨਹੀਂ ਹੈ। ਇਸ ਦਾ ਐਲਾਨ ਸਭ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੀਤਾ ਸੀ। ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਸਾਲ 2008 ਵਿੱਚ ਬਾਇਓਮੈਟ੍ਰਿਕ ਜਾਣਕਾਰੀ ਵਾਲਾ ਪਹਿਲਾ ਈ-ਪਾਸਪੋਰਟ ਜਾਰੀ ਕੀਤਾ ਸੀ। ਵਰਤਮਾਨ ਵਿੱਚ, ਅਜਿਹੇ ਪਾਸਪੋਰਟ ਜਰਮਨੀ, ਯੂਕੇ ਅਤੇ ਬੰਗਲਾਦੇਸ਼ ਵਿੱਚ ਜਾਰੀ ਕੀਤੇ ਜਾਂਦੇ ਹਨ। ਸਕੱਤਰ ਨੇ ਦੱਸਿਆ ਸੀ ਕਿ ਈ-ਪਾਸਪੋਰਟ ਮਹਾਰਾਸ਼ਟਰ ਦੇ ਨਾਸਿਕ ਸਥਿਤ ਸਕਿਓਰਿਟੀ ਪ੍ਰੈੱਸ 'ਚ ਤਿਆਰ ਕੀਤੇ ਜਾਣਗੇ।
ਜਾਣੋ, ਈ-ਪਾਸਪੋਰਟ ਕਿਵੇਂ ਕੰਮ ਕਰਦਾ ਹੈ
ਇਹ ਸਾਧਾਰਨ ਪਾਸਪੋਰਟ ਦੀ ਤਰ੍ਹਾਂ ਦਿਖਾਈ ਦੇਵੇਗਾ, ਪਰ ਇਸ ਵਿਚ ਇਲੈਕਟ੍ਰਾਨਿਕ ਚਿੱਪ ਹੋਵੇਗੀ। ਇਸ ਮਾਈਕ੍ਰੋਚਿੱਪ ਵਿੱਚ ਨਾਮ, ਜਨਮ ਮਿਤੀ, ਪਤਾ ਅਤੇ ਹੋਰ ਜਾਣਕਾਰੀ ਸਟੋਰ ਕੀਤੀ ਜਾਵੇਗੀ। ਖਾਸ ਗੱਲ ਇਹ ਹੈ ਕਿ ਇਸ ਚਿੱਪ ਦੀ ਮਦਦ ਨਾਲ ਇਮੀਗ੍ਰੇਸ਼ਨ ਕਾਊਂਟਰ 'ਤੇ ਯਾਤਰੀਆਂ ਦੀ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋ ਜਾਵੇਗੀ। ਇਸ ਦੇ ਨਾਲ ਹੀ ਇਹ ਫਰਜ਼ੀ ਪਾਸਪੋਰਟਾਂ 'ਤੇ ਰੋਕ ਲਗਾਉਣ 'ਚ ਵੀ ਮਦਦ ਕਰੇਗਾ।
ਇਸ ਤੋਂ ਇਲਾਵਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਈ-ਮੋਬਿਲਿਟੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਦੁਆਰਾ ਬਜਟ 2022 ਦੇ ਭਾਸ਼ਣ ਵਿੱਚ ਆਟੋਮੋਟਿਵ ਸੈਕਟਰ ਲਈ ਇੱਕ ਹਾਈਲਾਈਟਸ ਵਿੱਚ ਇੱਕ ਨਵੀਂ ਬੈਟਰੀ ਸਵੈਪਿੰਗ ਨੀਤੀ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਰਤ ਵਿੱਚ ਜਨਤਕ ਆਵਾਜਾਈ ਲਈ ਸਾਫ਼-ਸੁਥਰੀ ਤਕਨਾਲੋਜੀ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਸ਼ਾਮਲ ਕਰਨ 'ਤੇ ਧਿਆਨ ਦਿੱਤਾ ਜਾਵੇਗਾ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Budget 2022, Finance Minister, Modi government, Nirmala Sitharaman, Union Budget