ਧਾਰ-ਖਰਗੋਨ: Madhya Pardesh News: ਮੱਧ ਪ੍ਰਦੇਸ਼ (Mp News) ਦੇ ਧਾਰ ਤੋਂ ਵੱਡੀ ਖਬਰ ਇੱਥੇ ਧਾਰ-ਖਰਗੋਨ ਦੀ ਸਰਹੱਦ 'ਤੇ ਸਥਿਤ ਖਲਘਾਟ ਵਿਖੇ ਇੱਕ ਯਾਤਰੀ ਬੱਸ ਨਰਮਦਾ ਨਦੀ ਵਿੱਚ (Bus Fell in Narmada River) ਡਿੱਗ ਗਈ ਹੈ। ਇਸ ਹਾਦਸੇ 'ਚ 12 ਲੋਕਾਂ ਦੀ ਮੌਤ (12 killed) ਹੋ ਗਈ ਹੈ। ਬੱਸ ਇੰਦੌਰ ਤੋਂ ਪੁਣੇ ਜਾ ਰਹੀ ਸੀ। ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਸਮੇਤ ਕਈ ਮੰਤਰੀਆਂ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਚੌਹਾਨ ਨੇ ਬੱਸ ਹਾਦਸੇ ਦਾ ਤੁਰੰਤ ਨੋਟਿਸ ਲਿਆ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਦੱਸ ਦਈਏ ਕਿ ਬੱਸ ਦੇ ਖਾਈ 'ਚ ਡਿੱਗਣ ਦੀ ਸੂਚਨਾ ਮਿਲਦੇ ਹੀ ਸੀਐੱਮ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਸ਼ਾਸਨ ਨੂੰ ਜਲਦ ਤੋਂ ਜਲਦ ਮੌਕੇ 'ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਬੱਸ ਅਤੇ ਉਸ ਵਿੱਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਮੌਕੇ 'ਤੇ ਐਸ.ਡੀ.ਆਰ.ਐਫ ਭੇਜਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਖਮੀਆਂ ਦੇ ਇਲਾਜ ਦਾ ਯੋਗ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਹ ਖਰਗੋਨ, ਇੰਦੌਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹੈ।
ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਖਲਘਾਟ ਘਟਨਾ 'ਤੇ ਕਿਹਾ ਕਿ ਬੱਸ 'ਚ 40 ਲੋਕ ਸਵਾਰ ਸਨ। 12 ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਬਚਾਅ ਕਾਰਜ ਜਾਰੀ ਹੈ। ਐਸਡੀਆਰਐਫ ਦੀ ਟੀਮ ਬਚਾਅ ਵਿੱਚ ਲੱਗੀ ਹੋਈ ਹੈ। ਬੱਸ ਇੰਦੌਰ ਤੋਂ ਪੁਣੇ ਜਾ ਰਹੀ ਸੀ। ਇਹ ਹਾਦਸਾ ਆਗਰਾ-ਮੁੰਬਈ ਹਾਈਵੇਅ 'ਤੇ ਵਾਪਰਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Madhya pardesh, Road accident