Home /News /national /

ਅੰਬਾਲਾ: ਨਹਿਰ 'ਚ ਡਿੱਗੀ ਕਾਰ, ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ

ਅੰਬਾਲਾ: ਨਹਿਰ 'ਚ ਡਿੱਗੀ ਕਾਰ, ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ

ਅੰਬਾਲਾ: ਨਹਿਰ 'ਚ ਡਿੱਗੀ ਕਾਰ, ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ

ਅੰਬਾਲਾ: ਨਹਿਰ 'ਚ ਡਿੱਗੀ ਕਾਰ, ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ

ਪੁਲਿਸ ਨੇ ਕਰੀਬ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ 'ਚ ਰਖਵਾ ਦਿੱਤਾ ਹੈ। ਪੁਲਿਸ ਨੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ 40 ਸਾਲਾ ਕੁਲਬੀਰ, ਉਸ ਦੀ ਪਤਨੀ ਕਮਲਜੀਤ ਕੌਰ, 16 ਸਾਲਾ ਧੀ ਜਸ਼ਨਪ੍ਰੀਤ ਕੌਰ ਅਤੇ 11 ਸਾਲਾ ਖੁਸ਼ਦੀਪ ਵਾਸੀ ਟਿਵਾਣਾ ਪਿੰਡ ਵਜੋਂ ਹੋਈ ਹੈ।

ਹੋਰ ਪੜ੍ਹੋ ...
  • Share this:

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਇਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਨਹਿਰ ਵਿਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਪੰਜਾਬ ਦੇ ਲਾਲੜੂ ਥਾਣੇ ਅਧੀਨ ਪੈਂਦੇ ਪਿੰਡ ਟਿਵਾਣਾ ਦੇ ਰਹਿਣ ਵਾਲੇ ਹਨ। ਮਰਨ ਵਾਲਿਆਂ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ।

ਮ੍ਰਿਤਕਾਂ ਦੀ ਪਛਾਣ 40 ਸਾਲਾ ਕੁਲਬੀਰ, ਉਸ ਦੀ ਪਤਨੀ ਕਮਲਜੀਤ ਕੌਰ, 16 ਸਾਲਾ ਧੀ ਜਸ਼ਨਪ੍ਰੀਤ ਕੌਰ ਅਤੇ 11 ਸਾਲਾ ਖੁਸ਼ਦੀਪ ਵਾਸੀ ਟਿਵਾਣਾ ਪਿੰਡ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਕੁਲਬੀਰ ਆਪਣੇ ਪਰਿਵਾਰ ਸਮੇਤ ਮਾਰੂਤੀ ਕਾਰ ਵਿਚ ਜਾ ਰਿਹਾ ਸੀ। ਉਸ ਦੀ ਕਾਰ ਐਤਵਾਰ ਸਵੇਰੇ 11 ਵਜੇ ਦੇ ਕਰੀਬ ਇਸਮਾਈਲਪੁਰ ਨੇੜੇ ਨਰਵਾਣਾ ਬ੍ਰਾਂਚ ਨਹਿਰ ਵਿਚ ਡਿੱਗ ਗਈ, ਜਿਸ ਦੀ ਸੂਚਨਾ ਸੋਮਵਾਰ ਨੂੰ ਥਾਣਾ ਨੱਗਲ ਨੂੰ ਮਿਲੀ।

ਪੁਲਿਸ ਨੇ ਕਰੀਬ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ 'ਚ ਰਖਵਾ ਦਿੱਤਾ ਹੈ। ਪੁਲਿਸ ਨੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ।

Published by:Gurwinder Singh
First published:

Tags: Accident, Road accident