ਨਵੀਂ ਦਿੱਲੀ: ਲੰਬੇ ਸਮੇਂ ਤੋਂ ਰਾਹਤ ਦਾ ਇੰਤਜ਼ਾਰ ਕਰ ਰਹੇ ਤਨਖਾਹਦਾਰ (salaried) ਵਰਗ ਨੂੰ ਮੋਦੀ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ ਕਿਉਂਕਿ ਨਵੀਂ ਟੈਕਸ ਵਿਵਸਥਾ 'ਚ 7 ਲੱਖ ਤੱਕ ਦੀ ਆਮਦਨ ਟੈਕਸ ਮੁਕਤ ਹੋਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਬਜਟ ਭਾਸ਼ਣ ਵਿੱਚ ਇਸ ਦਾ ਐਲਾਨ ਕੀਤਾ। ਦਰਅਸਲ, ਨਵੀਂ ਟੈਕਸ ਵਿਵਸਥਾ 'ਚ 5 ਲੱਖ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ ਹੈ ਪਰ ਹੁਣ 7 ਲੱਖ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ।
ਅਸਲ 'ਚ ਹੁਣ ਤੱਕ ਨਵੇਂ ਅਤੇ ਪੁਰਾਣੇ ਟੈਕਸ ਸਲੈਬ 'ਚ ਛੋਟ ਦੀ ਸੀਮਾ 5 ਲੱਖ ਰੁਪਏ ਸੀ, ਜਿਸ ਨੂੰ ਵਧਾ ਕੇ 7 ਲੱਖ ਰੁਪਏ ਕਰ ਦਿੱਤਾ ਗਿਆ ਹੈ। ਯਾਨੀ ਹੁਣ ਤੁਹਾਡੀ 7 ਲੱਖ ਰੁਪਏ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ ਲੱਗੇਗਾ। ਇਸ ਤੋਂ ਇਲਾਵਾ ਟੈਕਸ 'ਤੇ ਛੋਟ ਦੀ ਸੀਮਾ ਵੀ ਵਧਾ ਕੇ ਤਿੰਨ ਲੱਖ ਰੁਪਏ ਕਰ ਦਿੱਤੀ ਗਈ ਹੈ। ਪਹਿਲਾਂ 2.5 ਲੱਖ ਤੱਕ ਸਿੱਧੀ ਛੋਟ ਸੀ। ਪਰ ਹੁਣ ਇਸ ਨੂੰ 50 ਹਜ਼ਾਰ ਤੋਂ ਵਧਾ ਕੇ 3 ਲੱਖ ਰੁਪਏ ਕਰ ਦਿੱਤਾ ਗਿਆ ਹੈ।
Income Tax New Tax Slab: ਹੁਣ ਨਵਾਂ ਟੈਕਸ ਸਲੈਬ ਇਸ ਤਰ੍ਹਾਂ ਹੋਵੇਗਾ
0 ਤੋਂ 3 ਲੱਖ ਤੱਕ ਦੀ ਆਮਦਨ 'ਤੇ 0 ਫੀਸਦੀ
3 ਤੋਂ 6 ਲੱਖ ਤੱਕ ਦੀ ਆਮਦਨ 'ਤੇ 5 ਫੀਸਦੀ
6 ਤੋਂ 9 ਲੱਖ ਤੱਕ ਦੀ ਆਮਦਨ 'ਤੇ 10 ਫੀਸਦੀ
9 ਤੋਂ 12 ਲੱਖ ਤੱਕ ਦੀ ਆਮਦਨ 'ਤੇ 15 ਫੀਸਦੀ
12 ਤੋਂ 15 ਲੱਖ ਤੱਕ ਦੀ ਆਮਦਨ 'ਤੇ 20 ਫੀਸਦੀ
15 ਲੱਖ ਤੋਂ ਵੱਧ ਦੀ ਆਮਦਨ 'ਤੇ 30 ਫੀਸਦੀ
ਪੁਰਾਣੇ ਇਨਕਮ ਟੈਕਸ ਪ੍ਰਣਾਲੀ ਵਿਚ ਰਹਿਣ ਵਾਲਿਆਂ ਨੂੰ ਇਸ ਤਰ੍ਹਾਂ ਸਮਝਣਾ ਚਾਹੀਦਾ ਹੈ
3 ਲੱਖ ਰੁਪਏ ਤੱਕ ਕੋਈ ਟੈਕਸ ਨਹੀਂ ਹੈ
- ਸਲੈਬਾਂ ਨੂੰ 6 ਤੋਂ ਘਟਾ ਕੇ 5 ਕੀਤਾ ਗਿਆ
- ਘੱਟੋ-ਘੱਟ 10000 ਦਾ ਟੀਡੀਐਸ ਹਟਾ ਦਿੱਤਾ ਗਿਆ ਸੀ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Budget 2023, Income tax, Nirmala Sitharaman