ਕੁਸ਼ੀਨਗਰ: ਬਿਹਾਰ ਦੇ ਮਧੇਪੁਰਾ ਤੋਂ ਪੰਜਾਬ ਜਾ ਰਹੀ ਬੱਸ ਕੁਸ਼ੀਨਗਰ ਜ਼ਿਲ੍ਹੇ ਦੇ NH 28 'ਤੇ ਹਾਟਾ ਕੋਤਵਾਲੀ ਦੇ ਬਾਗਨਾਥ ਚੌਰਾਹੇ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਤੇਜ਼ ਰਫਤਾਰ ਬੱਸ ਅੱਗੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ 'ਚ 4 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 29 ਹੋਰ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਹਾਦਸਾ ਸੋਮਵਾਰ ਦੇਰ ਰਾਤ ਵਾਪਰਿਆ ਦੱਸਿਆ ਜਾ ਰਿਹਾ ਹੈ, ਜਦੋਂ ਬੱਸ ਡਰਾਈਵਰ ਦੇ ਝਪਕੀ ਲੈਣ ਕਾਰਨ ਸੜਕ ਦੇ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਬੱਸ ਵਿੱਚ ਸਵਾਰ ਸਾਰੇ ਯਾਤਰੀ ਬਿਹਾਰ ਦੇ ਮਧੇਪੁਰਾ ਤੋਂ ਕੰਮ ਦੀ ਭਾਲ ਵਿੱਚ ਪੰਜਾਬ ਜਾ ਰਹੇ ਸਨ।
ਫਿਲਹਾਲ ਪੁਲਿਸ ਨੇ ਚਾਰੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਖਮੀਆਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।