ਨਵੀਂ ਦਿੱਲੀ- ਮਹਾਮਹਿਮ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਗ੍ਰਹਿ ਰਾਜ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਆ ਰਹੀ ਹੈ। ਦਰਅਸਲ, ਓਡੀਸ਼ਾ ਵਿੱਚ ਕੰਮ ਕਰਨ ਵਾਲੇ ਇੱਕ ਅਧਿਆਪਕ ਨੇ ਆਪਣੇ ਹੀ ਵਿਦਿਆਰਥੀਆਂ ਨਾਲ ਕਸਾਈ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਸਕੂਲ ਦੇ 14 ਵਿਦਿਆਰਥੀਆਂ ਦੀ ਇਸ ਤਰ੍ਹਾਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ ਕਿ ਬੱਚੇ ਬੇਹੋਸ਼ ਹੋ ਗਏ ਹਨ। ਇਨ੍ਹਾਂ ਵਿੱਚੋਂ ਚਾਰ ਬੱਚਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਮਾਮਲਾ ਉੜੀਸਾ ਦੇ ਭਦਰਕ ਜ਼ਿਲ੍ਹੇ ਦਾ ਹੈ।
UGUP ਸਕੂਲ ਵਿੱਚ ਗਣਿਤ ਦੇ ਅਧਿਆਪਕ ਦੀ ਤਾਇਨਾਤੀ ਸੀ। ਅਧਿਆਪਕ ਨੇ 14 ਵਿਦਿਆਰਥੀਆਂ ਦੀ ਇੰਨੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਕਿ ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਭਦਰਕ ਜ਼ਿਲ੍ਹੇ ਦੇ ਡੀਐਮ ਸਿੱਧੇਸ਼ਵਰ ਬਲੀਰਾਮ ਬੋਂਡਰ ਨੇ ਦੱਸਿਆ ਕਿ ਦੋਸ਼ੀ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
ਸੂਤਰਾਂ ਅਨੁਸਾਰ ਸਕੂਲ ਦਾ ਗਣਿਤ ਅਧਿਆਪਕ ਕੱਲ੍ਹ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾ ਰਿਹਾ ਸੀ। ਕਲਾਸ ਦੇ ਦੌਰਾਨ, ਉਸਨੇ ਜਿਓਮੈਟਰੀ ਦੇ ਕੁਝ ਪ੍ਰਸ਼ਨ ਪੁੱਛੇ ਜਿਨ੍ਹਾਂ ਦਾ ਵਿਦਿਆਰਥੀ ਜਵਾਬ ਨਹੀਂ ਦੇ ਸਕੇ। ਇਸ ਨਾਲ ਉਹ ਇੰਨਾ ਗੁੱਸੇ 'ਚ ਆ ਗਿਆ ਕਿ ਉਸ ਨੇ ਵਿਦਿਆਰਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ 'ਚ 14 ਵਿਦਿਆਰਥੀ ਜ਼ਖਮੀ ਹੋ ਗਏ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਵਿਦਿਆਰਥੀਆਂ ਨੇ ਇਹ ਮਾਮਲਾ ਆਪਣੇ ਮਾਪਿਆਂ ਦੇ ਧਿਆਨ ਵਿੱਚ ਲਿਆਂਦਾ।
ਗੁੱਸੇ 'ਚ ਆਏ ਮਾਪਿਆਂ ਨੇ ਸਕੂਲ 'ਚ ਜੰਮ ਕੇ ਹੰਗਾਮਾ ਕਰ ਦਿੱਤਾ। ਜ਼ਖਮੀ ਵਿਦਿਆਰਥੀਆਂ ਨੂੰ ਬਾਸੂਦੇਵਪੁਰ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) 'ਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਇਸ ਸਬੰਧੀ ਪੁਲੀਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਪਰ ਪੁਲੀਸ ਨੇ ਅਧਿਆਪਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।