ਦੇਸ਼ ਵਿਚ ਅਚਾਨਕ ਹੋਣ ਵਾਲੀਆਂ ਮੌਤਾਂ ਦੇ ਵਧਦੇ ਮਾਮਲਿਆਂ ਦਾ ਖੁਦ ਨੋਟਿਸ ਲੈਂਦਿਆਂ ਦਿੱਲੀ ਮਹਿਲਾ ਕਮਿਸ਼ਨ (DCW) ਨੇ ਸ਼ਨੀਵਾਰ ਨੂੰ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਨ੍ਹਾਂ ਮੌਤਾਂ ਦੀ ਜਾਂਚ ਲਈ ਗਠਿਤ ਕੀਤੀਆਂ ਗਈਆਂ ਕਿਸੇ ਵੀ ਤਰ੍ਹਾਂ ਦੀਆਂ ਕਮੇਟੀਆਂ ਦੇ ਵੇਰਵੇ ਮੰਗੇ ਹਨ।
ਕਮਿਸ਼ਨ ਨੇ ਕਿਹਾ, "ਇਨ੍ਹਾਂ ਘਟਨਾਵਾਂ ਨੇ ਗੰਭੀਰ ਚਿੰਤਾਵਾਂ ਪੈਦਾ ਕੀਤੀਆਂ ਹਨ ਅਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕਿਤੇ ਮੌਤ ਦੇ ਇਹ ਮਾਮਲੇ ਕੋਵਿਡ -19 ਨਾਲ ਸਬੰਧਤ ਤਾਂ ਨਹੀਂ ਹਨ।"
ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, DCW ਨੇ ਇੱਕ ਬਿਆਨ ਵਿੱਚ ਕਿਹਾ ਕਿ ਹਾਲ ਹੀ ਵਿੱਚ ਲਖਨਊ ਵਿਚ ਇੱਕ ਵਿਆਹ ਸਮਾਗਮ ਦੌਰਾਨ ਇੱਕ ਲਾੜੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸੇ ਤਰ੍ਹਾਂ ਮੱਧ ਪ੍ਰਦੇਸ਼ ਵਿੱਚ ਇੱਕ 16 ਸਾਲਾ ਲੜਕੇ ਦੀ ਕ੍ਰਿਕਟ ਖੇਡਦੇ ਹੋਏ ਅਤੇ ਇੱਕ ਵਿਅਕਤੀ ਦੀ ਮੰਦਰ ਦੀ ਪਰਿਕਰਮਾ ਕਰਦੇ ਸਮੇਂ ਮੌਤ ਹੋ ਗਈ।
ਇਸ ਸਬੰਧੀ DCW ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰ ਦੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਦੇ ਨਾਲ-ਨਾਲ ਦਿੱਲੀ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੂੰ ਵੀ ਨੋਟਿਸ ਜਾਰੀ ਕੀਤਾ ਹੈ।
ਨੋਟਿਸ ਰਾਹੀਂ ਡੀਸੀਡਬਲਿਊ ਨੇ ਕਿਹਾ ਕਿ ਉਸ ਨੇ ਇਨ੍ਹਾਂ ਮੌਤਾਂ ਦੀ ਜਾਂਚ ਲਈ ਗਠਿਤ ਕੀਤੀਆਂ ਗਈਆਂ ਕਮੇਟੀਆਂ ਦੇ ਵੇਰਵੇ ਮੰਗੇ ਹਨ। ਇਸ ਵਿੱਚ ਅਜਿਹੀਆਂ ਮੌਤਾਂ ਦੇ ਕਾਰਨਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਚੁੱਕੇ ਕਦਮਾਂ ਦੇ ਨਾਲ-ਨਾਲ ਲੋਕਾਂ ਨੂੰ ਇਹ ਸਾਵਧਾਨੀਆਂ ਵਰਤਣ ਦੀ ਵੀ ਮੰਗ ਕੀਤੀ ਹੈ।
DCW ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ, “ਦੇਸ਼ ਵਿੱਚ ਅਚਾਨਕ ਮੌਤ ਦੀਆਂ ਕੁਝ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ। ਇਸ ਨੂੰ ਦਰਸਾਉਂਦੀਆਂ ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਸ ਵਿਚ ਨੌਜਵਾਨ ਅਤੇ ਬਜ਼ੁਰਗ ਰੁਟੀਨ ਕੰਮ ਕਰਦੇ ਹੋਏ ਅਚਾਨਕ ਮੌਕੇ 'ਤੇ ਹੀ ਮਰਦੇ ਦੇਖੇ ਜਾ ਸਕਦੇ ਹਨ। ਅਜਿਹੀ ਮੌਤ ਦੇ ਕਾਰਨਾਂ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ। ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਕੀ ਇਹ ਕੇਸ ਕੋਵਿਡ -19 ਨਾਲ ਸਬੰਧਤ ਨਹੀਂ ਹਨ।
ਉਨ੍ਹਾਂ ਕਿਹਾ, “ਸਰਕਾਰ ਨੂੰ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ, ਬਾਰੇ ਸੂਚਿਤ ਕਰਨ ਲਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ।”
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heart, Heart attack, Heart disease, Heartland Virus